Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਐਨ ਐਸ ਐਸ ਵਲੰਟੀਅਰਾਂ ਨੇ ‘ਗਗਨ ਜੀ ਦੇ ਟਿੱਲਾ’ ਤੇ ਕੱਢੀ ਜਾਗਰੂਕਤਾ ਰੈਲੀ

ਐਨ ਐਸ ਐਸ ਵਲੰਟੀਅਰਾਂ ਨੇ ‘ਗਗਨ ਜੀ ਦੇ ਟਿੱਲਾ’ ਤੇ ਕੱਢੀ ਜਾਗਰੂਕਤਾ ਰੈਲੀ

ਗੜ੍ਹਦੀਵਾਲਾ 16 ਜਨਵਰੀ (ਚੌਧਰੀ) 

: ਅੱਜ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਐਨ ਐਸ ਐਸ ਵਲੰਟੀਅਰਾਂ ਵਲੋਂ ‘ਗਗਨ ਜੀ ਦੇ ਟਿੱਲਾ’ ਤੇ ਜਾਗਰੂਕਤਾ ਰੈਲੀ ਕੱਢੀ ਗਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੱਤ ਰੋਜ਼ਾ ਂਸ਼ਸ਼ ਕੈਂਪ ਦੇ ਛੇਵੇਂ ਦਿਨ ‘ਗਗਨ ਜੀ ਕਾ ਟਿੱਲਾ’ ਤੇ ਜਾਗਰੂਕਤਾ ਰੈਲੀ ਕੱਢੀ। ਇਸ ਦੌਰਾਨ ਵਲੰਟੀਅਰਾਂ ਨੇ ‘ਜਲ ਹੈ ਤਾਂ ਕਲ ਹੈ’, ‘ ਰੁੱਖ ਲਗਾਉ ਧਰਤੀ ਬਚਾੳ’ ਅਤੇ ‘ਪਲਾਸਟਿਕ ਨਾ ਵਰਤੋਂ’ ਦਾ ਨਾਰਾ ਬੁਲੰਦ ਕਰਦਿਆਂ ਲੋਕਾਂ ਨੂੰ ‘ਸਵੱਛ-ਭਾਰਤ ਅਭਿਆਨ-ਮੇਰੀ ਮਿੱਟੀ ਮੇਰਾ ਦੇਸ਼’ ਦੇ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਪਿੰਡ ਸਹੋਤਾ ਦੇ ਸਰਪੰਚ ਸ੍ਰੀ ਸ਼ੁਸ਼ੀਲ ਕੁਮਾਰ ਜੀ ਉਚੇਚੇ ਤੌਰ ਤੇ ਸ਼ਾਮਲ ਹੋਏ ਅਤੇ ਂਸ਼ਸ਼ ਵਲੰਟੀਅਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਵਾਲੀਆਂ ਗਤੀਵਿਧੀਆਂ ਚਲਾਉਣ ਲਈ ਪ੍ਰਿੰਸੀਪਲ ਸਾਹਿਬ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ‘ਗਗਨ ਜੀ ਕਾ ਟਿਲਾ’ ਤੇ ਮੱਥਾ ਟੇਕਿਆ ਅਤੇ ਲੰਗਰ ਛਕਿਆ। ਇਸਦੇ ਨਾਲ ਹੀ ਮੰਦਰ ਦੇ ਮੁੱਖ ਸੇਵਕ ਦਿਲਾਵਰ ਸਿੰਘ ਨੇ ‘ਗਗਨ ਜੀ ਦਾ ਟਿੱਲਾ’ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ। ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਸ਼. ਗੁਰਪਿੰਦਰ ਸਿੰਘ, ਡਾ. ਰਾਬੀਆ ਸ਼ਰਮਾ ਅਤੇ ਮੈਡਮ ਦਲਜੀਤ ਕੌਰ ਵੀ ਹਾਜ਼ਰ ਸਨ।