Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕੇ.ਐਮ.ਐਸ ਕਾਲਜ ਵੀਰ ਬਾਲ ਦਿਵਸ ਨੂੰ ਸਮਰਪਿਤ ਮੋਟੀਵੇਸ਼ਨਲ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵੀਰ ਬਾਲ ਦਿਵਸ ਨੂੰ ਸਮਰਪਿਤ ਮੋਟੀਵੇਸ਼ਨਲ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 26 ਦਸੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਚਾਰ ਸਾਹਿਜ਼ਾਦਿਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਵੀਰ ਬਾਲ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਲਈ ਇੱਕ ਮੋਟੀਵੇਸ਼ਨਲ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਸ਼੍ਰੀ ਆਰ.ਐਸ ਲੱਧੜ ਆਈ.ਏ.ਐਸ ਸਾਬਕਾ ਕਮਿਸ਼ਨਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਸਭ ਤੋਂ ਪਹਿਲਾ ਜੋਤੀ ਪ੍ਰਚਲਿਤ ਕੀਤੀ ਅਤੇ ਉਸ ਤੋਂ ਬਾਅਦ ਉਹਨਾ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਈ.ਏ.ਐਸ ਦੀ ਤਿਆਰੀ ਕਰਨ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਲੱਧੜ ਨੇ ਵਿਦਿਆਰਥੀਆਂ ਨਾਲ ਆਪਣੇ ਜਿੰਦਗੀ ਦੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ ਆਪਣੇ ਜਿੰਦਗੀ ਦੇ ਟੀਚੇ ਨੂੰ ਹਾਸਲ ਕਰਨ ਲਈ ਸੇਧ ਦਿੱਤੀ। ਇਸ ਮੌਕੇ ਤੇ ਵਿਦਿਆਰਥੀਆਂ ਨੇ ਸ਼੍ਰੀ ਲੱਧੜ ਤੋਂ ਆਪਣੇ ਮੁਕਾਮ ਦੇ ਸੰਬੰਧ ਵਿੱਚ ਸਵਾਲ ਪੁੱਛੇ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਸੈਣੀ ਨੇ ਸ਼੍ਰੀ ਆਰ.ਐਸ ਲੱਧੜ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਇਸ ਸੈਮੀਨਾਰ ਵਿੱਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਰਿਟਾਇਰਡ ਪ੍ਰਿੰਸੀਪਲ ਫ਼ਕੀਰ ਚੰਦ, ਰਿਟਾਇਰਡ ਪ੍ਰਿੰਸੀਪਲ ਬਲਕੀਸ਼ ਰਾਜ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜੋਤੀ, ਅਨੀਤਾ ਰਾਣੀ, ਜਗਰੂਪ ਕੌਰ, ਪਲਵਿੰਦਰ ਕੌਰ , ਪ੍ਰਿਯੰਕਾ ਦੇਵੀ, ਰੀਮਾ ਸਿੰਘ, ਸੋਨਮ ਸਲਾਰੀਆ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੈਮੀਨਾਰ ਦੌਰਾਨ ਸ਼੍ਰੀ ਆਰ.ਐਸ ਲੱਧੜ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਫੈਕਲਟੀ ਮੈਂਬਰ।

error: copy content is like crime its probhihated