Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਰਾਸ਼ਟਰੀ ਊਰਜਾ ਸੰਭਾਲ ਦਿਵਸ ਦੇ ਮੌਕੇ ਵਿਸ਼ੇਸ ਲੈਕਚਰ

ਰਾਸ਼ਟਰੀ ਊਰਜਾ ਸੰਭਾਲ ਦਿਵਸ ਦੇ ਮੌਕੇ ਵਿਸ਼ੇਸ ਲੈਕਚਰ

ਗੜ੍ਹਦੀਵਾਲਾ 14 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਰਸਾਇਣ ਵਿਭਾਗ’ ਵੱਲੋਂ ਰਾਸ਼ਟਰੀ ‘ਊਰਜਾ ਸੰਭਾਲ’ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰਾਬਿਆ ਸ਼ਰਮਾ ਸਹਾਇਕ, ਪ੍ਰੋਫੈਸਰ ਰਸਾਇਣ ਵਿਭਾਗ ਨੇ ‘ਊਰਜਾ ਸੰਭਾਲ’ ਵਿਸ਼ੇ ਉੱਤੇ ਵਿਸੇਸ਼ ਲੈਕਚਰ ਦਿੱਤਾ। ਇਸ ਦੌਰਾਨ ਉਹਨਾਂ ਨੇ ਊੂਰਜਾ ਦੀ ਸੰਭਾਲ ਅਜੋਕੇ ਸਮੇਂ ਦੀ ਸਭ ਤੋਂ ਮਹੱਤਵਪੂਰਨ ਲੋੜ ਤੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਊਰਜਾ ਦੀਆ ਵੱਧਦੀਆ ਲੋੜਾਂ ਦੀ ਪੁਰਤੀ ਸੰਬੰਧੀ ਅੱਜ ਤੋਂ ਹੀ ਉਪਰਾਲੇ ਸ਼ੁਰੂ ਕਰ ਦੇਣੇ ਚਾਹੀਦੇ ਹਨ। ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੁੰ ਬਹੁਤ ਵੱਡਾ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਉਹਨਾ ਨੇ ਕੁਦਰਤੀ ਊਰਜਾ ਸੋਮਿਆਂ ਦਾ ਇਸਤੇਮਾਲ ਕਰਨ ਲਈ ਵੀ ਪ੍ਰੇਰਿਆ। ਡਾ. ਪੰਕਜ਼ ਸਰਮਾ , ਮੁੱਖੀ ਰਸਾਇਣ ਵਿਭਾਗ ਨੇ ਵੀ ਇਸ ਵਿਸੇਸ਼ ਮੋਕੇ ਤੇ ਵਿਦਿਆਰਥੀਆ ਨੁੰ ਊਰਜਾ ਸੰਭਾਲ ਲਈ ਹਰ ਪੱਧਰ ਤੇ ਯਤਨ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਰਸਾਇਣ ਵਿਭਾਗ ਨੁੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆ ਗਤੀਵਿਧੀਆ ਕਰਵਾਉਂਦੇ ਰਹਿਣ ਲਈ ਪ੍ਰੇਰਿਆ।