Prime Punjab Times

Latest news
ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ
ADVERTISEMENT
You are currently viewing ਡਾਇਰੈਕਟਰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸ ਕਾਰਪੋਰੇਸ਼ਨ ਨੇ ਵਿਧਾਨ ਸਭਾ ਸ਼ਾਮਚੁਰਾਸੀ ਦੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਹਰੀ ਝੰਡੀ

ਡਾਇਰੈਕਟਰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸ ਕਾਰਪੋਰੇਸ਼ਨ ਨੇ ਵਿਧਾਨ ਸਭਾ ਸ਼ਾਮਚੁਰਾਸੀ ਦੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਹਰੀ ਝੰਡੀ

ਸ਼ਾਮਚੁਰਾਸੀ / ਹੁਸ਼ਿਆਰਪੁਰ 25 ਦਸੰਬਰ (ਚੌਧਰੀ) 

–ਗੁਰਵਿੰਦਰ ਸਿੰਘ ਪਾਬਲਾ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਕੀਤਾ ਰਵਾਨਾ
–ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਕਰਵਾਏ ਜਾ ਰਹੇ ਹਨ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਾਇਰੈਕਟਰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸ ਕਾਰਪੋਰੇਸ਼ਨ ਗੁਰਵਿੰਦਰ ਸਿੰਘ ਪਾਬਲਾ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰੰੰਡੀ ਦਿਖਾ ਕੇ ਰਵਾਨਾ ਕੀਤਾ।
ਡਾਇਰੈਕਟਰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸ ਕਾਰਪੋਰੇਸ਼ਨ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਲੋਕਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਨਿਭਾਇਆ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਤੀਰਥ ਯਾਤਰਾ ਕਰਵਾਉਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕੀਤਾ ਹੈ ਅਤੇ ਪੂਰੇ ਸੂਬੇ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾ ਰਹੇ ਹਨ। ਸ਼ਾਮਚੁਰਾਸੀ ਤੋਂ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਦੇ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਨ ਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ।