Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕਾਰ ਸਵਾਰ ਚਾਲਕ 10 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਆਇਆ ਪੁਲਿਸ ਅੜਿੱਕੇ 

ਕਾਰ ਸਵਾਰ ਚਾਲਕ 10 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਆਇਆ ਪੁਲਿਸ ਅੜਿੱਕੇ 

ਮਾਹਿਲਪੁਰ / ਹੁਸ਼ਿਆਰਪੁਰ (ਬਿਊਰੋ) 

: ਕਾਰ ਸਵਾਰ ਚਾਲਕ ਨੂੰ 10 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮ ਕੁਮਾਰ ਉਰਫ ਰਾਮਾ ਪੁੱਤਰ ਜਸਪਾਲ ਉਰਫ ਜੱਸੂ ਵਾਸੀ ਵੱਢੋਆਣ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈ ਪੀ ਐਸ ਵਲੋਂ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਦਲਜੀਤ ਸਿੰਘ ਖੱਖ ਪੀਪੀਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਗੜਸ਼ੰਕਰ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਜੋੜਾ ਮੁੱਖ ਅਫਸਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਹੇਠ ਥਾਣਾ ਮਾਹਿਲਪੁਰ ਦੇ ਅਧੀਨ ਆਉਂਦੇ ਏਰੀਆ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਸਨ। ਜਿਸ ਦੌਰਾਨ ਮਿਤੀ 26-12-2023 ਨੂੰ ਏ.ਐਸ.ਆਈ ਉਂਕਾਰ ਸਿੰਘ ਇੰਚਾਰਜ ਚੋਂਕੀ ਸੈਲਾ ਖੁਰਦ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਪਿੰਡ ਜੱਸੋਵਾਲ ਨਜ਼ਦੀਕ ਭਾਤਪੁਰ ਜੱਟਾਂ ਮੋੜ ਮੋਜੂਦ ਸੀ ਤਾਂ ਪਿੰਡ ਭਾਤਪੁਰ ਸਾਇਡ ਤੋਂ ਇਕ ਸਵਿਟ ਕਾਰ ਨੰਬਰੀ PB-07-BM-3567 ਆ ਰਹੀ ਸੀ। ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸਨੇ ਆਪਣਾ ਨਾਮ ਰਾਮ ਕੁਮਾਰ ਉਰਫ ਰਾਮਾ ਪੁੱਤਰ ਜਸਪਾਲ ਉਰਫ ਜੱਸੂ ਵਾਸੀ ਵੱਢੋਆਣ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੀ ਕਾਰ ਦੀ ਤਲਾਸ਼ੀ ਲੈਣ ਤੇ ਉਸ ਪਾਸੋ 05 ਪੇਟੀਆਂ ਸ਼ਰਾਬ ਮਾਰਕਾ ਸੰਤਰਾ For Sale in H.P. ਅਤੇ ਪੰਜਾਬ ਕਲੱਬ ਵਿਸਕੀ ਕੁੱਲ 5 ਪੇਟੀਆਂ ਬ੍ਰਾਮਦ ਹੋਈਆ, ਜਿਸਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।ਜਿਸ ਪਾਸੋਂ ਸਖਤੀ ਨਾਲ ਪੁੱਛ ਗਿੱਛ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।