Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਕੱਤਰ ਆਰ.ਟੀ.ਏ ਨੇ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਸਕੱਤਰ ਆਰ.ਟੀ.ਏ ਨੇ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 22 ਦਸੰਬਰ (ਬਿਊਰੋ) 

–ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਵਾਹਨ ਚਾਲਕਾਂ ਨੂੰ ਸੜਕ ’ਤੇ ਵਾਹਨ ਨਾ ਖੜ੍ਹੇ ਕਰਨ ਦੀ ਕੀਤੀ ਅਪੀਲ
–ਕਿਹਾ, ਜਲਦ ਹੀ ਆਵਾਰਾ ਪਸ਼ੂਆਂ ਦੇ ਗਲੇ ’ਚ ਰਿਫਲੈਕਟਰ ਟੇਪ ਪਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ

: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵਲੋਂ ਠੰਡ ਅਤੇ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆਂ ਅਤੇ ਵਾਹਨ ਚਾਲਕਾਂ ਦੀ ਜਾਰੀ ਕੀਤੀ ਗਈ ਅਡਵਾਈਜ਼ਰੀ ਤਹਿਤ ਅੱਜ ਸਕੱਤਰ ਰਿਜਨਲ ਟਰਾਂਸਪੋਰਟ ਰਵਿੰਦਰ ਸਿੰਘ ਗਿੱਲ ਵਲੋਂ ਵੱਡੇ ਵਾਹਨਾਂ ਅਤੇ ਟ੍ਰੈਕਟਰ-ਟ੍ਰਾਲੀ ਪਿੱਛੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਕਰੀਬ 67 ਗੱਡੀਆਂ ਅਤੇ 135 ਟ੍ਰੈਕਟਰ-ਟ੍ਰਾਲੀ ਦੇ ਪਿੱਛੇ ਰਿਫਲੈਕਟਰ ਲਗਾਏ ਗਏ।
ਸਕੱਤਰ ਆਰ.ਟੀ.ਏ ਰਵਿੰਦਰ ਸਿੰਘ ਗਿੱਲ ਨੇ ਗੱਡੀਆਂ ’ਤੇ ਰਿਫਲੈਕਟਰ ਲਗਾਉਂਦੇ ਹੋਏ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਧੁੰਦ ਦੌਰਾਨ ਅਤੇ ਖਾਸ ਕਰਕੇ ਰਾਤ ਸਮੇਂ ਸੜਕ ’ਤੇ ਗੱਡੀਆਂ ਦੇਖਣ ਦੀ ਵਿਜੀਬਿਲਿਟੀ ਘੱਟ ਹੋ ਜਾਂਦੀ ਹੈ, ਇਸ ਲਈ ਗੱਡੀਆਂ ਦੇ ਪਿੱਛੇ ਅਤੇ ਸਾਈਡ ’ਤੇ ਰਿਫਲੈਕਟਰ ਲਗਾਏ ਜਾਣ। ਉਨ੍ਹਾਂ ਇਸ ਧੁੰਦ ਦੇ ਮੌਸਮ ਦੌਰਾਨ ਗੱਡੀ ਜਾਂ ਟ੍ਰੈਕਟਰ-ਟ੍ਰਾਲੀ ਨੂੰ ਸੜਕ ’ਤੇ ਪਾਰਕ ਨਾ ਕਰਨ ਲਈ ਵੀ ਕਿਹਾ, ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਆਵਾਰਾ ਪਸ਼ੂਆਂ ਦੇ ਗਲੇ ਵਿਚ ਰਿਫਲੈਕਟਰ ਟੇਪ ਪਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਸੜਕ ਹਾਦਸਿਆਂ ਨੂੰ ਰੋਕਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਮੋਟਰ ਵਹੀਕਲ ਇੰਸਪੈਕਟਰ ਲੀਲਾ ਸਿੰਘ, ਐਨ.ਜੀ.ਓ ਰੋਡ ਸੇਫਟੀ ਯੋਗੇਸ਼ ਕੁਮਾਰ ਵੀ ਮੌਜੂਦ ਸਨ।