Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀ ਆਏ ਪੁਲਿਸ ਅੜਿੱਕੇ 

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀ ਆਏ ਪੁਲਿਸ ਅੜਿੱਕੇ 

ਟਾਂਡਾ / ਦਸੂਹਾ 10 ਜਨਵਰੀ (ਚੌਧਰੀ) 

: ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਦੋਵੇਂ ਮੁਲਜ਼ਮਾਂ ਦੀ ਪਛਾਣ ਸੰਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਲੱਕੜ ਮੰਡੀ ਝੁੱਗੀਆ ਨੇੜੇ ਕਾਲੀ ਮਾਤਾ ਮੰਦਿਰ,ਸਿਟੀ ਰੋਡ,ਬਟਾਲਾ ਜਿਲਾ ਬਟਾਲਾ ਹਾਲ ਵਾਸੀ ਚੰਡੀਗੜ ਕਲੋਨੀ ਟਾਂਡਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ
ਅਤੇ ਸੋਨੂੰ ਕੋਹਲੀ ਪੁੱਤਰ ਦਆ ਰਾਮ ਵਾਸੀ ਰਸੂਲਪੁਰ ਟਾਂਡਾ, ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਦੱਸਿਆ ਕਿ ਜਿਲੇ ਅੰਦਰ ਮਾੜੇ ਅੰਨਸਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐੱਸ ਪੀ (INV) ਹੁਸ਼ਿਆਰਪੁਰ, ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ ।ਜਿਸ ਦੋਰਾਨ ਮਿਤੀ 09-1-2024 ਨੂੰ ਹੈਡ ਕਾਂਸਟੇਬਲ ਪ੍ਰਭਜੋਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਇਲਾਕਾ ਥਾਣਾ ਮਜੂਦ ਸੀ ਤਾਂ ਚੋਰੀਆਂ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ । ਅਤੇ ਦੋਸ਼ੀਆਂ ਪਾਸੋਂ ਚੋਰੀ ਕੀਤਾ ਗਿਆ ਸਮਾਨ ਬ੍ਰਾਮਦ ਕੀਤਾ ਗਿਆ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਸਖਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ।ਇਹਨਾ ਦੋਸ਼ੀਆਂ ਖਿਲਾਫ ਹੋਰ ਵੀ ਚੋਰੀ ਅਤੇ ਨਸ਼ੇ ਦੇ ਮੁੱਕਦਮੇ ਦਰਜ ਰਜਿਸਟਰ ਹਨ।

*ਬ੍ਰਾਮਦਗੀ* ;- ਤਾਬੇ ਦੀਆਂ ਪੱਤੀਆਂ, ਤਾਰਾ ਅਤੇ ਹੋਰ ਲੋਹੇ ਦਾ ਸਮਾਨ