Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing  ਕੇ.ਐਮ.ਐਸ ਕਾਲਜ ਵਿਖੇ ਇੱਕ ਸੈਮੀਨਾਰ ਦੌਰਾਨ ਸਾਲ 2024 ਦਾ ਕੈਲੰਡਰ ਰਿਲੀਜ਼ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

 ਕੇ.ਐਮ.ਐਸ ਕਾਲਜ ਵਿਖੇ ਇੱਕ ਸੈਮੀਨਾਰ ਦੌਰਾਨ ਸਾਲ 2024 ਦਾ ਕੈਲੰਡਰ ਰਿਲੀਜ਼ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 20 ਦਸੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨੂੰ ਅਤੇ ਸ਼ਹੀਦੀ ਪਖਵਾੜੇ ਨੂੰ ਸਮਰਪਿਤ ਕੇ.ਐਮ.ਐਸ ਕਾਲਜ ਵੱਲੋਂ ਸਾਲ 2024 ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਜਾਣਕਾਰੀ ਦਿੱਤੀ। ਉਹਨਾ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਿੱਖ ਧਰਮ ਨੂੰ ਦਿੱਤੀਆਂ ਸਿੱਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਹਨਾ ਦੇ ਦੱਸੇ ਹੋਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਕੇ ਛਕਣ ਦੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾ ਦੇ ਪੂਰੇ ਪਰਿਵਾਰ ਦੀ ਸ਼ਾਹਦਤ ਬਾਰੇ ਜਾਣਕਾਰੀ ਦਿੱਤੀ। ਉਹਨਾ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਤੋਂ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ। ਚਾਰ ਸਾਹਿਬਜ਼ਾਦੇ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਨੇ ਛੋਟੀ ਉਮਰੇ ਹੀ ਮੁਗਲਾਂ ਦਾ ਬੜੀ ਦਲੇਰੀ ਨਾਲ ਸਾਹਮਣਾ ਕੀਤਾ ਸੀ ਅਤੇ ਸਿੱਖ ਧਰਮ ਦੀ ਖਾਤਰ ਨਿੱਕੀ ਉਮਰੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ, ਸਾਨੂੰ ਉਹਨਾ ਦੀਆਂ ਦਿੱਤੀਆਂ ਸਹਾਦਤਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਪਲਵਿੰਦਰ ਕੌਰ, ਪ੍ਰਿਯੰਕਾ, ਰੀਮਾ ਸਿੰਘ, ਲਵਦੀਪ ਸਿੰਘ, ਗਰੀਸ਼ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੈਮੀਨਾਰ ਦੌਰਾਨ ਸਾਲ 2024 ਦਾ ਕੈਲੰਡਰ ਰਿਲੀਜ਼ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।