Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸਰਕਾਰੀ ਕੰਨਿਆ ਸਕੂਲ ਤਲਵਾੜਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਦੋ ਰੋਜਾ ਮੈਗਾ ਫੈਸਟ-2024

ਸਰਕਾਰੀ ਕੰਨਿਆ ਸਕੂਲ ਤਲਵਾੜਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਦੋ ਰੋਜਾ ਮੈਗਾ ਫੈਸਟ-2024

ਤਲਵਾੜਾ / ਦਸੂਹਾ 9 ਜਨਵਰੀ (ਚੌਧਰੀ)

: ਸਰਕਾਰੀ ਕੰਨਿਆ ਸਕੂਲ ਸੈਕਟਰ-3 ਤਲਵਾੜਾ ਵਿਖੇ ਪ੍ਰਿੰਸੀਪਲ ਗੁਰਾਂ ਦਾਸ ਦੀ ਅਗਵਾਈ ਹੇਠਾਂ ਦੋ ਰੋਜਾ ਗਰਲਜ ਮੈਗਾ ਫੈਸਟ ਧੂਮ ਧਾਮ ਨਾਲ ਕਰਵਾਇਆ ਗਿਆ। ਪ੍ਰਿੰਸੀਪਲ ਗੁਰਾਂ ਦਾਸ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਦੀ ਸਲਾਨਾ ਰਿਪੋਰਟ ਵਿੱਚ ਸਕੂਲ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਪਹਿਲੇ ਦਿਨ ਮੁੱਖ ਮਹਿਮਾਨ ਵੱਜੋਂ ਉੱਘੇ ਸਮਾਜ ਸੇਵਕ ਅਤੇ ਪ੍ਰਗਤੀਸ਼ੀਲ ਲੇਖਕ ਪ੍ਰੋਫੈਸਰ ਬਲਦੇਵ ਸਿੰਘ ਬੱਲੀ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਉਹਨਾਂ ਲਿੰਗ ਅਸਮਾਨਤਾ ਤੇ ਬੋਲਦੇ ਹੋਏ ਕਿਹਾ ਕਿ ਅੱਜ ਦੀਆਂ ਲੜਕੀਆਂ ਕਿਸੇ ਪੱਖੋਂ ਵੀ ਮੁੰਡਿਆਂ ਤੋਂ ਘੱਟ ਨਹੀਂ ਅਤੇ ਹਰ ਖੇਤਰ ਵਿੱਚ ਆਪਣਾ ਨਾਮ ਰੌਸ਼ਨ ਕਰ ਰਹੀਆਂ ਹਨ। ਮੈਗਾ ਫ਼ੈਸਟ ਦੇ ਸਮਾਪਤੀ ਸਮਾਰੋਹ ਵਿੱਚ ਉੱਤੇ ਸਮਾਜ ਸੇਵਕ ਸਵ. ਕ੍ਰਿਸ਼ਨ ਦੇਵ ਖੋਸਲਾ ਦੇ ਸਪੁੱਤਰ ਵਿਸ਼ਾਲ ਖੋਸਲਾ ਨੇ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਕੂਲ ਦੇ ਬਹੁਮੁਖੀ ਵਿਕਾਸ ਲਈ ਹਮੇਸ਼ਾ ਤਤਪਰ ਰਹਿਣਗੇ। ਜਥੇਦਾਰ ਹਰਬੰਸ ਸਿੰਘ ਮੰਝਪੁਰ ਨੇ ਸਕੂਲ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਸੀਨੀਅਰ ਪੱਤਰਕਾਰ ਸੁਦਰਸ਼ਨ ਕੁਮਾਰ ਨੇ ਕਿਹਾ ਕਿ ਇਸ ਸਕੂਲ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਬੇਹਤਰੀਨ ਯੋਗਦਾਨ ਪਾਇਆ ਜਾ ਰਿਹਾ ਹੈ। ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਇਸ ਮੌਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ ਵੱਖ ਸੱਭਿਆਚਾਰਕ, ਦੇਸ਼ ਭਗਤੀ, ਜਾਗਰੂਕਤਾ ਨੂੰ ਭਰਪੂਰ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਵਿੱਚ ਚਲ ਰਹੇ ਬਿਜ਼ਨਸ ਬਲਾਸਟਰ ਕਲੱਬ ਵੱਲੋਂ ਲਗਾਈ ਪ੍ਰਦਰਸ਼ਨੀ ਲੋਕਾਂ ਦੀ ਖਿੱਚ ਦਾ ਕੇਂਦਰ ਬਣੀ ਰਹੀ। ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ। ਅੰਜੂ ਠਾਕੁਰ ਅਤੇ ਰਾਜ ਕੁਮਾਰ ਵੱਲੋਂ ਮੰਚ ਸੰਚਾਲਨ ਬਾਖੂਬੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਵੀਰ ਚੌਧਰੀ ਵਧੀਕ ਨਿਗਰਾਨ ਇੰਜੀਨੀਅਰ, ਅਰਵਿੰਦਰ ਪਾਲ ਸਿੰਘ ਉੱਭੀ ਕਾਰਜਕਾਰੀ ਇੰਜੀਨੀਅਰ, ਪ੍ਰਿੰ. ਪੀ. ਐੱਲ. ਓਹਰੀ, ਪ੍ਰਿੰ. ਸਰਿਤਾ ਤੇਜੀ, ਪ੍ਰੋ. ਅਜੇ ਸਹਿਗਲ ਅਤੇ ਆਸ ਪਾਸ ਦੇ ਪਿੰਡਾਂ ਤੋਂ ਸਰਪੰਚ, ਪੰਚ, ਮਾਪੇ ਆਦਿ ਵੱਡੀ ਗਿਣਤੀ ਵਿੱਚ ਹਾਜਰ ਸਨ।

ਫੋਟੋ: ਪ੍ਰਿੰ.ਗੁਰਾਂ ਦਾਸ ਸਲਾਨਾ ਮੈਗਾ ਫ਼ੈਸਟ ਮੌਕੇ ਪ੍ਰੋ. ਬੀ. ਐੱਸ. ਬੱਲੀ ਅਤੇ ਸਮਾਜ ਸੇਵੀ ਵਿਸ਼ਾਲ ਖੋਸਲਾ ਨੂੰ ਯਾਦ ਚਿੰਨ੍ਹ ਦਿੰਦੇ ਹੋਏ।

error: copy content is like crime its probhihated