Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕਤਲ ‘ਚ ਲੋੜੀਂਦੇ 5 ਕਥਿਤ ਦੋਸ਼ੀਆ ਨੂੰ ਕੀਤਾ ਗ੍ਰਿਫਤਾਰ : ਐਸ ਐਸ ਪੀ ਲਾਬਾਂ,ਐਸ ਪੀ ਬਾਹੀਆ

ਕਤਲ ‘ਚ ਲੋੜੀਂਦੇ 5 ਕਥਿਤ ਦੋਸ਼ੀਆ ਨੂੰ ਕੀਤਾ ਗ੍ਰਿਫਤਾਰ : ਐਸ ਐਸ ਪੀ ਲਾਬਾਂ,ਐਸ ਪੀ ਬਾਹੀਆ

ਟਾਂਡਾ / ਹੁਸ਼ਿਆਰਪੁਰ 13 ਜਨਵਰੀ ( ਤਰਸੇਮ ਦੀਵਾਨਾ ) 

* ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਸੀ ਕਤਲ *

:  ਸੁਰੇਂਦਰ ਲਾਂਬਾ ਆਈ ਸੀਨੀਅਰ ਪੁਲਿਸ ਕਪਤਾਨ, ਹੁਸਿਆਰਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ  ਸਰਬਜੀਤ ਸਿੰਘ ਬਾਹੀਆ  ਪੀ ਪੀ ਐਸ ਪੁਲਿਸ ਕਪਤਾਨ ਤਫਤੀਸ  ਪਰਮਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ ਤਫਤੀਸ਼  ਕੁਲਵੰਤ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ ਟਾਂਡਾ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ ਸਟਾਫ ਅਤੇ ਇੰਸਪੈਕਟਰ ਉਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਦੀ ਵਿਸ਼ੇਸ਼ ਟੀਮਾਂ ਵੱਲੋਂ ਮਿਤੀ 5 ਜਨਵਰੀ  ਨੂੰ ਥਾਣਾ ਟਾਂਡਾ ਦੇ ਏਰੀਏ ਵਿਚ ਪੈਂਦੇ ਪਿੰਡ ਤਲਵੰਡੀ ਸੱਲਾਂ ਵਿਚ ਸਾਹਿਲ ਨਾਮਕ ਲੜਕੇ ਦੇ ਕਤਲ ਵਿੱਚ ਲੋੜੀਂਦੇ 5 ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਪ੍ਰੈਸਵਾਰਤਾ ਦੋਰਾਨ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 5 ਜਨਵਰੀ ਨੂੰ ਥਾਣਾ ਟਾਂਡਾ ਦੇ ਏਰੀਏ ਵਿੱਚ ਪੈਂਦੇ ਪਿੰਡ ਤਲਵੰਡੀ ਸੱਲਾ ਵਿਚ ਨਗਰ ਕੀਰਤਨ ਦੌਰਾਨ ਕੁਝ ਨੌਜਵਾਨਾਂ ਦਾ ਪੁਰਾਣੀ ਰੰਜਿਸ਼ ਦੇ ਕਾਰਨ ਆਪਸ ਵਿੱਚ ਡਾਂਗਾ ਸੋਟਿਆ ਨਾਲ ਝਗੜਾ ਹੋ ਗਿਆ ਸੀ ਜਿਸ ਵਿੱਚ ਸਾਹਿਲ ਪੁੱਤਰ ਕਸ਼ਮੀਰਾ ਲਾਲ ਵਾਸੀ ਤਲਵੰਡੀ ਸੱਲਾ ਥਾਣਾ ਟਾਂਡਾ ਦੀ ਸਿਰ ਵਿੱਚ ਸੱਟ ਲੱਗਣ ਦੇ ਕਾਰਨ ਇਲਾਜ ਦੌਰਾਨ ਮੌਤ ਹੋ ਗਈ ਸੀ ਜਿਸਤੇ ਕਥਿਤ ਦੋਸ਼ੀਆਂ ਖਿਲਾਫ ਥਾਣਾ ਟਾਡਾ ਵਿਖੇ  ਮੁਕੱਦਮਾ ਦਰਜ਼ ਕੀਤਾ ਗਿਆ ਸੀ। ਉਪਰੋਕਤ ਮੁੱਕਦਮੇ ਵਿਚ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ  ਸਰਬਜੀਤ ਸਿੰਘ ਬਾਹੀਆ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾ ਦਾ ਗਠਨ ਕੀਤਾ ਗਿਆ। ਜਿਸਤੇ ਉਪਰੋਕਤ ਟੀਅ ਨੇ ਟੈਕਨੀਕਲ ਤੇ ਸਾਈਟਫਿਕ ਤਰੀਕੇ ਨਾਲ ਤਫਤੀਸ਼ ਕਰਦੇ ਹੋਏ ਉਪਰੋਕਤ ਮੁਕਦਮੇਂ ਵਿੱਚ ਲੋੜੀਂਦੇ 5 ਕਥਿਤ ਦੋਸ਼ੀਆ ਜਸ਼ਨ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਸੀ ਤਲਵੰਡੀ ਸੱਲਾ ਥਾਣਾ ਟਾਂਡਾ, ਪਰਮਵੀਰ ਸਿੰਘ ਉਰਫ ਪੰਮਾ ਪੁੱਤਰ ਜਸਵੀਰ ਸਿੰਘ ਵਾਸੀ ਮਾਨਪੁਰ ਥਾਣਾ ਟਾਂਡਾ ਸ਼ਿਵਚਰਨਜੀਤ ਪੁੱਤਰ ਸਰਬਜੀਤ ਸਿੰਘ ਵਾਸੀ ਮਾਨਪੁਰ ਥਾਣਾ ਟਾਂਡਾ  ਅਭਿਸ਼ੇਕ ਉਰਫ ਅਭੀ ਪੁਤਰ ਰਣਜੀਤ ਸਿੰਘ ਵਾਸੀ ਤਲਵੰਡੀ ਸੱਲਾ ਥਾਣਾ ਟਾਂਡਾ ਅਤੇ ਅਸ਼ੀਸ਼ ਕੋਸ਼ਲ ਪੁੱਤਰ ਵਿਜੈ ਕੁਮਾਰ ਵਾਸੀ ਮਾਨਪੁਰ ਥਾਣਾ ਟਾਂਡਾ  ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਹੁਸ਼ਿਆਰਪੁਰ ਪੁਲਿਸ ਨੇ ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਥਿਤ  ਦੋਸ਼ੀਆਂ ਨੂੰ ਕਾਬੂ ਕਰਕੇ ਬਹੁਤ ਹੀ ਸਲਾਘਾਯੋਗ ਕੰਮ ਕੀਤਾ ਹੈ।ਕਥਿਤ  ਦੋਸ਼ੀਆਂ ਪਾਸੋਂ ਅਗਲੇਰੀ ਪੁੱਛ-ਗਿੱਛ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਗਲੇਰੀ ਤਫਤੀਸ਼ ਨੂੰ ਡੂੰਘਾਈ ਨਾਲ ਤੱਥਾ ਦੇ ਅਧਾਰ ਤੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

error: copy content is like crime its probhihated