Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ‘ਚ 41ਵੀਂ ਬਰਸੀ ਸਬੰਧੀ ਚਾਰ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ‘ਚ 41ਵੀਂ ਬਰਸੀ ਸਬੰਧੀ ਚਾਰ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਗੜ੍ਹਦੀਵਾਲਾ 6 ਜਨਵਰੀ ( ਯੋਗੇਸ਼ ਗੁਪਤਾ / ਚੌਧਰੀ )

: ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਸੰਤ ਬਾਬਾ ਹਰਨਾਮ ਸਿੰਘ ਜੀ ਦੀ 41ਵੀਂ ਬਰਸੀ ਸੰਬੰਧੀ ਕਰਵਾਇਆ ਚਾਰ ਰੋਜ਼ਾ ਗੁਰਮਤਿ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਸਮਾਗਮ ਦੇ ਚੌਥੇ ਦਿਨ ਸੱਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਧਨਵੰਤ ਸਿੰਘ ਹਜੂਰੀ ਰਾਗੀ ਗੁਰੂਦੁਆਰਾ ਖੇੜਾ ਸਾਹਿਬ,ਇੰਦਰਜੀਤ ਸਿੰਘ ਸੋਹਾਣੇ ਵਾਲੇ, ਭਾਈ ਮਨਜੀਤ ਸਿੰਘ ਪਠਾਨਕੋਟ,ਭਾਈ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ  ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਜਸ ਕੀਰਤਨ ਸਰਬਣ ਕਰਵਾਇਆ। ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਬਕਾ ਹੈਂਡ ਗ੍ਰੰਥੀ ਸਿੰਘ ਸਾਹਿਬ ਜਗਤਾਰ ਸਿੰਘ, ਗ੍ਰੰਥੀ ਗਿਆਨੀ ਰਾਜਵੀਰ ਸਿੰਘ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

ਇਸ ਮੌਕੇ ਸਮਾਗਮ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡ ਜਥੇਦਾਰ ਹਰਜਿੰਦਰ ਸਿੰਘ ਧਾਮੀ, ਐਗਜੈਕਟਿਵ ਮੈਂਬਰ ਐਸ.ਜੀ.ਪੀ ਗੁਰਪ੍ਰੀਤ ਸਿੰਘ,ਬਾਬਾ ਸਰਬਜੋਤ ਸਿੰਘ ਬੇਦੀ,ਬਾਬਾ ਹਰੀ ਸਿੰਘ ਫਗਵਾੜਾ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ,ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਦਸੂਹਾ ਐਡਵਕੇਟ ਕਰਮਵੀਰ ਸਿੰਘ ਘੁੰਮਣ, ਵਿਧਾਇਕ ਪ੍ਰਗਟ ਸਿੰਘ ਜਲੰਧਰ,ਸੰਤ ਬਾਬਾ ਅਮੀਰ ਸਿੰਘ ਜਵੱਦੀ ਕਲਾਂ, ਸ਼੍ਰੋਮਣੀ ਅਕਾਲੀ ਦਲ (ਬ) ਜਿਲ੍ਹਾ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਲੱਖੀ,ਸਾਬਕਾ ਜਿਲ੍ਹਾ ਪ੍ਰਧਾਨ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਅਰਵਿੰਦਰ ਸਿੰਘ ਰਸੂਲਪੁਰ,ਐਸ ਪੀ ਉਬਰਾਏ ਸਿੰਘ ਆਦਿ ਸਮੇਤ ਸਮਗਮ ਦੌਰਾਨ ਉੱਘੀਆਂ ਸ਼ਖਸੀਅਤਾਂ ਨੇ ਸੰਗਤਾਂ ਨੂੰ ਪੰਥ ਪ੍ਰਤੀ ਜਾਗਰੂਕ ਅਤੇ ਸੁਚੇਤ ਹੋਣ ਲਈ ਅਤੇ ਸਿੱਖੀ ਸਿਧਾਂਤਾਂ ਤੇ ਪਹਿਰਾ ਦੇਣ ਲਈ ਪ੍ਰੇਰਿਤ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਗਿਆ।

ਇਸ ਮੌਕੇ ਪ੍ਰਿਥੀਪਾਲ ਸਿੰਘ ਦੇ ਜੀਵਨ ਤੇ ਅਧਾਰਤ ਅੰਗਰੇਜ਼ੀ ਵਿੱਚ ਪੁਸਤਕ ਸਯਾਹਤ ਬਾਬਾ ਨਾਨਕ ਪ੍ਰਮੁੱਖ ਸਖਸ਼ੀਅਤਾਂ ਵਲੋਂ ਰਲੀਜ਼ ਕੀਤੀ ਗਈ।

ਅੱਜ ਦੇ ਦੀਵਾਨ ਵਿਚ ਸਟੇਜ ਸਕੱਤਰ ਦੀ ਭੂਮਿਕਾ ਡਾਕਟਰ ਭਗਵਾਨ ਸਿੰਘ ਜੌਹਰ ਨੇ ਨਿਭਾਈ ਅਤੇ ਅਖੀਰ ਵਿੱਚ ਸੰਤ ਬਾਬਾ ਸੇਵਾ ਸਿੰਘ ਜੀ ਨੇ ਸਮਾਗਮ ਦੌਰਾਨ ਪਹੁੰਚੀਆਂ ਨਾਮਵਰ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ,ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ ਧੂਤ,ਐਕਸੀਅਨ ਪੀ.ਡਬਲਯੂ.ਡੀ ਮਨਜੀਤ ਸਿੰਘ, ਐਸ ਡੀ ਓ ਬਿਜਲੀ ਬੋਰਡ ਦਰਸ਼ਵੀਰ ਸਿੰਘ, ਅਵਤਾਰ ਸਿੰਘ ਜੌਹਲ, ਕੁਲਦੀਪ ਸਿੰਘ ਮਿਰਜਾਪੁਰ, ਸੁਖਵੀਰ ਸਿੰਘ ਚੋਹਕਾਂ, ਯਸ਼ਪਾਲ ਸ਼ਰਮਾ, ਚੇਤਨ ਸਿੰਘ, ਵਰਿੰਦਰਪਾਲ ਸਿੰਘ, ਦਰਸ਼ਨ ਸਿੰਘ, ਭਗਵਾਨ ਸਿੰਘ, ਸੀਏ ਰਾਕੇਸ਼ ਦੱਤਾ,ਬਾਬਾ ਜਵਾਲਾ ਸਿੰਘ, ਸੁਖਵਿੰਦਰ ਸਿੰਘ ਮਹੰਤ, ਜਵਾਲਾ ਸਿੰਘ, ਇਕਬਾਲ ਸਿੰਘ ਜੌਹਲ, ਦੀਦਾਰ ਸਿੰਘ, ਨਾਹਰ ਸਿੰਘ, ਪਰਮਿੰਦਰ ਸਿੰਘ,ਹਰਵਿੰਦਰ ਸਿੰਘ ਸਮਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।