Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਪਰਿਵਾਰ ਸਮੇਤ ਸਾਂਝੀ ਰਸੋਈ ਵਿਚ ਮਨਾਈ ਪਿਤਾ ਦੀ ਬਰਸੀ 

ਕੈਬਨਿਟ ਮੰਤਰੀ ਜਿੰਪਾ ਨੇ ਪਰਿਵਾਰ ਸਮੇਤ ਸਾਂਝੀ ਰਸੋਈ ਵਿਚ ਮਨਾਈ ਪਿਤਾ ਦੀ ਬਰਸੀ 

ਹੁਸ਼ਿਆਰਪੁਰ, 15 ਦਸੰਬਰ(ਬਿਊਰੋ)
ਪਿਤਾ ਦੀ ਯਾਦ ਵਿਚ ਸਾਂਝੀ ਰਸੋਈ ‘ਚ ਲੋਕਾਂ ਨੂੰ ਖ਼ੁਦ ਪਰੋਸਿਆ ਭੋਜਨ
ਦਾਨੀ ਸੱਜਣਾਂ ਨੂੰ ‘ਬੁੱਕ-ਏ-ਡੇ ਸਕੀਮ’ ਤਹਿਤ ਸਾਂਝੀ ਰਸੋਈ ਵਿਚ ਯੋਗਦਾਨ ਪਾ ਕੇ ਆਪਣੇ ਯਾਦਗਾਰੀ ਦਿਨ ਮਨਾਉਣ ਦੀ ਕੀਤੀ ਅਪੀਲ
: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪਰਿਵਾਰ ਸਮੇਤ ਸਾਂਝੀ ਰਸੋਈ ਵਿਖੇ ਪੁੱਜ ਕੇ ਆਪਣੇ ਪਿਤਾ ਸਵਰਗੀ ਕੁੰਭਕਰਨ ਸ਼ਰਮਾ ਜੀ ਦੀ ਬਰਸੀ ਮਨਾਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪਿਤਾ ਦੀ ਯਾਦ ‘ਚ ਉਥੇ ਭੋਜਨ ਕਰਨ ਆਏ ਲੋਕਾਂ ਨੂੰ ਖ਼ੁਦ ਖਾਣਾ ਪਰੋਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਾਂਝੀ ਰਸੋਈ ਵਿਚ ਕੇਵਲ 10 ਰੁਪਏ ਵਿਚ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਭੋਜਨ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪੌਸ਼ਟਿਕ ਭੋਜਨ ਹੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਸਾਂਝੀ ਰਸੋਈ ਵਿਖੇ ਦੁਪਹਿਰ ਦਾ ਖਾਣਾ ਖਾਣ ਲਈ ਆ ਸਕਦਾ ਹੈ।
ਸਾਂਝੀ ਰਸੋਈ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਅਜਿਹੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾਂਦੀਆਂ ਰਹਿਣਗੀਆਂ। ਉਨ੍ਹਾਂ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ ਅਤੇ ਹੋਰ ਯਾਦਗਾਰੀ ਦਿਨ ‘ਬੁੱਕ-ਏ-ਡੇ ਸਕੀਮ’ ਤਹਿਤ ਸਾਂਝੀ ਰਸੋਈ ਵਿਚ ਯੋਗਦਾਨ ਪਾ ਕੇ ਮਨਾਉਣ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਰੋਜ਼ਾਨਾ 300-400 ਤੋਂ ਵੱਧ ਲੋੜਵੰਦਾਂ ਨੂੰ ਦੁਪਹਿਰ ਦਾ ਖਾਣਾ ਖੁਆਇਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੀ ਪਤਨੀ ਵਿਭਾ ਸ਼ਰਮਾ, ਭਰਾ ਰਾਜੇਸ਼ਵਰ ਦਿਆਲ ਬੱਬੀ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ, ਅਗਿਆ ਪਾਲ ਸਿੰਘ ਸਾਹਨੀ, ਕੌਂਸਲਰ ਵਿਜੇ ਅਗਰਵਾਲ, ਪ੍ਰਦੀਪ ਬਿੱਟੂ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ, ਧੀਰਜ ਸ਼ਰਮਾ, ਕਾਮਰੇਡ ਗੰਗਾ ਪ੍ਰਸਾਦ, ਵਰਿੰਦਰ ਵੈਦ, ਸੁਮੇਸ਼ ਸੋਨੀ, ਸੰਤੋਸ਼ ਸੈਣੀ, ਰਾਜੀਵ ਬਜਾਜ, ਵਿਨੋਦ ਓਹਰੀ, ਸਰਬਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
error: copy content is like crime its probhihated