Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਨੂੰ ਰੰਗਦਾਰ ਕੂੜੇਦਾਨਾਂ ਬਾਰੇ ਜਾਣਕਾਰੀ ਦਿੱਤੀ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਨੂੰ ਰੰਗਦਾਰ ਕੂੜੇਦਾਨਾਂ ਬਾਰੇ ਜਾਣਕਾਰੀ ਦਿੱਤੀ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 11 ਜਨਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾ ਵੱਲੋਂ ਸਫ਼ਾਈ ਕਰਕੇ ਇਲਾਕੇ ਦੇ ਲੋਕਾਂ ਨੂੰ ਆਪਣੇ ਪਿੰਡ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾ ਨੂੰ ਹਰੇ ਰੰਗ ਅਤੇ ਨੀਲੇ ਰੰਗ ਦੇ ਕੂੜੇਦਾਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰੇ ਰੰਗ ਦੇ ਕੂੜੇਦਾਨ ਦੀ ਵਰਤੋਂ ਗਿੱਲਾ ਕੂੜਾ ਸੁੱਟਣ ਲਈ ਅਤੇ ਨੀਲੇ ਰੰਗ ਦੇ ਕੂੜੇਦਾਨ ਦੀ ਵਰਤੋਂ ਸੁੱਕਾ ਕੂੜਾ ਸੁੱਟਣ ਲਈ ਕੀਤੀ ਜਾਂਦੀ ਹੈ। ਉਹਨਾ ਦੱਸਿਆ ਕਿ ਨੀਲੇ ਰੰਗ ਦੇ ਕੂੜੇਦਾਨ ਵਿੱਚ ਸੁੱਕੇ ਕੂੜੇ ਤੋਂ ਇਲਾਵਾ ਰੀਸਾਇਕਲ ਹੋਣ ਵਾਲਾ ਕੂੜਾ ਜਿਵੇਂ ਕਿ ਅਖ਼ਬਾਰਾਂ, ਪਲਾਸਟਿਕ, ਕੱਚ ਦੀਆਂ ਬੋਤਲਾਂ ਆਦਿ ਸੁੱਟਣ ਲਈ ਵਰਤੋਂ ਕੀਤੀ ਜਾਂਦੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜੋਤੀ, ਅਨੀਤਾ ਰਾਣੀ, ਜਗਰੂਪ ਕੌਰ, ਪਲਵਿੰਦਰ ਕੌਰ , ਪ੍ਰਿਯੰਕਾ ਦੇਵੀ, ਰੀਮਾ ਸਿੰਘ, ਸੋਨਮ ਸਲਾਰੀਆ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸਫ਼ਾਈ ਤੋਂ ਬਾਅਦ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾ ਨੂੰ ਰੰਗਦਾਰ ਕੂੜੇਦਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ।

error: copy content is like crime its probhihated