Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਹੋਈ ਮੀਟਿੰਗ

ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਹੋਈ ਮੀਟਿੰਗ

ਗੜ੍ਹਦੀਵਾਲਾ 10 ਜਨਵਰੀ (ਚੌਧਰੀ )

: ਅੱਜ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਮਨੋਹਰ ਲਾਲ ਡੱਫਰ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨੰਬਰਦਾਰਾਂ ਵੱਲੋ ਸਾਲ 2023 ਦੀ ਕਾਰਗੁਜਾਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨੰਬਰਦਾਰਾਂ ਨੇ ਸਰਕਾਰ ਵੱਲੋਂ 2023 ਵਿੱਚ ਮੰਗੀਆਂ ਮੰਗਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ 5000 ਕੀਤਾ ਜਾਵੇ। ਉਨ੍ਹਾਂ ਨੰਬਰਦਾਰਾਂ ਨੂੰ ਬੇਨਤੀ ਕੀਤੀ ਕਿ ਹਰ ਮਹੀਨੇ ਦੀ 10 ਤਰੀਕ ਨੂੰ ਨੰਬਰਦਾਰਾਂ ਦੀ ਮੀਟਿੰਗ ਕੀਤੀ ਜਾਂਦੀ ਹੈ। ਜਿਸ ਵਿਚ ਸਬ ਤਹਸੀਲ ਗੜਦੀਵਾਲਾ ਦੇ ਸਾਰੇ ਨੰਬਰਦਾਰਾਂ ਨੂੰ ਜ਼ਰੂਰ  ਹਾਜਰ ਹੋਣ ਦੀ ਅਪੀਲ ਕੀਤੀ । ਇਸ ਮੌਕੇ ਗੁਰਮੀਤ ਸਿੰਘ ਭੱਟੀ ਕਾਲਰਾ, ਮਲਕੀਤ ਸਿੰਘ ਪੰਡੋਰੀ ਅਟਵਾਲ, ਅਸ਼ਵਨੀ ਕੁਮਾਰ, ਗੁਰਦੇਵ ਸਿੰਘ, ਸੁਖਵੀਰ ਸਿੰਘ ਭਾਨਾ, ਰੇਸ਼ਮ ਸਿੰਘ, ਨਵਲ ਕਿਸ਼ੋਰ, ਬਲਦੇਵ ਸਿੰਘ , ਮਲਕੀਤ ਸਿੰਘ, ਮਦਨਜੀਤ ਸਿੰਘ, ਬਲਜੀਤ ਸਿੰਘ, ਜਰਨੈਲ਼ ਸਿੰਘ ਬਹਗਾਂ, ਸਵਰਨ ਸਿੰਘ, ਅਵਤਾਰ ਸਿੰਘ, ਗਿਆਨ ਸਿੰਘ, ਹਰਭਜਨ ਸਿੰਘ, ਹਰਮੇਸ਼ ਸਿੰਘ, ਬਲਦੇਵ ਸਿੰਘ ਆਦਿ ਨੰਬਰਦਾਰ ਹਾਜ਼ਰ ਸਨ।

ਫ਼ੋਟੋ ਕੈਪਸਨ : ਮੀਟਿੰਗ ਦੌਰਾਨ ਹਾਜ਼ਰ ਸਬ ਤਹਿਸੀਲ ਗੜ੍ਹਦੀਵਾਲਾ ਦੇ ਨੰਬਰਦਾਰ।

error: copy content is like crime its probhihated