Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing  *ਮੋਟਰਸਾਈਕਲ ਚੋਰ ਆਇਆ ਪੁਲਿਸ ਅੜਿੱਕੇ, 5 ਚੋਰੀ ਦੇ ਮੋਟਰਸਾਈਕਲ ਬ੍ਰਾਮਦ*

 *ਮੋਟਰਸਾਈਕਲ ਚੋਰ ਆਇਆ ਪੁਲਿਸ ਅੜਿੱਕੇ, 5 ਚੋਰੀ ਦੇ ਮੋਟਰਸਾਈਕਲ ਬ੍ਰਾਮਦ*

ਟਾਂਡਾ / ਗੜ੍ਹਦੀਵਾਲਾ 19 ਦਸੰਬਰ (ਚੌਧਰੀ) 

: ਮੋਟਰਸਾਈਕਲ ਚੋਰ ਨੂੰ ਟਾਂਡਾ ਪੁਲਿਸ ਨੇ ਕਾਬੂ ਕਰਕੇ ਉਸ ਕੋਲੋਂ 5 ਚੋਰੀ ਦੇ ਮੋਟਰਸਾਈਕਲ ਬ੍ਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਕੋਟਯੋਗਰਾਜ ਥਾਣਾ ਕਾਨੂਵਾਲ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਦੱਸਿਆ ਕਿ ਜਿਲੇ ਅੰਦਰ ਚੋਰੀ ਕਰਨ ਵਾਲੇ ਦੋਸ਼ੀਆਨ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (INV) ਹੁਸ਼ਿਆਰਪੁਰ, ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਚੋਰੀਆਂ ਕਰਨ ਵਾਲੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ। ਜਿਸ ਦੌਰਾਨ ਮਿਤੀ 15-12-2023 ਨੂੰ ਏ ਐਸ ਆਈ ਨਾਮਦੇਵ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਦੌਰਾਨੇ ਨਾਕਾਬੰਦੀ ਮੁਕਦਮਾ ਨੰਬਰ 413 ਮਿਤੀ 14-12-2023 ਜੇਰ ਧਾਰਾ 379,511 ਭ.ਦ ਥਾਣਾ ਟਾਂਡਾ ਦੇ ਦੋਸ਼ੀ ਅਮਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਕੋਟਯੋਗਰਾਜ ਥਾਣਾ ਕਾਨੂਵਾਲ ਜਿਲਾ ਗੁਰਦਾਸਪੁਰ ਨੂੰ ਨਜਦੀਕ ਬਸਤੀ ਬਾਜੀਗਰ ਤੋਂ ਚੋਰੀ ਦੇ ਮੋਟਰਸਾਇਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਦੋਰਾਨੇ ਪੁੱਛ ਗਿੱਛ 4 ਚੋਰੀ ਦੇ ਮੋਟਰਸਾਇਕਲ ਹੋਰ ਬ੍ਰਾਮਦ ਕੀਤੇ ਗਏ। ਜੋ ਇਹ ਮੋਟਰਸਾਈਕਲ ਦੋਸ਼ੀ ਉੱਕਤ ਵੱਲੋਂ ਵੱਖ ਵੱਖ ਜਗ੍ਹਾਂ ਤੋਂ ਚੋਰੀ ਕੀਤੇ ਜਿਹਨਾਂ ਵਿੱਚੋਂ 1 ਮੋਟਰਸਾਈਕਲ ਵੇਵਜ ਹਸਪਤਾਲ ਨਜਦੀਕ ਤੋਂ, 1 ਮੋਟਰਸਾਈਕਲ ਨਜਦੀਕ ਹੁਸ਼ਿਆਰਪੁਰ ਚੂੰਗੀ ਦਸੂਹਾ, 2 ਮੋਟਰਸਾਈਕਲ ਸ਼੍ਰੀ ਹਰਗੋਬਿੰਦਪੁਰ ਤੋਂ, 1 ਮੋਟਰਸਾਈਕਲ ਗੁਰਦਸਾਪੁਰ ਤੋ ਚੋਰੀ ਕੀਤੇ ਸਨ । ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਡ ਲੈ ਕੇ ਹੋਰ ਵੀ ਸਖਤੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

error: copy content is like crime its probhihated