Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing ਬੀਬੀ ਕਾਲੜਾ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਸੂਹਾ ਪੁਲਿਸ ਦਾ ਪੁਤਲਾ ਫੂਕਿਆ

ਬੀਬੀ ਕਾਲੜਾ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਸੂਹਾ ਪੁਲਿਸ ਦਾ ਪੁਤਲਾ ਫੂਕਿਆ

ਦਸੂਹਾ 6 ਜਨਵਰੀ (PPT NEWS )

ਸਿਆਸੀ ਦਬਾਅ ਤੋਂ ਦੁਖੀ ਦੋ ਬਜ਼ੁਰਗ ਔਰਤਾਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ।

8 ਜਨਵਰੀ ਨੂੰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ

: ਡੀਐਸਪੀ ਦਸੂਹਾ ਦੇ ਦਫ਼ਤਰ ਅੱਗੇ ਲਾਇਆ ਧਰਨਾ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਦੇ ਰੋਸ ਧਰਨੇ ਦੀ ਅਗਵਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਟੱਕਰ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਕਾਹਲੋਂ ਅਤੇ ਲੱਖੀ ਮੁਲਤਾਨੀ ਨੇ ਸਾਂਝੇ ਤੌਰ ’ਤੇ ਕੀਤੀ। ਬੀਬੀ ਕਾਲੜਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਤੇ ਪੁਲੀਸ ਦਾ ਪੁਤਲਾ ਫੂਕਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੱਲਾ ਅਤੇ ਪ੍ਰਦੀਪ ਸਿੰਘ ਬੇਗੋਵਾਲ ਨੇ ਕਿਹਾ ਕਿ ਸਿਆਸੀ ਦਬਾਅ ਕਾਰਨ ਦਸੂਹਾ ਪੁਲੀਸ ਵੱਲੋਂ ਬੀਬੀ ਸੁਰਿੰਦਰ ਕੌਰ ਕਾਲੜਾ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਜਾਅਲੀ ਮੈਰਿਜ ਸਰਟੀਫਿਕੇਟ ਜਾਰੀ ਕਰਨ ਦੀ ਝੂਠੀ ਕਹਾਣੀ ਘੜੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਝੂਠੇ ਕੇਸ ਦੀ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪੱਧਰੀ ਆਗੂ ਸਵਿੰਦਰ ਸਿੰਘ ਚੌਟਾਲਾ ਨੇ ਕਿਹਾ ਕਿ ਉਨ੍ਹਾਂ ਦੀ ਸੂਬਾ ਪੱਧਰੀ ਕਮੇਟੀ ਇਸ ਧਰਨੇ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਤੋਂ ਬਾਅਦ 8 ਜਨਵਰੀ ਨੂੰ ਦਸੂਹਾ ਧਰਨੇ ਵਿੱਚ ਸ਼ਾਮਲ ਹੋ ਕੇ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਇਸ ਧੱਕੇਸ਼ਾਹੀ ਖ਼ਿਲਾਫ਼ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਝੂਠੇ ਕੇਸ ਨੂੰ ਰੱਦ ਕਰਕੇ ਬੀਬੀ ਕਾਲੜਾ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਜੇਕਰ ਸਰਕਾਰ ਅਜੇ ਵੀ ਨਾ ਜਾਗੀ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ। ਚੇਤੇ ਰਹੇ ਕਿ ਅੱਜ ਪਿੰਡ ਬੱਦੋਬਾਕਰਟ ਦੀ ਵਸਨੀਕ ਇੱਕ ਬਜ਼ੁਰਗ ਔਰਤ, ਨੇਤਰਹੀਣ ਬੱਚਿਆਂ ਦੀ ਮਾਂ ਰਜਿੰਦਰ ਕੌਰ, ਜਿਸ ਦੀ ਜ਼ਮੀਨ ਵਿਧਾਇਕ ਦੇ ਸਿਆਸੀ ਪ੍ਰਭਾਵ ਕਾਰਨ ਤਬਾਹ ਹੋ ਗਈ ਸੀ, ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। ਬਜ਼ੁਰਗ ਔਰਤ ਰਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਜ਼ਮੀਨ ਤਾਂ ਮਿਲ ਗਈ ਪਰ ਅੱਜ ਤੱਕ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ ਪਿੰਡ ਖੁਣਖੁਣ ਖੁਰਦ ਦੀ ਵਸਨੀਕ ਪਰਮਜੀਤ ਕੌਰ, ਜਿਸ ਨੂੰ ਉਸ ਦੇ ਪੁੱਤਰ ਨੇ ਸਿਆਸੀ ਮੁੱਦਿਆਂ ਨੂੰ ਲੈ ਕੇ ਆਪਣੀ ਮਾਂ ਦੀ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਸੀ, ਨੇ ਵੀ ਆਪਣੀ ਦੁੱਖ ਭਰੀ ਕਹਾਣੀ ਸੁਣਾਈ। ਇਸ ਸਮੇਂ ਕਸ਼ਮੀਰ ਸਿੰਘ ਫੱਤਾ ਕੁੱਲਾ, ਅਰਵਿੰਦਰ ਸਿੰਘ ਰਾਣਾ, ਸੁਸ਼ੀਲ ਕੁਮਾਰ ਪਿੰਕੀ, ਛਿੰਦਾ ਸੰਧੂ, ਹਰਬੰਸ ਸਿੰਘ, ਸਤਨਾਮ ਸਿੰਘ ਔਲਖ, ਮਹਿੰਦਰ ਸਿੰਘ, ਮਨਮੋਹਨ ਸਿੰਘ, ਸਰਪੰਚ ਜਸਬੀਰ ਸਿੰਘ, ਜਤਿੰਦਰ ਕੌਰ, ਸੀਮਾ ਰਾਣੀ, ਅਮਰਜੀਤ ਕੌਰ, ਪਰਮਜੀਤ ਕੌਰ, ਨੀਲਮ ਰਾਣੀ ਆਦਿ ਹਾਜ਼ਰ ਸਨ | , ਗੁਰਮੀਤ ਕੌਰ, ਸੰਤੋਸ਼ ਕੁਮਾਰੀ, ਸੁਖਵਿੰਦਰ ਕੌਰ, ਪੂਨਮ ਕੌਰ ਅਤੇ ਹੋਰ ਵੀ ਹਾਜ਼ਰ ਸਨ।