Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕਲਯੁਗੀ ਮਾਂ ਆਪਣੇ ਨਵਜੰਮੇ ਬੱਚੇ ਨੂੰ ਧਾਰਮਿਕ ਸਥਾਨ ‘ਤੇ ਛੱਡ ਕੇ ਹੋਈ ਰਫੂਚੱਕਰ

ਕਲਯੁਗੀ ਮਾਂ ਆਪਣੇ ਨਵਜੰਮੇ ਬੱਚੇ ਨੂੰ ਧਾਰਮਿਕ ਸਥਾਨ ‘ਤੇ ਛੱਡ ਕੇ ਹੋਈ ਰਫੂਚੱਕਰ

ਦਸੂਹਾ / ਮੁਕੇਰੀਆਂ (ਚੌਧਰੀ) 

: ਇੱਕ ਕਲਯੁਗੀ ਮਾਂ ਆਪਣੇ ਨਵਜੰਮੇ ਬੱਚੇ ਨੂੰ ਮੁਕੇਰੀਆਂ ਦੇ ਬੱਸ ਸਟੈਂਡ ਸਥਿਤ ਧਾਰਮਿਕ ਸਥਾਨ ‘ਤੇ ਮ+ਰ+ਨ ਲਈ ਛੱਡ ਕੇ ਰਫੂਚੱਕਰ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਜੋਗਿੰਦਰ ਸਿੰਘ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਵਾਸੀ ਲੰਬੀ ਗਲੀ ਮੁਕੇਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਬੁੱਧਵਾਰ ਰਾਤ ਨੂੰ ਆਪਣੇ ਫਲਾਂ ਦੀ ਦੁਕਾਨ ‘ਤੇ ਖੜ੍ਹਾ ਸੀ ਅਤੇ ਸਾਢੇ 7 ਵਜੇ ਉਸ ਨੂੰ ਬੱਚੇ ਦੇ ਰੌਣ ਦੀ ਆਵਾਜ਼ ਸੁਣਾਈ ਦਿੱਤੀ, ਜਦੋਂ ਉਹ ਅੱਗੇ ਜਾ ਕੇ ਬੱਸ ਸਟੈਂਡ ਤੇ ਪਹੁੰਚ ਕੇ ਪੀਰ ਬਾਬਾ ਦੇ ਅਸਥਾਨ ਵੱਲ ਦੇਖਿਆ ਤਾਂ ਇੱਕ ਨਵਜੰਮਿਆ ਬੱਚਾ ਤੌਲੀਏ ਵਿੱਚ ਲਿਪਟਿਆ ਰੋ ਰਿਹਾ ਸੀ। ਉਸ ਨੇ ਪੁਲਸ ਨੂੰ ਤੁਰੰਤ ਸੂਚਿਤ ਕੀਤਾ ਤਾਂ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਨੂੰ ਉਥੋਂ ਚੁੱਕ ਕੇ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਦਾਖਲ ਕਰਵਾਇਆ ਅਤੇ ਬੱਚੇ ਨੂੰ ਜਨਮ ਦੇਣ ਵਾਲੀ ਅਣਪਛਾਤੀ ਔਰਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੂਜੇ ਪਾਸੇ ਸਿਵਲ ਹਸਪਤਾਲ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਪਾਰੁਲ ਨੇ ਦੱਸਿਆ ਕਿ ਕਰੀਬ ਸਾਢੇ ਸੱਤ ਵਜੇ ਕੁਝ ਲੋਕ ਪੁਲਿਸ ਦੀ ਮਦਦ ਨਾਲ ਨਵਜੰਮੇ ਬੱਚੇ ਨੂੰ ਲੈ ਕੇ ਹਸਪਤਾਲ ਪੁੱਜੇ । ਉਨ੍ਹਾਂ ਨੇ ਬੱਚੇ ਦੀ ਜਾਂਚ ਕੀਤੀ ਅਤੇ ਬੱਚਾ ਬਿਲਕੁਲ ਤੰਦਰੁਸਤ ਹੈ ਅਤੇ ਉਸ ਨੂੰ ਹਸਪਤਾਲ ਦੇ ਗਾਇਨੀਕੋਲੋਜਿਸਟ ਵਾਰਡ ਵਿੱਚ ਰੱਖਿਆ ਗਿਆ ਹੈ।