Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ ਚ ਮੌ+ਤ

ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ ਚ ਮੌ+ਤ

ਗੜ੍ਹਦੀਵਾਲਾ 22 ਦਸੰਬਰ (ਚੌਧਰੀ) 

: ਬਾਹਗਾ ਤੋਂ ਦਾਰਾਪੁਰ ਰੋਡ ਤੇ ਪਿੰਡ ਦਾਰਾਪੁਰ ਦੇ ਨਜ਼ਦੀਕ ਬੀਤੀ ਰਾਤ ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ ‘ਚ ਮੌ+ਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਰੁਪਿੰਦਰ ਸਿੰਘ ਰੋਮੀ (29)ਪੁੱਤਰ ਬਲਵੀਰ ਸਿੰਘ ਵਾਸੀ ਦਰੀਆ ਥਾਣਾ ਟਾਂਡਾ ਜੋ ਕਿ ਆਪਣੇ ਮੋਟਰਸਾਈਕਲ ਪੀ ਬੀ 09-ਡਬਲਯੂ 1748 ਤੇ ਸਵਾਰ ਹੋਕੇ ਗੜ੍ਹਦੀਵਾਲਾ ਤੋਂ ਟਾਂਡਾ ਜਾ ਰਿਹਾ ਸੀ, ਜਦੋਂ ਦਾਰਾਪੁਰ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਇੱਕ ਸੜਕ ਕਿਨਾਰੇ ਸਫੇਦੇ ਦੇ ਦਰਖਤ ਨਾਲ ਟਕਰਾ ਗਿਆ।ਜਿਸ ਦੇ ਨਾਲ ਉਸ ਦੇ ਸਿਰ ਵਿਚ ਗੰਭੀਰ ਸੱਟਾਂ ਲੱਗ ਗਈਆਂ।ਉੱਥੋਂ ਦੀ ਲੰਘ ਰਹੇ ਰਾਹਗੀਰਾਂ ਨੇ ਤੁਰੰਤ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੁਸਾਇਟੀ ਦੇ ਮੁੱਖੀ ਮਨਜੋਤ ਸਿੰਘ ਤਲਵੰਡੀ ਨੂੰ ਫੋਨ ਕੀਤਾ। ਫੋਨ ਤੇ ਗੱਲਬਾਤ ਹੋਣ ਉਪਰੰਤ ਤੁਰੰਤ ਸੁਸਾਇਟੀ ਦੇ ਮੁੱਖੀ ਸੁਸਾਇਟੀ ਦੀ ਐਬੁਲੈਂਸ ਲੈ ਕੇ ਘਟਨਾ ਸਥਾਨ ਤੇ ਪਹੁੰਚੇ। ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ ਹੋ ਚੁੱਕੀ ਸੀ। ਇਸ ਮੌਕੇ ਸੁਸਾਇਟੀ ਦੇ ਮੁੱਖੀ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਸਥਾਨ ਤੇ ਪਹਿਲਾਂ ਵੀ ਕਾਫੀ ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਧੁੰਦ ਦਾ ਮੌਸਮ ਚੱਲ ਰਿਹਾ ਹੈ ਇਸ ਕਰਕੇ ਸਾਨੂੰ ਸਫਰ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ।

ਗੜ੍ਹਦੀਵਾਲਾ ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੁੰਚਾਇਆ ਗਿਆ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ।