Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਕਤਲ ਕੇਸ ‘ਚ ਲੋੜੀਂਦੇ 03 ਹੋਰ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ 

ਕਤਲ ਕੇਸ ‘ਚ ਲੋੜੀਂਦੇ 03 ਹੋਰ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ 

ਟਾਂਡਾ / ਦਸੂਹਾ 19 ਜਨਵਰੀ (ਚੌਧਰੀ) 

 : ਪਿੰਡ ਤਲਵੰਡੀ ਸੱਲਾਂ ਵਿਖੇ ਹੋਏ ਕਤਲ ਕੇਸ ‘ਚ ਲੋੜੀਂਦੇ 03 ਹੋਰ ਦੋਸ਼ੀ ਮੈਂਬਰਾਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਅਮਿਤਪਾਲ ਸਿੰਘ ਪੁੱਤਰ ਵਿਜੇ ਕੁਮਾਰ ਵਾਸੀ ਮਾਨਪੁਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ,ਦੀਪਕ ਸਿੰਘ ਉਰਫ ਲਾਡੀ ਪੁੱਤਰ ਕੁਲਦੀਪ ਰਾਮ ਵਾਸੀ ਸੱਲਾਂ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ ਤੇ ਨਵਦੀਪ ਸਿੰਘ ਉਰਫ ਦੀਪੂ ਪੁੱਤਰ ਸੁਰਜੀਤ ਸਿੰਘ ਵਾਸੀ ਮਾਨਪੁਰ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ, ਪਰਮਿੰਦਰ ਸਿੰਘ ਪੀਪੀਐਸ ਉੱਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ,ਕੁਲਵੰਤ ਸਿੰਘ ਪੀਪੀਐਸ ਉੱਪ ਪੁਲਿਸ ਕਪਤਾਨ ਟਾਂਡਾ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਥਾਣਾ ਹੁਸ਼ਿਆਰਪੁਰ ਦੀ ਵਿਸ਼ੇਸ਼ ਟੀਮਾਂ ਵੱਲੋਂ ਮਿਤੀ 05.01.2024 ਨੂੰ ਥਾਣਾ ਟਾਂਡਾ ਦੇ ਏਰੀਆਂ ਵਿੱਚ ਪੈਂਦੇ ਪਿੰਡ ਤਲਵੰਡੀ ਸੱਲਾ ਵਿੱਚ ਸਾਹਿਲ ਨਾਮਕ ਲੜਕੇ ਦੇ ਕਤਲ ਲੋੜੀਂਦੇ 03 ਹੋਰ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅਤੇ ਮੁਕੱਦਮਾ ਹੱਲ ਕੀਤਾ ਗਿਆ ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਪ੍ਰੈਸ ਨੂੰ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 05.01. 2024  ਨੂੰ ਥਾਣਾ ਟਾਂਡਾ ਦੇ ਏਰੀਆਂ ਵਿੱਚ ਪੈਂਦੇ ਪਿੰਡ ਤਲਵੰਡੀ ਸੱਲਾ ਵਿੱਚ ਨਗਰ ਕੀਰਤਨ ਦੌਰਾਨ ਕੁਝ ਨੌਜਵਾਨਾਂ ਦਾ ਪੁਰਾਣੀ ਰੰਜਿਸ਼ ਦੇ ਕਾਰਨ ਆਪਸ ਵਿੱਚ ਡਾਂਗਾ ਸੋਟਿਆ ਨਾਲ ਝਗੜਾ ਹੋ ਗਿਆ ਸੀ ਜਿਸ ਵਿੱਚ ਸਾਹਿਲ ਪੁੱਤਰ ਕਸ਼ਮੀਰਾ ਲਾਲ ਵਾਸੀ ਤਲਵੰਡੀ ਸੱਲਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਦੀ ਸਿਰ ਵਿੱਚ ਸੱਟ ਲੱਗਣ ਦੇ ਕਾਰਨ ਇਲਾਜ ਦੌਰਾਨ ਮੌਤ ਹੋ ਗਈ ਸੀ। ਜਿਸਤੇ ਦੋਸ਼ੀਆਂ ਖਿਲਾਫ ਮੁੱਕਦਮਾ ਨੰਬਰ 08 ਮਿਤੀ 06.01.2024 ਅ/ਧ 302,325,506,148,149,379 ਭ:ਦ ਵਾਧਾ ਜੁਰਮ 307 ਭ:ਦ 3(1) SC/ST ਐਕਟ ਥਾਣਾ टांडा ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ ਸੀ। ਉਪਰੋਕਤ ਮੁੱਕਦਮੇਂ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ  ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਜਿਸਤੇ ਉਪਰੋਕਤ ਟੀਮ ਨੇ ਟੈਕਨੀਕਲ ਤੇ ਸਾਈਟਫਿਕ ਤਰੀਕੇ ਨਾਲ ਤਫਤੀਸ਼ ਕਰਦੇ ਹੋਏ ਉਪਰੋਕਤ ਮੁੱਕਦਮੇਂ ਵਿੱਚ ਲੋੜੀਂਦੇ 05 ਦੋਸ਼ੀ ਜਸ਼ਨ ਪੁੱਤਰ ਬਲਵਿੰਦਰ ਸਿੰਘ ਵਾਸੀ ਤਲਵੰਡੀ ਸੱਲਾਂ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ, ਪਰਮਵੀਰ ਸਿੰਘ ਉਰਫ ਪੰਮਾ ਪੁੱਤਰ ਜਸਵੀਰ ਸਿੰਘ ਵਾਸੀ ਮਾਨਪੁਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ, ਸ਼ਿਵਚਰਨਜੀਤ ਪੁੱਤਰ ਸਰਬਜੀਤ ਸਿੰਘ ਵਾਸੀ ਮਾਨਪੁਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ, ਅਭਿਸ਼ੇਕ ਉਰਫ ਅਭੀ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਸੱਲਾਂ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਅਤੇ ਅਸ਼ੀਸ਼ ਕੌਸ਼ਲ ਪੁੱਤਰ ਵਿਜੈ ਕੁਮਾਰ ਵਾਸੀ ਮਾਨਪੁਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਜਿਸ ਤਹਿਤ ਹੁਣ ਬਾਕੀ ਰਹਿਦੇ ਤਿੰਨ ਦੋਸ਼ੀਆਨ ਅਮਿਤਪਾਲ ਸਿੰਘ ਪੁੱਤਰ ਵਿਜੇ ਕੁਮਾਰ ਵਾਸੀ ਮਾਨਪੁਰ, ਦੀਪਕ ਸਿੰਘ ਉਰਫ ਲਾਡੀ ਪੁੱਤਰ ਕੁਲਦੀਪ ਰਾਮ ਵਾਸੀ ਸੱਲਾ ਥਾਣਾ ਟਾਂਡਾ, ਨਵਦੀਪ ਸਿੰਘ ਉਰਫ ਦੀਪੂ ਪੁੱਤਰ ਸੁਰਜੀਤ ਸਿੰਘ ਵਾਸੀ ਮਾਨਪੁਰ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ ਨੂੰ ਮੁਕਦਮਾ ਵਿਚ ਗ੍ਰਿਫਤਾਰ ਕਰਕੇ ਮੁਕਦਮਾ ਹੱਲ ਕੀਤਾ ਗਿਆ । ਟਾਂਡਾ ਪੁਲਿਸ ਨੇ ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕਰਕੇ ਬਹੁਤ ਹੀ ਸਲਾਘਾਯੋਗ ਕੰਮ ਕੀਤਾ ਹੈ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰਕੇ ਉਹਨਾ ਪਾਸੋਂ ਅਗਲੇਰੀ ਪੁੱਛ ਗਿੱਛ ਜਾਰੀ ਹੈ। ਅਗਲੇਰੀ ਤਫਤੀਸ਼ ਨੂੰ ਡੂੰਘਾਈ ਨਾਲ ਤੱਥਾ ਦੇ ਅਧਾਰ ਤੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

error: copy content is like crime its probhihated