Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ 

ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ 

ਦਸੂਹਾ 6 ਜਨਵਰੀ (ਚੌਧਰੀ) 

: 190 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਉਰਫ ਦੀਪ ਪੁੱਤਰ ਸਤਨਾਮ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਤੇ ਦਵਿੰਦਰ ਉਰਫ ਸਾਬੀ ਪੁੱਤਰ ਕਰਨੈਲ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

 ਸੀਨੀਅਰ ਪੁਲਿਸ ਕਪਤਾਨ ਸੁਰਿੰਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀਪੀਐਸ ,ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਹਰਕ੍ਰਿਸ਼ਨ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ । ਜਦੋ ਏ ਐਸ ਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਲੱਗਣ ਚੌਂਕ ਦਸੂਹਾ ਤੋਂ ਹੁਸ਼ਿਆਰਪੁਰ ਰੋਡ ਵੱਲ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਹੁਸ਼ਿਆਰਪੁਰ ਚੁੰਗੀ ਦਸੂਹਾ ਪੁੱਜੀ ਤਾਂ ਇੱਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਨੇ ਗੜਦੀਵਾਲ ਸਾਇਡ ਵੱਲ ਨੂੰ ਤੇਜ ਕਦਮੀ ਤੁਰ ਪਿਆ।ਜਿਸ ਨੂੰ ਏ ਐਸ ਆਈ ਸਤਨਾਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਹਰਦੀਪ ਸਿੰਘ ਉਰਫ ਦੀਪ ਪੁਤਰ ਸਤਨਾਮ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ । ਜਿਸਦੀ ਤਲਾਸ਼ੀ ਕਰਨੇ ਤੇ ਉਸ ਪਾਸੋਂ 85 ਗ੍ਰਾਮ ਨਸੀਲਾ ਪਾਉਡਰ ਬ੍ਰਾਮਦ ਹੋਇਆ। ਜਿਸਤੇ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਫਾਰਵਾਡ ਅਤੇ ਬੈਕਵਾਰਡ ਲਿੰਕ ਬਾਰੇ ਪਤਾ ਜੋਈ ਕੀਤੀ ਜਾ ਰਹੀ ਹੈ।

ਇਸੇ ਤਰਾਂ ਏ.ਐਸ.ਆਈ ਅਨਿਲ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰਗ ਸ਼ਕੀ ਪੁਰਸ਼ਾ ਦੇ ਸਬੰਧ ਵਿਚ ਚੱਕ ਮਹਿਰਾ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਚੌਕ ਮਹਿਰਾ ਤੋਂ ਅੱਗੇ ਕੱਚਾ ਰਸਤਾ ਜੋ ਪਿੰਡ ਜਲੋਟਾ ਵੱਲ ਨੂੰ ਜਾਂਦਾ ਹੈ ਪੁੱਜੀ ਤਾਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਘਬਰਾ ਗਿਆ ਤੇ ਜਕਦਮ ਪਿੰਡ ਵੱਲ ਨੂੰ ਮੁੜਨ ਲੱਗਾ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸਨੇ ਆਪਣਾ ਨਾਮ ਦਵਿੰਦਰ ਉਰਫ ਸਾਬੀ ਪੁੱਤਰ ਕਰਨੈਲ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 105 ਗ੍ਰਾਮ ਨਸੀਲਾ ਪਦਰਾਥ ਬ੍ਰਾਮਦ ਹੋਇਆ। ਜਿਸਤੇ ਮੁਕਦਮਾ ਦਰਜ ਕੀਤਾ ਗਿਆ ।

ਦੋਸ਼ੀ ਹਰਦੀਪ ਸਿੰਘ ਖਿਲਾਫ ਪਹਿਲਾਂ ਵੀ ਹੇਠ ਲਿਖੇ ਮੁੱਕਦਮੇ ਦਰਜ ਰਜਿਸਟਰ ਹਨ ।

01. ਮੁਕੱਦਮਾ ਨੰਬਰ 155 ਮਿਤੀ 15-09-22 ਅ: 22-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ। ਬ੍ਰਾਮਦਗੀ :- 105 ਗ੍ਰਾਮ ਨਸ਼ੀਲਾ ਪਦਾਰਥ

02. ਮੁਕੱਦਮਾ ਨੰਬਰ 03 ਮਿਤੀ 10-01-23 ਅ:ਧ 21-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ। ਬ੍ਰਾਮਦਗੀ :- 18 ਗ੍ਰਾਮ ਹੈਰੋਇਨ

03. ਮੁਕੱਦਮਾ ਨੰਬਰ 180 ਮਿਤੀ 12-09-23 ਅ: 22-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ। ਬ੍ਰਾਮਦਗੀ :- 215 ਗ੍ਰਾਮ ਨਸ਼ੀਲਾ ਪਦਾਰਥ

04. ਮੁਕੱਦਮਾ ਨੰਬਰ 03 ਮਿਤੀ 05-01-24 ਅਧ 22-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ। ਬ੍ਰਾਮਦਗੀ :- 85 ਗ੍ਰਾਮ ਨਸ਼ੀਲਾ ਪਾਊਡਰ

error: copy content is like crime its probhihated