Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਮੁੱਖ ਮੰਤਰੀ ਮਾਨ ਵਲੋਂ ਮੁਕੇਰੀਆਂ ਨੇੜੇ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟ, 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਮਾਨ ਵਲੋਂ ਮੁਕੇਰੀਆਂ ਨੇੜੇ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟ, 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 17 ਜਨਵਰੀ (PPT NEWS )-

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਉਨ੍ਹਾਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਇੱਕ ਸੜਕ ਹਾਦਸੇ ਵਿੱਚ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਜਾਨ ਚਲੀ ਗਈ ਅਤੇ ਇਹ ਸੂਬੇ ਲਈ ਅਤੇ ਖਾਸ ਤੌਰ ‘ਤੇ ਪੁਲਿਸ ਵਾਲਿਆਂ ਦੇ ਦੁਖੀ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ।

ਉਨ੍ਹਾਂ ਕਿਹਾ ਕਿ ਇਸ 2 ਕਰੋੜ ਰੁਪਏ ਵਿੱਚੋਂ 1 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ ਜਦਕਿ 1 ਕਰੋੜ ਰੁਪਏ ਦੇ ਬੀਮੇ ਦੀ ਹੋਰ ਅਦਾਇਗੀ ਐਚਡੀਐਫਸੀ ਬੈਂਕ ਵੱਲੋਂ ਕੀਤੀ ਜਾਵੇਗੀ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਤੋਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਕੂਲ ਹੈ।