Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਨਾਲ ਕੀਤੀ ਮੁਲਾਕਾਤ

ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਨਾਲ ਕੀਤੀ ਮੁਲਾਕਾਤ

ਬਟਾਲਾ, 9 ਜਨਵਰੀ (ਅਵਿਨਾਸ਼ ਸ਼ਰਮਾ )

ਦਵੇਂਦਰ ਯਾਦਵ ਨੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਤਗੜੇ ਹੋ ਕੇ ਬਟਾਲਾ ਹਲਕੇ ਅੰਦਰ ਵਿਚਰਨ ਲਈ ਦਿੱਤਾ ਥਾਪੜਾ

– ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਨਾਲ ਇਕ ਵਿਸ਼ੇਸ਼ ਮੁਲਾਕਾਤ ਕਰਕੇ ਭਵਿੱਖ ਦੀ ਰਾਜਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਵਲੋਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਥਾਪੜਾ ਦਿੱਤਾ ਅਤੇ ਹਲਕਾ ਬਟਾਲਾ ਅੰਦਰ ਪੂਰੀ ਮਿਹਨਤ ਨਾਲ ਕੰਮ ਕਰਨ ਅਤੇ ਪਾਰਟੀ ਵਰਕਰਾਂ ਨੂੰ ਪੂਰੀ ਮਜ਼ਬੂਤੀ ਨਾਲ ਲੈ ਕੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਸ੍ਰੀ ਦਵੇਂਦਰ ਯਾਦਵ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਲਗਾਤਾਰ ਹਲਕੇ ਅੰਦਰ ਵਿਚਰ ਰਹੇ ਹਨ ਅਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋ ਰਹੇ ਹਨ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਅੱਗੇ ਕਿਹਾ ਕਿ ਮੇਰਾ ਮੁੱਖ ਮਕਸਦ ਕਾਂਗਰਸ ਪਾਰਟੀ ਨੂੰ ਹਲਕੇ ਅੰਦਰ ਇਕਜੁਟ ਕਰਕੇ ਵੱਡੀ ਤਾਕਤ ਬਣਾਉਣਾ ਹੈ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਹਲਕਾ ਬਟਾਲਾ ਅੰਦਰੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਲੀਡ ਦਿਵਾਈ ਜਾ ਸਕੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਅਤੇ ਉਨਤੀ ਲਈ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ ਹੈ। ਜਿਸ ਨੂੰ ਲੈ ਕੇ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਕੰਮ ਕੀਤਾ ਜਾ ਰਿਹਾ ਹੈ।