Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਟਰੱਕ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਹੋਈ ਮੌ+ਤ 

ਟਰੱਕ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਹੋਈ ਮੌ+ਤ 

ਮੁਕੇਰੀਆਂ / ਦਸੂਹਾ 18 ਜਨਵਰੀ (ਚੌਧਰੀ) 

: ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਗੈਸਟ ਹਾਊਸ ਮੁਕੇਰੀਆਂ ਨੇੜੇ ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਔਰਤ ਦੀ ਮੌ+ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੌਲਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਮੀਨਾ ਦੇਵੀ (24) ਪੁੱਤਰੀ ਕੰਸ ਰਾਜ ਵਾਸੀ ਤੁਗਿਆਲ ਥਾਣਾ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਆਪਣੇ ਪਤੀ ਸੰਨੀ ਕੁਮਾਰ ਵਾਸੀ ਆਕਾ ਟੁੰਡਾਂ ਥਾਣਾ ਦਸੂਹਾ ਦੇ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪੇਕੇ ਪਿੰਡ ਤੋਂ ਆਪਣੇ ਸਹੁਰੇ ਪਿੰਡ ਜਾ ਰਹੀ ਸੀ ਜਦੋਂ ਉਹ ਘਟਨਾ ਵਾਲੀ ਥਾਂ ਗੈਸਟ ਹਾਊਸ ਮੁਕੇਰੀਆਂ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਟਰੱਕ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਬਿਗੜਨ ਮੀਨਾ ਦੇਵੀ ਸੜਕ ‘ਤੇ ਡਿੱਗ ਪਈ । ਜਿਸ ਦੀ ਮੌਕੇ ‘ਤੇ ਹੀ ਮੌ+ਤ ਹੋ ਗਈ। ਪੁਲੀਸ ਨੇ ਮ੍ਰਿਤਕਾ ਦੇ ਪਿਤਾ ਕੰਸ ਰਾਜ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated