Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ.ਸ.ਸ ਸਕੂਲ ਸੱਗਰਾਂ ਵਿਖੇ ਸੱਤ ਰੋਜਾ ਐਨ.ਐਸ.ਐਸ ਕੈਂਪ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਸ.ਸ.ਸ ਸਕੂਲ ਸੱਗਰਾਂ ਵਿਖੇ ਸੱਤ ਰੋਜਾ ਐਨ.ਐਸ.ਐਸ ਕੈਂਪ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਦਸੂਹਾ, 01 ਜਨਵਰੀ (ਚੌਧਰੀ )

: ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਪ੍ਰੀਤ ਕੋਹਲੀ ਅਤੇ ਵਿਭਾਗੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੱਗਰਾਂ ਵਿਖੇ ਪ੍ਰਿੰਸੀਪਲ ਅਮਨਦੀਪ ਸਿੰਘ ਦੀ ਜੋ ਅਗਵਾਈ ਹੇਠ ਅਤੇ ਪ੍ਰੋਗਰਾਮ ਅਫਸਰ ਕਸ਼ਮੀਰ ਸਿੰਘ ਦੀ ਰੇਖ ਦੇਖ ਹੇਠ ਰਾਸ਼ਟਰੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ ਜੋ ਆਪਣੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ। ਜਿਸ ਵਿੱਚ ਵਲੰਟੀਅਰਜ਼ ਵੱਲੋਂ ਭਾਰੀ ਉਤਸ਼ਾਹ ਦੇ ਨਾਲ ਹਿੱਸਾ ਲਿਆ ਗਿਆ। ਇਸ ਮੌਕੇ ਵੱਖ ਵੱਖ ਸਮਾਜਿਕ ਸ਼ਖਸ਼ੀਅਤਾਂ ਐਡੋਕੇਟ ਗੁਰਪ੍ਰੀਤ ਸਿੰਘ ਭੱਟੀ, ਸਤਨਾਮ ਸਿੰਘ ਏ.ਐੱਸ.ਆਈ ਦਸੂਹਾ, ਮੈਡਮ ਡਾ.ਅਲਵਿੰਦਰ, ਸੁਖਦੀਪ ਸਿੰਘ ਤਰਕਸ਼ੀਲ ਸੁਸਾਇਟੀ, ਗੁਰਕਿਰਪਾਲ ਸਿੰਘ ਸੇਵ ਸ਼ਿਵਾਲਿਕ ਸੇਵ ਮਦਰ ਅਰਥ ਨਾਲ ਵਲੰਟੀਅਰਜ਼ ਨੂੰ ਰੂਬਰੂ ਹੋਣ ਦਾ ਮੌਕਾ ਮਿਲਿਆ ਅਤੇ ਸ਼ਖਸ਼ੀਅਤਾਂ ਵੱਲੋਂ ਵੱਖ ਵੱਖ ਕਿੱਤਿਆਂ ਨਾਲ ਸੰਬੰਧਿਤ ਬੱਚਿਆਂ ਨੂੰ ਜਾਣਕਾਰੀ ਵੀ ਮੁੱਹਈਆ ਕੀਤੀ ਗਈ। ਇਸ ਮੌਕੇ ਵਲੰਟੀਅਰਜ ਵੱਲੋਂ ਸੱਭਿਆਚਾਰਕ ਨੂੰ ਸੰਭਾਲਣ ਦਾ ਸੁਨੇਹਾ ਵੀ ਦਿੱਤਾ ਗਿਆ ਤੇ ਭੰਗੜਾ ਤੇ ਗਿੱਧਾ ਵੀ ਪੇਸ਼ ਕੀਤਾ ਗਿਆ ਤੇ ਗੀਤ , ਕਵਿਤਾਵਾਂ ਅਤੇ ਭਾਸ਼ਣ ਵੀ ਦਿੱਤੇ ਗਏ। ਬੱਚਿਆਂ ਨੂੰ ਇਤਿਹਾਸਿਕ ਗੁਰਦੁਆਰਾ ਗਰਨਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਪ੍ਰੋਗਰਾਮ ਅਫਸਰ ਕਸ਼ਮੀਰ ਸਿੰਘ ਵੱਲੋਂ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਪਿੰਡ ਵਾਸੀਆਂ ਦਾ ਕੈਂਪ ਦੌਰਾਨ ਭਰਪੂਰ ਸਹਿਯੋਗ ਦੇਣ ਅਤੇ ਯੋਗਦਾਨ ਪਾਉਣ ਤੇ ਧੰਨਵਾਦ ਵੀ ਕੀਤਾ ਗਿਆ । ਉਨ੍ਹਾਂ ਕਿਹਾ ਇਨ੍ਹਾਂ ਕੈਂਪਾਂ ਦੁਆਰਾ ਬੱਚੇ ਅਨੁਸ਼ਾਸਿਤ ਜੀਵਨ ਜਿਉਣ ਦੇ ਢੰਗ ਸਿੱਖਦੇ ਹਨ ਤੇ ਇਹ ਕੈਂਪ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਵੀ ਇੱਕ ਸੁਚੱਜਾ ਢੰਗ ਹਨ। ਉਨ੍ਹਾਂ ਕਿਹਾ ਭਵਿੱਖ ਵਿੱਚ ਵੀ ਅਜਿਹੇ ਕੈਂਪਾਂ ਦਾ ਆਯੋਜਨ ਇਸ ਸਕੂਲ ਵਿੱਚ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਹਾਜ਼ਰ ਸਨ।