Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 1,25,55,127 ਰੁਪਏ ਦੀ ਠੱਗੀ ਦੇ ਮਾਮਲੇ ਨਾਮਜ਼ਦ ਦੋਸ਼ੀ ਆਇਆ ਪੁਲਿਸ ਅੜਿੱਕੇ 

1,25,55,127 ਰੁਪਏ ਦੀ ਠੱਗੀ ਦੇ ਮਾਮਲੇ ਨਾਮਜ਼ਦ ਦੋਸ਼ੀ ਆਇਆ ਪੁਲਿਸ ਅੜਿੱਕੇ 

ਗੜ੍ਹਦੀਵਾਲਾ 16 ਦਸੰਬਰ (ਚੌਧਰੀ / ਪ੍ਰਦੀਪ ਕੁਮਾਰ) 

: 1,25,55,127 ਰੁਪਏ ਦੀ ਠੱਗੀ ਦੇ ਮਾਮਲੇ ਨਾਮਜ਼ਦ ਦੋਸ਼ੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਸ਼ਰਨਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ.ਐਸ.ਪੀ ਸਾਹਿਬ ਸੁਰਿੰਦਰ ਲਾਂਭਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ, ਠੱਗਿਆ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਪ੍ਰਵਿੰਦਰ ਸਿੰਘ ਵਧੀਕ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਯੋਗ ਅਗਵਾਈ ਹੇਠ ਗੜਦੀਵਾਲਾ ਪੁਲਿਸ ਵਲੋਂ ਮੁਕੱਦਮਾ ਨੰਬਰ 115 ਮਿਤੀ 12.12.2023 ਅ:ਧ 379,420,120-ਬੀ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਿੱਚ ਲੋੜੀਂਦਾ ਦੋਸ਼ੀ ਸ਼ਰਨਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਮ੍ਰਿਤਕ ਗੁਰਿੰਦਰਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜਦੀਵਾਲਾ ਦੇ ਖਾਤੇ ਵਿੱਚੋ 1,25,55,127 ਰੁਪਏ ਦੀ ਠੱਗੀ ਮਾਰੀ ਸੀ ਜਿਸਦੀ ਪੁਲਿਸ ਨੂੰ ਭਾਲ ਸੀ। ਦੋਸ਼ੀ ਸ਼ਰਨਜੀਤ ਸਿੰਘ ਉਕਤ ਨੂੰ ਮਿਤੀ 15.12.2023 ਨੂੰ ਗ੍ਰਿਫਤਾਰ ਜਾ ਚੁੱਕਾ ਹੈ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਕੀ ਦੋਸ਼ੀਆਨ ਬਾਰੇ ਪਤਾ ਜੋਈ ਕੀਤੀ ਜਾਵੇਗੀ।