Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੰਨੀ ਸਿੰਘ ਧੂੜ ਐਨ.ਆਰ.ਆਈ ਦਾ ਕੇ.ਐਮ.ਐਸ ਕਾਲਜ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ 

ਸੰਨੀ ਸਿੰਘ ਧੂੜ ਐਨ.ਆਰ.ਆਈ ਦਾ ਕੇ.ਐਮ.ਐਸ ਕਾਲਜ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ 

ਦਸੂਹਾ 12 ਦਸੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਣੀ ਪਰਿਵਾਰ ਦੇ ਨਜ਼ਦੀਕੀ ਮਿੱਤਰ ਐਨ.ਆਰ.ਆਈ ਸੰਨੀ ਸਿੰਘ ਧੂੜ ਚੇਅਰਮੈਨ ਅਤੇ ਚੀਫ਼ ਐਡਵਾਈਜ਼ਰ ਡੇਮੋਕ੍ਰੇਟਿਵ ਪਾਰਟੀ ਮਿਸ਼ੀਗਨ, ਯੂ.ਐਸ.ਏ 10 ਸਾਲ ਤੋਂ ਵੱਧ ਸਮੇਂ ਬਾਅਦ ਕੇ.ਐਮ.ਐਸ ਕਾਲਜ ਵਿਖੇ ਪਧਾਰਨ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਕ ਛੋਟੇ ਜਿਹੇ ਸਮਾਗਮ ਵਿੱਚ ਧੂੜ ਸਾਹਿਬ ਨੇ ਦੱਸਿਆ ਕਿ ਅੱਜ ਤੋਂ 3 ਦਹਾਕੇ ਪਹਿਲਾਂ ਉਹ ਕੁਮਾਰ ਸੈਣੀ ਨਾਲ ਮਿਲ ਕੇ ਪੰਜਾਬ ਯੂਥ ਕਾਂਗਰਸ ਵਿੱਚ ਲੋਕਾਂ ਦੀ ਸੇਵਾ ਕਰਦੇ ਰਹੇ ਸਨ। ਇਸ ਮੌਕੇ ਤੇ ਉਹਨਾ ਦੋਨਾਂ ਨੇ ਆਪਣੀਆਂ ਪੁਰਾਣੀਆਂ ਮਿੱਠੀਆਂ ਯਾਦਾਂ ਸਾਂਝੀਆਂ ਕੀਤੀਆਂ। ਉਹਨਾ ਦੱਸਿਆ ਕਿ ਭਾਰਤ ਤੋਂ ਅਮਰੀਕਾ ਜਾਣ ਤੋਂ ਬਾਅਦ ਉਹ ਅਮਰੀਕਾ ਵਿੱਚ ਓਵਰਸੀਜ਼ ਕਾਂਗਰਸ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਦੇ ਤੌਰ ਵੀ ਪਾਰਟੀ ਨੂੰ 10 ਸਾਲ ਸੇਵਾਵਾਂ ਦਿੱਤੀਆਂ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵੀ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਯਾਦ ਕਰਦੇ ਹੋਏ ਦੱਸਿਆ ਕਿ ਉਹਨਾ ਦੋਨਾਂ ਨੇ ਰਾਸ਼ਟਰੀ ਸੰਜੈ ਮੰਚ (ਪੰਜਾਬ) ਵਿੱਚ ਵੀ ਆਪਣੀਆਂ ਸੇਵਾਵਾਂ ਦਿੱਤੀਆਂ। ਸੰਨੀ ਸਿੰਘ ਨੇ ਦੱਸਿਆ ਕਿ ਕੇ.ਐਮ.ਐਸ ਕਾਲਜ ਦੀ ਸਥਾਪਨਾ ਚੌਧਰੀ ਕੁਮਾਰ ਸੈਣੀ ਦੀ ਇਕ ਬਹੁਤ ਵੱਡੀ ਉਪਲਬੱਧੀ ਹੈ। ਉਹਨਾ ਕਿਹਾ ਕਿ ਸੈਣੀ ਬਰਾਦਰੀ ਦੀ ਸਿੱਖਿਆ ਦੇਣ ਵਿੱਚ ਇਸ ਪਰਿਵਾਰ ਦੀ ਹਾਈ ਸਕੂਲ ਖੁੱਡਾ ਤੋ ਬਾਅਦ ਕਰਮ ਮਿਹਨਤ ਸੇਵਾ ਦੇ ਉਪਰਾਲੇ ਨੂੰ ਪੂਰਾ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਹੈ। ਕੇ.ਐਮ.ਐਸ ਕਾਲਜ ਗਰੀਬ ਅਤੇ ਹੋਣਹਾਰ ਬੱਚਿਆ ਨੂੰ ਉਹਨਾ ਦੀ ਪੜ੍ਹਾਈ ਪੂਰੀ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਆਈ ਟੀ ਵਿਭਾਗ ਦੇ ਇੰਚਾਰਜ ਮਨਪ੍ਰੀਤ ਕੌਰ, ਐਡਮਿਸ਼ਨ ਸੈੱਲ ਦੇ ਇੰਚਾਰਜ ਲਖਵਿੰਦਰ ਕੌਰ, ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ: ਸੰਨੀ ਸਿੰਘ ਧੂੜ ਐਨ.ਆਰ.ਆਈ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਫੈਕਲਟੀ ਮੈਂਬਰ।