Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਕਰਵਾਇਆ ਬਲਾਕ ਪੱਧਰੀ ਸੈਮੀਨਾਰ

ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਕਰਵਾਇਆ ਬਲਾਕ ਪੱਧਰੀ ਸੈਮੀਨਾਰ

ਗੜਦੀ ਵਾਲਾ, 23 ਜਨਵਰੀ (ਚੌਧਰੀ)

: ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਥਿੰਦਾ ਚਿਪੜਾ ਵਿਖੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਪਿੰਡ ਥਿੰਦਾ ਚਿਪੜਾ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ 200 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਇਸ ਸੈਮੀਨਾਰ ਦਾ ਉਦਘਾਟਨ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਵਲੋਂ ਕੀਤਾ ਗਿਆ। ਉਨ੍ਹਾਂ ਨੇ ਡੇਅਰੀ ਵਿਭਾਗ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵਿੰਦਰ ਸਿੰਘ ਨੇ ਫਾਰਮਰਾਂ ਨੂੰ ਡੇਅਰੀ ਦੀਆਂ ਸਕੀਮਾਂ ਜਿਵੇਂ ਕਿ ਡੀ.ਡੀ 8 ਕੈਟਲਸ਼ੈੱਡ, ਮਿਲਕਿੰਗ ਮਸ਼ੀਨ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਉਨ੍ਹਾਂ ਸੈਮੀਨਾਰ ਦੌਰਾਨ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਤਾਂ ਜੋ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕਿ ਹਾਈਟੈੱਕ ਮਸ਼ੀਨਰੀ, ਚਾਰਾ ਪ੍ਰਬੰਧਨ, ਸਾਈਲੇਜ ਬੇਲਰ, ਰੈਪਰ ਮਸ਼ੀਨ ਅਤੇ ਟੀ.ਐਮ.ਆਰ ’ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ। ਇਸ ਦੌਰਾਨ ਬੈਂਕਾਂ ਦੇ ਨੁਮਾਇੰਦਿਆ ਨੇ  ਮੁਦਰਾ ਅਤੇ ਸਟੈਂਡਅਪ ਅਧੀਨ ਮਿਲ ਰਹੀਆਂ ਕਰਜਾ ਯੋਜਨਾਵਾਂ ਸਬੰਧੀ ਜਾਗਰੂਕ ਕੀਤਾ। ਇਸ ਸੈਮੀਨਾਰ ਵਿਚ ਸ਼ਾਮਲ ਹੋਏ ਡੇਅਰੀ ਉਤਪਾਦਕਾਂ ਨੂੰ ਰਜਿਸਟ੍ਰੇਸ਼ਨ ਸਮੇਂ ਲਿਟਰੇਚਰ ਕਿੱਟ, ਚਾਹ ਅਤੇ 2 ਕਿਲੋ ਮਿਨਰਲ ਮਿਕਚਰ ਪ੍ਰਤੀ ਫਾਰਮਰ ਅਤੇ ਦੁਪਿਹਰ ਦਾ ਖਾਣਾ ਮੁਫਤ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਕੰਪਨੀਆਂ ਵਲੋਂ ਆਪਣੇ ਸਟਾਲ ਲਗਾਏ ਗਏ। ਇਸ ਮੌਕੇ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਹਰਜੀਤ ਸਿੰਘ ,ਸਰਪੰਚ ਲਾਜ ਕੌਰ ਚਿਪੜਾ,ਮਨਜੀਤ ਕੌਰ ਭੱਟੀਆਂ ਪ੍ਰਧਾਨ ਕੰਸਟਰਕਸ਼ਨ ਵਰਕਰ ਯੂਨੀਅਨ ਜਿਲਾ ਹੁਸ਼ਿਆਰਪੁਰ, ਜਸਪਾਲ ਸਿੰਘ ਕਾਰੀ ,ਸਰਪੰਚ ਕੁਲਦੀਪ ਸਿੰਘ,ਕੁਲਦੀਪ ਸਿੰਘ ਮਿੰਟੂ,ਹਰਭਜਨ ਸਿੰਘ ਢੱਟ ਸ਼ਹਿਰੀ ਪ੍ਰਧਾਨ ,ਜਸਬੀਰ ਸਿੰਘ ਰੂਪੋਵਾਲ, ਕੇਸ਼ਵ ਸੈਣੀ ,ਸੂਬੇਦਾਰ ਨਸੀਬ ਸਿੰਘ,  ਲੰਬੜਦਾਰ ਰਾਮ ਜੀ ਆਦਿ ਹਾਜ਼ਰ ਸਨ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹੁਸ਼ਿਆਰਪੁਰ ਦੇ ਸਮੂਹ ਸਟਾਫ ਵਲੋਂ ਡੇਅਰੀ ਫਾਰਮਰਾਂ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ।

error: copy content is like crime its probhihated