Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਵੀ ਅਮਰੀਕ ਡੋਗਰਾ ਦੀ ਪੁਸਤਕ ਲੋਕ-ਅਰਪਣ ਸੰਬੰਧੀ ਮੀਟਿੰਗ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਵੀ ਅਮਰੀਕ ਡੋਗਰਾ ਦੀ ਪੁਸਤਕ ਲੋਕ-ਅਰਪਣ ਸੰਬੰਧੀ ਮੀਟਿੰਗ

ਗੜ੍ਹਦੀਵਾਲਾ, 13 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਰਹਿਨੁਮਾਈ ਹੇਠ ਕਵੀ ਅਮਰੀਕ ਡੋਗਰਾ ਦੀ ਸਮੁੱਚੀ ਕਾਵਿ ਰਚਨਾ ‘ਮੇਰੀਆਂ ਧੁੱਪਾਂ ਮੇਰੀਆਂ ਛਾਵਾਂ‘ ਦੇ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਦੀ ਤਿਆਰੀ ਸੰਬੰਧੀ ਮੀਟਿੰਗ ਕੀਤੀ ਗਈ। ਪ੍ਰੋ. ਸ਼ਾਮ ਸਿੰਘ ਨੇ ਦੱਸਿਆ ਕਿ ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ (ਰਜਿ.) ਵੱਲੋਂ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਖ਼ਾਲਸਾ ਕਾਲਜ ਗੜ੍ਹਦੀਵਾਲਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ (ਸਥਾਨ: ਕਾਨਫਰੰਸ ਹਾਲ) ਵਿਖੇ ਸ਼ਾਇਰ ਅਮਰੀਕ ਡੋਗਰਾ ਦੀ ਸਮੁੱਚੀ ਕਾਵਿ ਰਚਨਾ ‘ਮੇਰੀਆਂ ਧੁੱਪਾਂ ਮੇਰੀਆਂ ਛਾਵਾਂ‘ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ 15 ਦਸੰਬਰ 2023 ਨੂੰ ਹੋ ਰਹੀ ਹੈ।ਇਸ ਸਾਰਥਕ ਸਮਾਗਮ ਦੀ ਪ੍ਰਧਾਨਗੀ ਡਾ. ਹਰਜਿੰਦਰ ਸਿੰਘ ਅਟਵਾਲ, ਪ੍ਰੋ. ਸੁਰਜੀਤ ਜੱਜ ਅਤੇ ਡਾ. ਬਲਦੇਵ ਸਿੰਘ ਬੱਧਣ ਕਰ ਰਹੇ ਹਨ।  ਡਾ. ਜੇ.ਬੀ. ਸੇਖੋਂ, ਡਾ. ਗੋਪਾਲ ਸਿੰਘ ਬੁੱਟਰ ਪ੍ਰੋ. ਸੰਧੂ ਵਰਿਆਣਵੀ, ਪ੍ਰੋ. ਸ਼ਾਮ ਸਿੰਘ, ਡਾ. ਜਸਵੰਤ ਰਾਏ ਅਤੇ ਕਵੀ ਵਿਸ਼ਾਲ ਮੁੱਖ ਬੁਲਾਰੇ ਹੋਣਗੇ। ਇਸ ਸਮਾਗਮ ਵਿੱਚ ਸਮੁੱਚੀ ਰਚਨਾ ਲਈ ਅਮਰੀਕ ਡੋਗਰਾ ਦਾ ਸਾਂਝੇ ਤੌਰ ‘ਤੇ ਸਨਮਾਨ ਕੀਤਾ ਜਾਵੇਗਾ।