Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਲੱਗ ਰਹੇ ਬਿਜਲੀ ਕੱਟਾਂ ਚ ਸੁਧਾਰ ਕਰਕੇ ਰੈਗੂਲਰ ਬਿਜਲੀ ਸਪਲਾਈ ਤੇ ਅਵਾਰਾ ਪਸ਼ੂਆਂ ਨੂੰ ਠੱਲ ਪਾਈ ਜਾਵੇ : ਜੁਝਾਰ ਸਿੰਘ ਕੇਸੋਪੁਰ 

ਲੱਗ ਰਹੇ ਬਿਜਲੀ ਕੱਟਾਂ ਚ ਸੁਧਾਰ ਕਰਕੇ ਰੈਗੂਲਰ ਬਿਜਲੀ ਸਪਲਾਈ ਤੇ ਅਵਾਰਾ ਪਸ਼ੂਆਂ ਨੂੰ ਠੱਲ ਪਾਈ ਜਾਵੇ : ਜੁਝਾਰ ਸਿੰਘ ਕੇਸੋਪੁਰ 

ਗੜ੍ਹਦੀਵਾਲਾ 2 ਜਨਵਰੀ (ਚੌਧਰੀ) 

: ਅੱਜ ਭਾਰਤੀ ਕਿਸਾਨ ਯੂਨੀਅਨ ਗੜਦੀਵਾਲਾ ਦੀ ਅਹਿਮ ਮੀਟਿੰਗ ਪਿੰਡ ਅਰਗੋਵਾਲ ਵਿਖੇ ਸੂਬਾ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਿਸਾਨੀ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸਹਿਮਤੀ ਨਾਲ ਪਿੰਡ ਅਰਗੋਵਾਲ ਦੀ ਸਾਂਝੀ ਇਕਾਈ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿਚ ਅਮਰਜੀਤ ਸਿੰਘ ਮੱਲੀ ਨੂੰ ਪ੍ਰਧਾਨ, ਮਾਣ ਸਿੰਘ ਮੱਲੀ ਵਾਇਸ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਸਰਬਜੀਤ ਸਿੰਘ ਕੈਸ਼ੀਅਰ, ਗੁਰਪ੍ਰੀਤ ਸਿੰਘ ਸਕੱਤਰ ਅਤੇ ਸਰਬਜੀਤ ਸਿੰਘ, ਜਰਨੈਲ ਸਿੰਘ, ਬਚਿੱਤਰ ਸਿੰਘ, ਜੋਗਿੰਦਰ ਸਿੰਘ, ਮਨਜੋਤ ਸਿੰਘ, ਹਰਜੋਤ ਸਿੰਘ, ਤਰਨਜੀਤ ਸਿੰਘ ਤੰਨਾ, ਮਨਜਿੰਦਰ ਸਿੰਘ ਤੇ ਰਮਨ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਤੇ ਬਣਾਈ ਨਵ ਨਿਯੁਕਤ ਇਕਾਈ ਵਲੋਂ ਕਿਸਾਨੀ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਚ ਸੁਧਾਰ ਕਰਕੇ ਰੈਗੂਲਰ ਬਿਜਲੀ ਸਪਲਾਈ ਦਿੱਤੀ ਜਾਵੇ ਤੇ ਅਵਾਰਾ ਪਸ਼ੂਆਂ ਦਾ ਵੀ ਹੱਲ ਕੀਤਾ ਜਾਵੇ। ਇਸ ਮੌਕੇ ਸੂਬਾ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ, ਸ਼ਮਸ਼ੇਰ ਸਿੰਘ, ਜਸਪਾਲ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਕੁਮਾਰ, ਤਰਲੋਕ ਸਿੰਘ, ਸਰਬਜੀਤ ਸਿੰਘ, ਬਲਦੇਵ ਸਿੰਘ, ਸੋਹਨ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਪਾਲ ਸਿੰਘ ਗੋਂਦਪੁਰ, ਗੁਰਦੀਪ ਸਿੰਘ ਗੋਂਦਪੁਰ ਜਰਨੈਲ ਸਿੰਘ ਗੋਂਦਪੁਰ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਚੌਟਾਲਾ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਗੁਰਬਖਸ਼ ਸਿੰਘ ਨੀਲਾ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਇੰਦਰਪਾਲ ਸਿੰਘ, ਹਰਜੋਤ ਸਿੰਘ, ਹਰਦੇਵ ਸਿੰਘ, ਹਰਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।