Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 48 ਬੋਲਤਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

48 ਬੋਲਤਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ 29 ਦਸੰਬਰ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

: 48 ਬੋਲਤਾਂ ਨਜਾਇਜ਼ ਸ਼ਰਾਬ ਸਮੇਤ ਕਾਰ ਸਵਾਰ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਗੁਰਮੇਲ ਸਿੰਘ ਵਾਸੀ ਰੰਧਾਵਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ.ਐਸ.ਪੀ ਸੁਰਿੰਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿਚ ਵੱਧ ਰਹੀਆ ਲੁੱਟਾਂ, ਖੋਹਾਂ , ਠੱਗੀਆਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸਪੈਸ਼ਲ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਮਲਕੀਅਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਏ.ਐਸ.ਆਈ ਸਤਪਾਲ ਸਿੰਘ ਥਾਣਾ ਗੜਦੀਵਾਲਾ ਵੱਲੋ ਸਮੇਤ ਪੁਲਿਸ ਪਾਰਟੀ ਚੌਰਾਨੇ ਚੈਕਿੰਗ ਰਾਜਾ ਕਲਾਂ ਮੌੜ ਨਜਦੀਕ ਇਕ ਕਾਰ ਨੰਬਰ PB07-B-0800 ਨੂੰ ਕਾਬੂ ਕਰਕੇ ਉਸ ਵਿਚੋਂ 24 ਬੋਤਲਾਂ ਸ਼ਰਾਬ ਮਾਰਕਾ ਸੰਤਰਾ FOR SALE IN H.P ONLY ਤੇ 24 ਬੋਤਲਾਂ ਪੰਜਾਬ ਬਲੈਕ ਹੋਰਨ XXX ਰਮ ਸਮੇਤ ਇਕ ਨੌਜਵਾਨ ਜਿਸਨੇ ਆਪਣਾ ਨਾਮ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਗੁਰਮੇਲ ਸਿੰਘ ਵਾਸੀ ਰੰਧਾਵਾ ਥਾਣਾ ਦਸੂਹਾ ਦਸਿਆ ਨੂੰ ਕਾਬੂ ਕਰਕੇ ਮੁਕੰਦਮਾ ਨੰਬਰ 119 ਮਿਤੀ 28.12.23 ਅਧ 61-1-14 EX Act ਥਾਣਾ ਗੜਦੀਵਾਲਾ ਦਰਜ ਕੀਤਾ । ਗਿਫਤਾਰ ਕੀਤੇ ਗਏ ਦੋਸੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।