Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਠੰਡ ਨਾਲ ਕੰਬ ਰਹੇ ਲੋੜਵੰਦਾਂ ਨੂੰ ਕੰਬਲ ਵੰਡ ਕੇ ਦਿੱਤਾ ਨਿੱਘ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਠੰਡ ਨਾਲ ਕੰਬ ਰਹੇ ਲੋੜਵੰਦਾਂ ਨੂੰ ਕੰਬਲ ਵੰਡ ਕੇ ਦਿੱਤਾ ਨਿੱਘ

ਬਟਾਲਾ 22 ਜਨਵਰੀ ( ਅਵਿਨਾਸ਼ ਸ਼ਰਮਾ )

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਸਖਸ਼ੀਅਤ ਮਾਨਯੋਗ ਡਾ. ਐਸ ਪੀ ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਸ.ਜੱਸਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਟੀਮ ਮੈਂਬਰਾਂ ਵੱਲੋਂ ਅੱਜ ਕੜਾਕੇ ਦੀ ਠੰਡ ਵਿੱਚ ਲੋੜਵੰਦਾਂ ਨੂੰ ਠੰਡ ਤੋਂ ਬਚਾਉਣ ਦੇ ਮਕਸਦ ਨਾਲ ਵੱਖ-ਵੱਖ ਸੜਕਾਂ ਤੇ ਇਲਾਕਿਆਂ ʼਚ ਪਹੁੰਚ ਕੇ ਗਰਮ ਕੰਬਲ ਵੰਡ ਕੇ ਠੰਡ ਨਾਲ ਕੰਬ ਰਹੇ ਬਜ਼ੁਰਗਾਂ, ਔਰਤਾਂ ਤੇ ਹੋਰ ਲੋੜਵੰਦਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਨਿੱਘ ਦਿੱਤਾ ਗਿਆ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੇ ਨਾਲ ਵਿਧਾਇਕ ਸ਼ੈਰੀ ਕਲਸੀ ਦੇ ਨੌਜਵਾਨ ਭਰਾ ਤਰਨਪ੍ਰੀਤ ਸਿੰਘ ਕਲਸੀ, ਯੂਥ ਆਗੂ ਪ੍ਰਿੰਸ ਰੰਧਾਵਾ, ਪ੍ਰਵਾਸੀ ਭਾਰਤੀ ਗਗਨ ਅਜੀਤ ਸੰਧੂ, ਤਰਨਜੀਤ ਸਿੰਘ ਸਭਰਵਾਲ, ਗੁਰਸ਼ਰਨ ਸਿੰਘ, ਉਦਯੋਗਪਤੀ ਰੋਹਿਤ ਸਹਿਦੇਵ, ਗਗਨਦੀਪ ਸਿੰਘ ਜੱਸੀ ਕੋਟਲਾ ਨਾਲ ਮੌਜੂਦ ਸਨ। ਇਸ ਮੌਕੇ ਤਰਨਪ੍ਰੀਤ ਕਲਸੀ ਅਤੇ ਯੂਥ ਆਗੂ ਪ੍ਰਿੰਸ ਰੰਧਾਵਾ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ, ਜਦਕਿ ਗਰੀਬਾਂ, ਲੋੜਵੰਦਾਂ ਨੂੰ ਠੰਡ ਦੇ ਕਹਿਰ ਤੋਂ ਬਚਾਉਣ ਦੇ ਲਈ ਬਹੁਤ ਹੀ ਚੰਗੀ ਕੁਆਲਿਟੀ ਦੇ ਕਰਮ ਕੰਬਲ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੇ ਅੰਦਰ ਡਾ. ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਦੇ ਲਈ ਬਹੁਤ ਹੀ ਨੇਕ ਕਾਰਜ ਕੀਤੇ ਜਾ ਰਹੇ ਹਨ, ਜਦਕਿ ਆਪਣੀ ਨੇਕ ਕਿਰਤ ਕਮਾਈ ਦਾ 99 ਫੀਸਦੀ ਹਿੱਸਾ ਗਰੀਬਾਂ ਦੇ ਉੱਪਰ ਖਰਚ ਕਰਕੇ ਡਾ. ਉਬਰਾਏ ਵੱਲੋਂ ਪੂਰੇ ਹੀ ਵਿਸ਼ਵ ਭਰ ਦੇ ਅੰਦਰ ਸਿੱਖਾਂ, ਸਰਦਾਰਾਂ, ਪੰਜਾਬੀਆਂ ਤੇ ਭਾਰਤੀਆਂ ਦਾ ਸਿਰ ਉੱਚਾ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਸਮੁੱਚੇ ਹੀ ਜਿਲ੍ਹੇ ਭਰ ਦੇ ਅੰਦਰ ਲੋੜਵੰਦਾਂ ਨੂੰ ਕਰਮ ਕੰਬਲ ਵੰਡੇ ਜਾ ਰਹੇ ਹਨ, ਜਦਕਿ ਵੱਖ-ਵੱਖ ਥਾਵਾਂ ਤੇ ਮੌਕੇ ਤੇ ਪਹੁੰਚ ਕੇ ਰਾਤ ਦੇ ਹਨੇਰੇ ਅਤੇ ਸਵੇਰੇ ਤੜਕਸਾਰ ਠੰਡ ਵਿੱਚ ਕੰਬ ਰਹੇ ਮੈਂਬਰਾਂ ਨੂੰ ਗਰਮ ਕੰਬਲਾਂ ਦਾ ਨਿਘ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ…..ਟਰੱਸਟ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤਰਨਪ੍ਰੀਤ ਕਲਸੀ, ਪ੍ਰਿੰਸ ਰੰਧਾਵਾ ਤੇ ਹੋਰ ਆਗੂ ਲੋੜਵੰਦਾਂ ਨੂੰ ਕੰਬਲ ਵੰਡਦੇ ਹੋਏ।