Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਭਾਰਤੀ ਮਿਆਰ ਬਿਊਰੋ ਨੇ ਦਸੂਹਾ ਵਿਖੇ ਲਾਇਆ ਜਾਗਰੂਕਤਾ ਕੈਂਪ

ਭਾਰਤੀ ਮਿਆਰ ਬਿਊਰੋ ਨੇ ਦਸੂਹਾ ਵਿਖੇ ਲਾਇਆ ਜਾਗਰੂਕਤਾ ਕੈਂਪ

ਦਸੂਹਾ 19 ਦਸੰਬਰ (ਚੌਧਰੀ ) 

: ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਸ੍ਰੀਮਤੀ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ.ਵਿਕਾਸ) ਸ. ਬਲਰਾਜ ਸਿੰਘ ਜੀ ਦੇ ਸਹਿਯੋਗ ਨਾਲ ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਚੰਡੀਗੜ੍ਹ ਸ਼ਾਖਾ ਦਫਤਰ ਸੀ.ਐਚ.ਬੀ.ਓ. ਵੱਲੋਂ ਅੱਜ ਬਲਾਕ ਦਸੂਹਾ ਵਿਖੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਜੀ ਦੀ ਅਗਵਾਈ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿਚ ਸ੍ਰੀ ਸਤਨਾਮ ਸਿੰਘ ਐਸ.ਈ.ਪੀ.ੳ. ਬਲਾਕ ਦਸੂਹਾ ਦੇ ਸਹਿਯੋਗ ਨਾਲ 55 ਸਰਪੰਚਾਂ/ ਪੰਚਾਂ ਅਤੇ ਸੰਮਤੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਪਿੰਡਾਂ ਲਈ ਬੀ.ਆਈ.ਐੱਸ. ਮਿਆਰਾਂ ਦੇ ਵਿਕਾਸ ਬਾਰੇ ਕਿਤਾਬਚਾ ਅਤੇ ਫਲਾਇਰ ਅਤੇ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਭਾਗੀਦਾਰਾਂ ਵਿਚ ਵੰਡੀ ਗਈ ਤਾਂ ਜੋ ਉਨ੍ਹਾਂ ਦੇ ਰੋਜ਼ਾਨਾ ਜੀਵਨ ਦੇ ਨਾਲ-ਨਾਲ ਕ ਖੇਤੀ ਸੈਕਟਰ ਦੇ ਗਿਆਨ ਵਿਚ ਵਾਧਾ ਕੀਤਾ ਜਾ ਸਕੇ। ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਵਿਕਾਸ ਗਤੀਵਿਧੀ, ਨਿੱਜੀ ਲੋੜਾਂ ਜਾਂ ਖੇਤਾਂ ਵਿੱਚ ਸਿੰਚਾਈ ਸਰੋਤ ਬਣਾਉਣ ਸਮੇਂ ਮਿਆਰੀ ਸਾਮਾਨ ਖਰੀਦਣ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਭਾਗੀਦਾਰਾਂ ਨੇ ਬੀ.ਆਈ ਐੱਸ. ਕੇਅਰ ਐਪ ਨੂੰ ਵੀ ਡਾਊਨਲੋਡ ਕੀਤਾ ਅਤੇ ਅਸਲ ਆਈ.ਐੱਸ.ਆਈ. ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਸਿੱਖਿਆ ਤਾਂ ਜੋ ਰੋਜ਼ਾਨਾ ਜੀਵਨ ਵਿਚ ਮਿਆਰਾਂ ਬਾਰੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ ਜਾ ਸਕੇ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਮਹਿਲਾ ਪੰਚਾਇਤ ਮੈਂਬਰਾਂ ਨੇ ਹਾਲ ਮਾਰਕਿੰਗ ਅਤੇ ਬੀ.ਆਈ.ਐੱਸ.ਕੇਅਰ ਐਪ ‘ਤੇ ਚਰਚਾ ਵਿਚ ਉਤਸ਼ਾਹ ਨਾਲ ਹਿੱਸਾ ਲਿਆ।ਭਾਗੀਦਾਰਾਂ ਨੇ ਬੜੇ ਜੋਸ਼ ਨਾਲ ”ਜਾਗੋ ਗ੍ਰਾਹਕ ਜਾਗੋ” ਦਾ ਨਾਅਰਾ ਵੀ ਲਗਾਇਆ। ਭਾਗੀਦਾਰਾਂ ਨੇ ਵਰਕਸ਼ਾਪ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਦੀ ਪ੍ਰਭਾਵੀ ਵਰਤੋਂ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਭਾਗੀਦਾਰ ਇਹ ਜਾਣ ਕੇ ਹੈਰਾਨ ਰਹਿ ਗਏ ਕਿ ਉਹ ਬੀ. ਆਈ. ਐੱਸ. ਕੇਅਰ ਐਪ ਤੇ ਸਿੱਧੇ ਤੌਰ ‘ਤੇ ਸ਼ਿਕਾਇਤ ਕਰ ਸਕਦੇ ਹਨ ਅਤੇ ਸਟੈਂਡਰਡ ਮਾਰਕ ਦੀ ਦੁਰਵਰਤੋਂ ਦੀ ਜਾਂਚ ਕਰ ਸਕਦੇ ਹਨ। ਹਾਜ਼ਰੀਨ ਨੇ ਬੀ. ਆਈ. ਐੱਸ. ਮਾਰਕਿੰਗ ਅਤੇ ਪ੍ਰਮਾਣਿਕਤਾ ਦੀ ਜਾਂਚ ਕਰਨ ਦੇ ਸਾਧਨਾਂ ਤੇ ਪ੍ਰਾਪਤ ਕੀਤੇ ਨਵੇਂ ਗਿਆਨ ਬਾਰੇ ਚਾਨਣਾ ਪਾਉਣ ਲਈ ਧੰਨਵਾਦ ਕੀਤਾ ਅਤੇ ਆਪਣੇ-ਆਪਣੇ ਪਿੰਡਾਂ ਵਿਚ ਅਜਿਹੇ ਹੋਰ ਪ੍ਰੋਗਰਾਮ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਜੀ ਨੇ ਧੰਨਵਾਦ ਕਰਦੇ ਹੋਏ ਸ.ਦਲਬੀਰ ਸਿੰਘ ਸਲਾਹਕਾਰ ਬੀ.ਆਈ.ਐਸ., ਸ੍ਰੀ ਸੰਜੀਵ ਡਡਵਾਲ ਰਿਸੋਰਸ ਪਰਸਨ ਅਤੇ ਸ੍ਰੀ ਯੋਗਰਾਜ ਬੀ.ਆਈ.ਐਸ. ਦਾ ਧੰਨਵਾਦ ਕੀਤਾ। ਇਸ ਮੌਕੇ ਜੋਯਾ ਸਿੱਦੀਕੀ (ਜਿਲ੍ਹਾ ਵਿਕਾਸ ਫੈਲੋ) ਵੀ ਮੌਜੂਦ ਸਨ।