Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨਾਇਬ ਤਹਿਸੀਲਦਾਰ ਵਲੋਂ ਨੇਤਰਦਾਨ ਜਾਗਰੂਕਤਾ ਪੰਦਰਵਾੜੇ ਦੌਰਾਨ ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

ਨਾਇਬ ਤਹਿਸੀਲਦਾਰ ਵਲੋਂ ਨੇਤਰਦਾਨ ਜਾਗਰੂਕਤਾ ਪੰਦਰਵਾੜੇ ਦੌਰਾਨ ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

ਗੜ੍ਹਦੀਵਾਲਾ 11 ਜਨਵਰੀ(ਚੌਧਰੀ)

:  ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਤਹਿਸੀਲ ਟਾਂਡਾ ਵਿਖੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਫੈਲਾਈ। ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਨੇਤਰਦਾਨ ਜਾਗਰੂਕਤਾ ਪੰਦਰਵਾੜੇ ਤਹਿਤ ਚੱਲ ਚੱਲ ਰਹੀ ਮੁਹਿੰਮ ਦੌਰਾਨ ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਦੀ ਹਾਜ਼ਰੀ ਵਿਚ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ ਜਾਣ ਤਾਂ ਜੋ ਕਿਸੇ ਨੇਤਰਹੀਣ ਵਿਅਕਤੀ ਦੇ ਜੀਵਨ ਨੂੰ ਰੌਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮੌਤ ਤੋਂ ਬਾਅਦ ਅੱਖਾਂ ਦਾਨ ਕਰ ਸਕਦਾ ਹੈ। ਇਸ ਲਈ ਪਹਿਲਾਂ ਇਕ ਮਤਾ- ਪੱਤਰ ਦਾਖਲ ਕਰਨਾ ਹੋਵੇਗਾ। ਮੌਤ ਤੋਂ ਬਾਅਦ 6 ਤੋਂ 8 ਘੰਟੇ ਤੱਕ ਕਿਸੇ ਵੀ ਵਿਅਕਤੀ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਇਕ ਵਿਅਕਤੀ ਦੀਆਂ ਅੱਖਾਂ ਦੋ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੋਸ਼ਨ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅੱਖਾਂ ਦਾਨ. ਕਰਨ ਲਈ ਪ੍ਰਣ ਲੈਣਾ ਚਾਹੀਦਾ ਹੈ ਅਤੇ ਇਸ ਸਬੰਧੀ ਵੱਧ ਤੋਂ ਵੱਧ ਆਪਣੇ ਰਿਸ਼ਤੇਦਾਰਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਭਾਈ ਮਸੀਤੀ ਨੇ ਕਿਹਾ ਕਿ ਅੱਖਾਂ ਦਾਨ ਕਰਨਾ ਇਕ ਪਵਿੱਤਰ ਕਾਰਜ ਹੈ ਅਤੇ ਸਾਨੂੰ ਜਿਊਂਦੇ ਜੀਅ ਅੱਖਾਂ ਦਾਨ ਕਰਨ ਦਾ ਦ੍ਰਿੜ ਸੰਕਲਪ ਲੈਣਾ ਚਾਹੀਦਾ ਹੈ। ਇਹ ਅੱਖਾਂ ਕਿਸੇ ਵੀ ਨੇਤਰਹੀਣ ਨੂੰ ਲਗਾਈਆਂ ਜਾ ਸਕਦੀਆਂ ਹਨ। ਉਹ ਮਨੁੱਖ ਇਸ ਸੰਸਾਰ ਨੂੰ ਦੇਖ ਸਕਦਾ ਹੈ। ਮਨੁੱਖ ਦੀਆਂ ਅੱਖਾਂ ਮਰਨ ਤੋਂ ਬਾਅਦ ਵੀ ਜਿਊਂਦੀਆਂ ਰਹਿੰਦੀਆਂ ਹਨ ਅਤੇ ਉਹ ਮਰਨ ਤੋਂ ਬਾਦ ਵੀ ਇਸ ਸੁੰਦਰ ਸੰਸਾਰ ਨੂੰ ਦੇਖ ਸਕਦਾ ਹੈ।ਇਸ ਮੌਕੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਕਲਰਕ ਪਰਮਿੰਦਰ ਸਿੰਘ, ਰੀਡਰ ਬਲਵਿੰਦਰ ਸਿੰਘ, ਦਵਿੰਦਰ ਸਿੰਘ ਸਰਪੰਚ, ਲੈਕਚਰਾਰ ਬਲਜਿੰਦਰ ਸਿੰਘ, ਆਦਿ ਹਾਜ਼ਰ ਸਨ ।