Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing 01ਪਿਸਟਲ ਤੇ 2 ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ 

01ਪਿਸਟਲ ਤੇ 2 ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ 

ਹੁਸ਼ਿਆਰਪੁਰ 19 ਜਨਵਰੀ (PPT NEWS) 

: ਇੱਕ ਪਿਸਟਲ ਤੇ 2 ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ ਦੀਪਾ ਪੁੱਤਰ ਚਰਨ ਸਿੰਘ ਵਾਸੀ ਪਿੰਡ ਰੜਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ  ਪਰਮਿੰਦਰ ਸਿੰਘ ਪੀਪੀਐਸ ਉੱਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ਼ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ 01 ਦੋਸ਼ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਪਿਸਟਲ 7.65 MM ਸਮੇਤ 2 ਰੋਂਦ ਜਿੰਦਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਪ੍ਰੈਸ ਨੂੰ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਕੱਲ ਮਿਤੀ 17-01-2024 ਨੂੰ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਵਿੱਚ ਤਾਇਨਾਤ ਏ.ਐਸ.ਆਈ ਸੁਖਵਿੰਦਰ ਸਿੰਘ ਦੀ ਟੀਮ ਵਲੋਂ ਟਾਂਡਾ ਤੋਂ ਸ਼੍ਰੀ ਹਰਗੋਬਿੰਦਪੁਰ ਰੋਡ ਤੋਂ ਸ਼ੱਕ ਦੀ ਬਿਨਾਂ ਤੇ ਇੱਕ ਵਿਅਕਤੀ ਸੰਦੀਪ ਸਿੰਘ ਉਰਫ ਦੀਪਾ ਪੁੱਤਰ ਚਰਨ ਸਿੰਘ ਵਾਸੀ ਪਿੰਡ ਰੜਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 1 ਪਿਸਟਲ 7.65 MM ਸਮੋਤ 2 ਰੋਂਦ ਜਿੰਦਾ ਬਰਾਮਦ ਕੀਤਾ ਤੇ ਦੋਸ਼ੀ ਖਿਲਾਫ ਮੁੱਕਦਮਾ ਨੰਬਰ 23 ਮਿਤੀ 17-01-2024 ਅ.ਧ. 25-54-59 ਅਸਲਾ ਐਕਟ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰਡ ਕਰਕੇ ਉਕਤ ਮੁੱਕਦਮਾ ਵਿੱਚ ਗ੍ਰਿਫਤਾਰ ਕੀਤਾ। ਦੋਸ਼ੀ ਉਕਤ ਪੁਲਿਸ ਰਿਮਾਂਡ ਪਰ ਹੈ ਜਿਸ ਪਾਸੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।ਦੋਸ਼ੀ ਖਿਲਾਫ ਪਹਿਲਾਂ ਵੀ ਵੱਖ ਵੱਖ ਧਾਰਾਵਾਂ ਅਧੀਨ 2 ਮੁੱਕਦਮੇ ਦਰਜ ਹਨ।