Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਧੁੰਦ ਦੇ ਮੌਸਮ ਦੌਰਾਨ ਅਤੇ ਠੰਡੀਆਂ ਹਵਾਵਾਂ ਤੋਂ ਬੱਚਣ ਲਈ ਜ਼ਿਲ੍ਹਾ ਵਾਸੀ ਰੱਖਣ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ

ਧੁੰਦ ਦੇ ਮੌਸਮ ਦੌਰਾਨ ਅਤੇ ਠੰਡੀਆਂ ਹਵਾਵਾਂ ਤੋਂ ਬੱਚਣ ਲਈ ਜ਼ਿਲ੍ਹਾ ਵਾਸੀ ਰੱਖਣ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 21 ਦਸੰਬਰ (ਬਿਊਰੋ) 

–ਸਾਵਧਾਨੀ ਅਪਨਾ ਕੇ ਬਚਿਆ ਜਾ ਸਕਦਾ ਹੈ ਕੋਲਡ ਵੇਵ ਤੋਂ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਦੇ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਾਅ ਲਈ ਲੋਕਾਂ ਨੂੰ ਪਹਿਲਾਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਨਾਲ-ਨਾਲ ਪਸ਼ੂਆਂ, ਫ਼ਸਲਾਂ ਅਤੇ ਹੋਰ ਵਸਤੂਆਂ ਦੀ ਸੰਭਾਲ ਲਈ ਪਹਿਲੇ ਤੋਂ ਹੀ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਬਜ਼ੁਰਗਾਂ ਦਾ ਇਨ੍ਹਾਂ ਦਿਨਾਂ ਦੌਰਾਨ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਜ਼ਰੂਰਤ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਸਰਦੀ ਦੇ ਮੌਸਮ ਵਿਚ ਕੋਲਡ ਵੇਵ ਦੌਰਾਨ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ, ਇਸ ਬਾਰੇ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਠੰਡ ਤੋਂ ਬੱਚਣ ਲਈ ਮੋਟੇ ਕੱਪੜਿਆ ਦੀ ਵਰਤੋਂ ਕਰਨ। ਇਸ ਤੋਂ ਇਲਾਵਾ ਘਰ ਦੇ ਦਰਵਾਜੇ ਅਤੇ ਖਿੜਕੀਆਂ ਨੂੰ ਚੰਗੀ ਤਰ੍ਹਾਂ ਬੰਦ ਰੱਖਣ, ਤਾਂ ਜੋ ਕੋਲਡ ਵੇਵ ਘਰ ਅੰਦਰ ਦਾਖਲ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਫਲੂ, ਨੱਕ ਦਾ ਵਗਣਾ ਜਾਂ ਹੋਰ ਬਿਮਾਰੀਆਂ ਦੇ ਲੱਛਣ ਹੋਣ ’ਤੇ ਪਹਿਲਾਂ ਹੀ ਡਾਕਟਰੀ ਸਹਾਇਤਾ ਲਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਘੱਟ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੀਆਂ ਲਾਈਟਾਂ ਨੂੰ ਲੋ ਬੀਮ ’ਤੇ ਰੱਖਣ, ਤਾਂ ਜੋ ਸਾਹਮਣੇ ਤੋਂ ਆ ਰਹੇ ਵਾਹਨ ਜਲਦੀ ਨਜ਼ਰ ਆ ਜਾਣ ਅਤੇ ਦੂਰ ਤੋਂ ਆਉਣ ਵਾਲੇ ਵਾਹਨ ਦੀ ਸੜਕ ’ਤੇ ਰੌਸ਼ਨੀ ਨਜ਼ਰ ਆਵੇ। ਉਨ੍ਹਾਂ ਕਿਹਾ ਕਿ ਧੁੰਦ ਸਮੇਂ ਹਮੇਸ਼ਾ ਵਾਹਨ ਦੇ ਇੰਡੀਕੇਟਰ ਦਾ ਪ੍ਰਯੋਗ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਅਤੇ ਹੋਰ ਕਿਸੇ ਸਾਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਬਲਕਿ ਹਮੇਸ਼ਾ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਤੋਂ ਆ ਰਹੇ ਵਾਹਨਾਂ ਦੀ ਵਿਜਿਬਿਲਟੀ ਘੱਟ ਹੋਣ ਕਾਰਨ ਵਾਹਨ ਚਲਾਉਂਦੇ ਸਮੇਂ ਆਸ-ਪਾਸ ਦੀ ਆਵਾਜ ਦਾ ਧਿਆਨ ਰੱਖਣਾ ਚਾਹੀਦਾ ਹੈ, ਤਾਂ ਜੋ ਕੋਹਰੇ ਦੌਰਾਨ ਕੋਈ ਦੁਰਘਟਨਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਧੁੰਦ ਦੌਰਾਨ ਵਹੀਕਲ ਸੜਕ ’ਤੇ ਬਣੀ ਹੋਈ ਲੇਨ ਅਨੁਸਾਰ ਹੀ ਚੱਲਣਾ ਚਾਹੀਦਾ ਹੈ ਅਤੇ ਵਾਹਨ ਓਵਰਟੇਕ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।
ਕੋਮਲ ਮਿੱਤਲ ਨੇ ਸੜਕ ਦੁਰਘਟਨਾਵਾਂ ਤੋਂ ਬੱਚਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਹਮੇਸ਼ਾ ਆਪਣੇ ਵਾਹਨ ਦੀ ਖਿੜਕੀਆਂ ਸਾਫ਼ ਰੱਖੀਆਂ ਜਾਣ ਅਤੇ ਵਾਹਨਾਂ ਦਰਮਿਆਨ ਜ਼ਰੂਰਤ ਅਨੁਸਾਰ ਦੂਰੀ ਯਕੀਨ ਬਣਾਈ ਜਾਵੇ, ਤਾਂ ਜੋ ਜਾਨ-ਮਾਲ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਲਡ ਵੇਵ ਦੌਰਾਨ ਪਸ਼ੂਆਂ ਨੂੰ ਤਾਕਤ ਲਈ ਆਮ ਤੋਂ ਵਧੇਰੇ ਚਾਰੇ ਦੀ ਜ਼ਰੂਰਤ ਹੁੰਦੀ ਹੈ। ਪਸ਼ੂਆਂ ਦੇ ਠਹਿਰਨ ਵਾਲੇ ਸਥਾਨ ਚਾਰੇ ਪਾਸਿਓਂ ਕਵਰ ਹੋਣੇ ਚਾਹੀਦੇ  ਹਨ, ਤਾਂ ਜੋ ਕਿਸੇ ਵੀ ਪਾਸੇ ਤੋਂ ਹਵਾ ਦਾਖਲ ਨਾ ਹੋ ਸਕੇ। ਪੂਰੀ ਖੁਰਾਕ ਦੇ ਕੇ, ਚੰਗੀ ਕੁਆਲਟੀ ਦੇ ਚਾਰੇ ਦੀ ਵਰਤੋਂ, ਪਸ਼ੂਅ ਲਈ ਸ਼ੈਡਾਂ ਵਿਚ ਸੂਰਜ ਦੀ ਰੌਸ਼ਨੀ ਦੀ ਆਮਦ ਨਾਲ ਅਤੇ ਪਸ਼ੂਆਂ ਦੇ ਥੱਲੇ ਪਰਾਲੀ ਵਿਛਾ ਕੇ ਅਤੇ ਹੋਰ ਜ਼ਰੂਰੀ ਸਾਧਨਾਂ ਦੀ ਵਰਤੋਂ ਕਰਕੇ ਪਸ਼ੂਆਂ ਨੂੰ ਠੰਡ ਤੋਂ ਬਚਾਇਆ ਜਾ ਸਕਦਾ ਹੈ।