Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ “ਰਾਸ਼ਟਰੀ ਗਣਿਤ ਦਿਵਸ” ਦੇ ਮੌਕੇ ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ “ਰਾਸ਼ਟਰੀ ਗਣਿਤ ਦਿਵਸ” ਦੇ ਮੌਕੇ ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ 22 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ “ਰਾਸ਼ਟਰੀ ਗਣਿਤ ਦਿਵਸ” ਦੇ ਮੌਕੇ ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ, ਖ਼ਾਲਸਾ ਕਾਲਜ ਮਾਹਿਲਪੁਰ ਦੇ ਗਣਿਤ ਦੇ ਅਸਿਸਟੈਂਟ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਹਿਸਾਬਦਾਨ, ਰਾਮਾਨੂਜਨ ਜੀ ਦੇ ਜੀਵਨ ਅਤੇ ਉਪਲੱਬਧੀਆਂ ਬਾਰੇ ਜਾਣੂੰ ਕਰਵਾਇਆ ਅਤੇ ਇਹ ਵੀ ਦੱਸਿਆ ਕਿ ਕਿਸ ਤਰ੍ਹਾ ਰਾਮਾਨੂਜਨ ਦੀਆ ਖੋਜਾਂ ਬਾਰੇ ਬਾਕੀ ਹਿਸਾਬਦਾਨਾਂ ਨੂੰ ਵੀ ਗਣਿਤ ਦੀਆ ਨਵੀਆ ਦਿਸ਼ਾਵਾਂ ਵੱਲ ਪ੍ਰੇਰਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਗਣਿਤ ਵਿਭਾਗ ਨੂੰ ਇਸ ਤਰ੍ਹਾਂ ਦੇ ਹੋਰ ਲੈਕਚਰ ਕਰਵਾਉਣ ਲਈ ਪ੍ਰੇਰਿਆ ਤਾਂ ਕਿ ਵਿਦਿਆਰਥੀਆਂ ਦਾ ਰੁਝਾਨ ਗਣਿਤ ਵੱਲ ਵੱਧ ਸਕੇ। ਇਸ ਮੌਕੇ ਗਣਿਤ ਵਿਭਾਗ ਦੇ ਮੁੱਖੀ ਮੈਡਮ ਗੁਰਪ੍ਰੀਤ ਕੌਰ ਦੇ ਨਾਲ ਮੈਡਮ ਦਲਜੀਤ ਕੌਰ ਵੀ ਮੌਜੂਦ ਸਨ।