Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਮੋਦੀ ਸਰਕਾਰ ਦੀਆਂ ਆਦਿਵਾਸੀ ਭਲਾਈ ਯੋਜਨਾਵਾਂ ਨਾਲ ਜਨਜਾਤੀ ਭਾਈਚਾਰੇ ਦਾ ਬਦਲ ਰਿਹੈ ਜੀਵਨ : ਪਰਮਜੀਤ ਸਿੰਘ ਗਿੱਲ

ਮੋਦੀ ਸਰਕਾਰ ਦੀਆਂ ਆਦਿਵਾਸੀ ਭਲਾਈ ਯੋਜਨਾਵਾਂ ਨਾਲ ਜਨਜਾਤੀ ਭਾਈਚਾਰੇ ਦਾ ਬਦਲ ਰਿਹੈ ਜੀਵਨ : ਪਰਮਜੀਤ ਸਿੰਘ ਗਿੱਲ

ਬਟਾਲਾ  15 ਜਨਵਰੀ (ਅਵਿਨਾਸ਼ ਸ਼ਰਮਾ‌)

ਦੇਸ਼ ਦੇ ਕਰੀਬ 188 ਜਿਲ੍ਹਿਆਂ ਵਿੱਚ ਲਾਭਪਾਤਰੀਆਂ ਨੂੰ ਮਿਲ ਰਿਹਾ ਫਾਇਦਾ

: ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਆਦਿਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਨਾਲ ਜਨਜਾਤੀ ਭਾਈਚਾਰੇ ਦੇ ਜੀਵਨ ਪੱਧਰ ਵਿੱਚ ਵੱਡਾ ਬਦਲਾਅ ਆਇਆ ਹੈ।

ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿੱਛਲੇ ਨੌ ਸਾਲਾਂ ਤੋਂ ਦੇਸ਼ ਦੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸੇ ਕੜੀ ਤਹਿਤ ਹੀ ਆਦਿਵਾਸੀ ਭਲਾਈ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ ਜਿਹਨਾਂ ਦਾ ਲਾਭ ਕਰੋੜਾਂ ਜਨਜਾਤੀ ਭਾਈਚਾਰੇ ਦੇ ਲੋਕਾਂ ਨੂੰ ਨਿਰੰਤਰ ਮਿਲ ਰਿਹਾ ਹੈ ਜਿਹਨਾ ਵੱਲ਼ ਕਦੇ ਵੀ ਕਿਸੇ ਹੋਰ ਸਿਆਸੀ ਪਾਰਟੀ ਦੀ ਸਰਕਾਰ ਨੇ ਧਿਆਨ ਨਹੀਂ ਸੀ ਦਿੱਤਾ।

ਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਿਹਾਤੀ ਰਾਹੀਂ 1 ਲੱਖ ਹੋਰ ਪੱਕੇ ਘਰਾਂ ਨੂੰ ਮਨਜੂਰੀ ਦਿੱਤੀ ਗਈ ਹੈ ਜਿਸ ਤੇ 2390 ਕਰੋੜ ਰੁਪਏ ਖਰਚ ਹੋਣਗੇ, ਇਸੇ ਤਰ੍ਹਾਂ ਹੀ ਜਲ ਜੀਵਨ ਮਿਸ਼ਨ ਤਹਿਤ ਰਹਿੰਦੇ 1830 ਪਿੰਡਾ ਵਿੱਚ ਟੂਟੀ ਨਾਲ ਸਾਫ਼ ਪੀਣ ਵਾਲੇ ਪਾਣੀ ਨੂੰ ਪਹੁੰਚਾਇਆ ਜਾਵੇਗਾ ਜਿਸਤੇ 220 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ।

ਗਿੱਲ ਨੇ ਦੱਸਿਆ ਕਿ ਸੋਧੀ ਹੋਈ ਵੰਡ ਖ਼ੇਤਰ ਯੋਜਨਾ ਤਹਿਤ 70 ਹਜਾਰ ਘਰਾਂ ਨੂੰ ਬਿਜਲੀ ਪਹੁੰਚਾਈ ਜਾਵੇਗੀ ਜਿਸ ਦੇ 300 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਹੀ 450 ਮਲਟੀ ਪਰਪਜ ਸੈਂਟਰ ਮਨਜ਼ੂਰ ਕੀਤੇ ਗਏ ਹਨ ਜਿਨਾਂ ਤੇ 270 ਕਰੋੜ ਰੁਪਏ ਖਰਚ ਹੋਣਗੇ। 206 ਮੋਬਾਈਲ ਟਾਵਰਾਂ ਰਾਹੀ 503 ਪਿੰਡਾਂ ਵਿੱਚ ਦੂਰ ਸੰਚਾਰ ਦੀ ਸਹੂਲਤ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਤੇ 240 ਕਰੋੜ ਰੁਪਏ ਦੀ ਲਾਗਤ ਆਵੇਗੀ।

ਗਿੱਲ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ 1200 ਕਿਲੋਮੀਟਰ ਸੜਕ ਨੂੰ ਮਨਜ਼ੂਰੀ ਦਿੱਤੀ ਗਈ ਹੈ ਜੋ 900 ਕਰੋੜ ਰੁਪਏ ਨਾਲ ਤਿਆਰ ਹੋਵੇਗੀ। ਇਸੇ ਤਰ੍ਹਾਂ ਹੀ ਪ੍ਰਧਾਨ ਮੰਤਰੀ ਜਨ ਜਾਤੀ ਵਿਕਾਸ ਮਿਸ਼ਨ ਤਹਿਤ 405 ਜੰਗਲਾਤ ਧਨ ਵਿਕਾਸ ਕੇਂਦਰ ਮਨਜ਼ੂਰ ਕੀਤੇ ਗਏ ਹਨ ਜਿਨਾਂ ਤੇ 20 ਕਰੋੜ ਰੁਪਏ ਖਰਚੇ ਹੋਣਗੇ।

ਗਿੱਲ ਨੇ ਦੱਸਿਆ ਕਿ ਸਮੁੱਚੀ ਸਿੱਖਿਆ ਮੁਹਿੰਮ ਤਹਿਤ 100 ਹੋਸਟਲ ਜਨਜਾਤੀ ਵਿਦਿਆਰਥੀਆਂ ਲਈ ਮਨਜ਼ੂਰ ਕੀਤੇ ਗਏ ਹਨ ਜਿਸ ਤੇ 275 ਕਰੋੜ ਰੁਪਏ ਦੀ ਲਾਗਤ ਆਵੇਗੀ ਇਸੇ ਤਰ੍ਹਾਂ ਹੀ ਆਂਗਨਵਾੜੀ ਸੇਵਾਵਾਂ ਲਈ 916 ਕੇਂਦਰ ਮਨਜ਼ੂਰ ਕੀਤੇ ਗਏ ਹਨ ਜੋ 125 ਕਰੋੜ ਰੁਪਏ ਨਾਲ ਤਿਆਰ ਹੋਣਗੇ ।
ਰਾਸ਼ਟਰੀ ਸਿਹਤ ਮਿਸ਼ਨ ਲਈ 100 ਮੋਬਾਈਲ ਮੈਡੀਕਲ ਯੂਨਿਟ ਕਾਰਜਸ਼ੀਲ ਹਨ ਜਿਨਾਂ ਤੇ 34 ਕਰੋੜ ਰੁਪਏ ਦੀ ਲਾਗਤ ਆਵੇਗੀ।

ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋ ਜਨ ਜਾਤੀਆਂ ਭਾਈਚਾਰੇ ਦੇ ਲੋਕਾਂ ਦੇ ਵਿਕਾਸ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਵਿਕਸਿਤ ਭਾਰਤ ਮੁਹਿੰਮ ਤਹਿਤ ਆਦਿਵਾਸੀ ਭਾਇਚਾਰੇ ਦਾ ਜੀਵਨ ਪੱਧਰ ਸਵਾਰਿਆ ਜਾ ਸਕੇ।

error: copy content is like crime its probhihated