Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕਾਂਗਰਸ ਨੇ ਸ੍ਰੀ ਰਾਮ ਹੀ ਨਹੀਂ ਅਯੋਧਿਆ ਤੋਂ ਵੀ ਕੀਤਾ ਕਿਨਾਰਾ : ਪਰਮਜੀਤ ਸਿੰਘ ਗਿੱਲ

ਕਾਂਗਰਸ ਨੇ ਸ੍ਰੀ ਰਾਮ ਹੀ ਨਹੀਂ ਅਯੋਧਿਆ ਤੋਂ ਵੀ ਕੀਤਾ ਕਿਨਾਰਾ : ਪਰਮਜੀਤ ਸਿੰਘ ਗਿੱਲ

ਬਟਾਲਾ  14 ਜਨਵਰੀ (ਅਵਿਨਾਸ਼ ਸ਼ਰਮਾ‌)

ਰਾਹੁਲ ਗਾਂਧੀ ਦੀ ਯਾਤਰਾ ਦੇ ਰੂਟ ਵਿੱਚੋ ਅਯੋਧਿਆ ਦਾ ਗਾਇਬ ਹੋਣਾ ਕਾਂਗਰਸ ਦੀ ਸੌੜੀ ਮਾਨਸਿਕਤਾ ਦਰਸਾਉਂਦਾ

: ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਨੇ ਸ਼੍ਰੀ ਰਾਮ ਹੀ ਨਹੀਂ ਸਦੋਂ ਸਗੋਂ ਅਯੋਧਿਆ ਤੋਂ ਵੀ ਹੁਣ ਕਿਨਾਰਾ ਕਰ ਲਿਆ ਹੈ।

ਗਿੱਲ ਨੇ ਕਹਾ ਕਿ ਪਹਿਲਾਂ ਕਾਂਗਰਸ ਨੇ 22 ਜਨਵਰੀ ਨੂੰ ਅਯੋਧਿਆ ਵਿਖੇ ਪ੍ਰਾਨ ਪ੍ਰਤਿਸ਼ਠਾ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੇ ਸੱਦੇ ਨੂੰ ਠੁਕਰਾ ਕੇ ਦਰਸਾ ਦਿੱਤਾ ਸੀ ਕਿ ਕਾਂਗਰਸ ਆਪਣੀ ਸੌੜੀ ਮਾਨਸਿਕਤਾ ਦੇ ਚਲਦਿਆਂ ਸਦੀਆਂ ਤੋਂ ਉਡੀਕ ਕਰ ਰਹੇ ਭਗਤਾਂ ਦੀਆਂ ਭਾਵਨਾਵਾਂ ਨੂੰ ਵੀ ਨਹੀਂ ਸਮਝ ਸਕਦੀ ਉਥੇ ਹੀ ਕਾਂਗਰਸ ਦੇ ਸ਼ਹਿਜ਼ਾਦਾ ਰਾਹੁਲ ਗਾਂਧੀ ਵੱਲੋਂ ਅਖੌਤੀ ਯਾਤਰਾ ਦੌਰਾਨ ਵੀ ਭਾਵੇਂ ਕਿ ਉਹ ਉੱਤਰ ਪ੍ਰਦੇਸ਼ ਦੇ ਕਈ ਜਿਲਿਆਂ ਵਿੱਚ ਜਾਣਗੇ ਪਰ ਆਪਣੀ ਯਾਤਰਾ ਦੇ ਦੌਰਾਨ ਉਹ ਅਯੋਧਿਆ ਤੋਂ ਕਿਨਾਰਾ ਕਰਦੇ ਦਿਖਾਈ ਦੇ ਰਹੇ ਹਨ।

ਗਿੱਲ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਦਿਖਾਵਾ ਕਰਦਿਆਂ ਜਿੱਥੇ ਦੇਸ਼ ਦੇ ਕਈ ਮੰਦਰਾਂ ਵਿੱਚ ਜਾ ਕੇ ਪਾਠ ਪੂਜਾ ਦਾ ਢੌਂਗ ਕੀਤਾ ਜਾ ਰਿਹਾ ਹੈ ਉੱਥੇ ਉਹਨਾਂ ਦੀ ਸਪਸ਼ਟਤਾ ਤਾਂ ਇਹ ਹੈ ਕਿ ਉਹਨਾਂ ਦੀ ਸ਼ਰਧਾ ਸਨਾਤਨ ਵਿੱਚ ਬਿਲਕੁਲ ਵੀ ਨਹੀਂ ਹੈ ਅਤੇ ਜਿੱਥੇ ਹੁਣ ਸਾਰੀ ਦੁਨੀਆ ਵਿੱਚ ਵੱਸਦੇ ਸਨਾਤਨ ਪ੍ਰੇਮੀ ਸ੍ਰੀ ਰਾਮ ਚੰਦਰ ਜੀ ਦੇ ਨਵੇਂ ਬਣੇ ਮੰਦਰ ਅਯੋਧਿਆ ਵਿਖੇ ਪਹੁੰਚ ਕੇ ਖੁਸ਼ੀ ਮਨਾ ਰਹੇ ਹਨ ਅਤੇ 22 ਤਰੀਕ ਦਾ ਬੇਸਬਰੀ ਦਾ ਇੰਤਜ਼ਾਰ ਕਰ ਰਹੇ ਹਨ ਉੱਥੇ ਕਾਂਗਰਸ ਨੇ ਅਜਿਹਾ ਕਰਕੇ ਦਰਸਾ ਦਿੱਤਾ ਹੈ ਕਿ ਕਾਂਗਰਸ ਨੂੰ ਧਰਮ ਨਾਲ ਕੋਈ ਮਤਲਬ ਨਹੀਂ ਹੈ ਉਹ ਤਾਂ ਆਪਣੀ ਸੌੜੀ ਸਿਆਸਤ ਨੂੰ ਚਮਕਾਉਣ ਲਈ ਹੀ ਮੰਦਰਾਂ ਦੇ ਹੋਰ ਧਾਰਮਿਕ ਅਸਥਾਨਾਂ ਵਿਖੇ ਜਾਂਦੇ ਹਨ।

ਗਿੱਲ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਨੇ ਪਹਿਲਾ ਸ੍ਰੀ ਰਾਮ ਮੰਦਰ ਵਿਵਾਦ ਨੂੰ ਹਲ ਕਰਵਾਉਣ ਲਈ ਕੋਈ ਠੋਸ ਉਪਰਾਲੇ ਨਹੀਂ ਸਨ ਕੀਤੇ ਅਤੇ ਉਸ ਤੋਂ ਬਾਅਦ 1984 ਵਿੱਚ ਜਿਸ ਤਰ੍ਹਾਂ ਅੰਮ੍ਰਿਤਸਰ ਸਾਹਿਬ ਵਿਖੇ ਫੌਜ ਚੜਾ ਕੇ ਸਿੱਖਾਂ ਦੇ ਪਵਿੱਤਰ ਅਸਥਾਨ ਤੇ ਬੇਅਦਬੀ ਕੀਤੀ ਗਈ ਸੀ ਉਸ ਤੋਂ ਵੀ ਕਾਂਗਰਸੀਆਂ ਨੇ ਕੋਈ ਸਬਕ ਨਹੀਂ ਸਿੱਖਿਆ।

ਗਿੱਲ ਨੇ ਕਿਹਾ ਕਿ ਕਾਂਗਰਸੀਆਂ ਅਤੇ ਉਹਨਾਂ ਦੀਆਂ ਭਾਈਵਾਲ ਸਿਆਸੀ ਪਾਰਟੀਆਂ ਸਾਰੀਆਂ ਇਕ ਮੱਤ ਹੋ ਕੇ ਸਨਾਤਨ ਨੂੰ ਖਤਮ ਕਰਨਾ ਚਾਹੁੰਦੀਆਂ ਹਨ ਜਿਸ ਕਰਕੇ ਉਹ ਅਯੋਧਿਆ ਵਿਖੇ ਰਾਮ ਮੰਦਰ ਦੇ ਸਮਾਗਮ ਵਿੱਚ ਸ਼ਾਮਿਲ ਨਹੀਂ ਹੋ ਰਹੇ ਪਰ ਦੇਸ਼ ਦੇ ਲੋਕ ਹੁਣ ਭਲੀ ਭਾਂਤ ਅਜਿਹੇ ਲੋਕਾਂ ਦੀ ਅਸਲੀਅਤ ਅਤੇ ਚਿਹਰਾ ਜਾਣ ਚੁੱਕੇ ਹਨ ਜਿਸ ਦਾ ਖਮਿਆਜਾ ਕਾਂਗਰਸ ਅਤੇ ਉਹਨਾਂ ਦੀਆਂ ਭਾਈਵਾਲ ਪਾਰਟੀਆਂ ਨੂੰ ਪਹਿਲਾਂ ਵੀ ਭੁਗਤਣਾ ਪੈਂਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸਦੇ ਨਤੀਜੇ ਇਹਨਾਂ ਦੇ ਹੱਕ ਵਿੱਚ ਨਹੀਂ ਹੋਣਗੇ।

error: copy content is like crime its probhihated