Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਭਗਵਾਨ ਸ਼੍ਰੀ ਰਾਮ ਚੰਦਰ ਜਨਮ ਭੂਮੀ ਅਯੋਧਿਆ ਧਾਮ ਵਿਖੇ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਤੇ ਖੀਰ ਦਾ ਲੰਗਰ ਲਗਾਇਆ ਗਿਆ

ਭਗਵਾਨ ਸ਼੍ਰੀ ਰਾਮ ਚੰਦਰ ਜਨਮ ਭੂਮੀ ਅਯੋਧਿਆ ਧਾਮ ਵਿਖੇ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਤੇ ਖੀਰ ਦਾ ਲੰਗਰ ਲਗਾਇਆ ਗਿਆ

ਦਸੂਹਾ 23 ਜਨਵਰੀ (ਚੌਧਰੀ) 

: ਭਗਵਾਨ ਸ਼੍ਰੀ ਰਾਮ ਚੰਦਰ ਜਨਮ ਭੂਮੀ ਮੰਦਰ ਅਯੋਧਿਆ ਧਾਮ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਪ੍ਰਾਣ ਪ੍ਰਤਿਸ਼ਠਾ ਦੇ ਸ਼ੁੱਭ ਦਿਹਾੜੇ ਤੇ ਸ਼੍ਰੀਮਤੀ ਮੰਜੁਲਾ ਸੈਣੀ ਦੀ ਛੇਵੀਂ ਬਰਸੀ ਤੇ ਪ੍ਰਾਚੀਨ ਪਾਂਡਵ ਸਰੋਵਰ ਮੰਦਰ ਵਿਖੇ ਸਥਿਤ ਬਾਬਾ ਬਾਲਕ ਨਾਥ ਮੰਦਰ ਦੇ ਬੀਬੀ ਅਮਰ ਕੌਰ ਯਾਦਗਾਰੀ ਗੇਟ ਤੇ ਸੈਣੀ ਪਰਿਵਾਰ ਵੱਲੋਂ ਖੀਰ ਦਾ ਅਤੁੱਟ ਲੰਗਰ ਲਗਾਇਆ ਗਿਆ। ਸ਼੍ਰੀਮਤੀ ਮੰਜੁਲਾ ਸੈਣੀ ਚੇਅਰਪਰਸਨ ਕੇ.ਐਮ.ਐਸ ਕਾਲਜ ਦੀ ਯਾਦ ਵਿੱਚ ਕੇ.ਐਮ.ਐਸ ਕਾਲਜ ਵਿੱਚ ਉਹਨਾ ਦੇ ਨਾਮ ਤੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਚਲਾਇਆ ਜਾ ਰਿਹਾ ਹੈ ਅਤੇ ਹੋਣਹਾਰ ਤੇ ਜਰੂਰਤਮੰਦ ਵਿਦਿਆਰਥੀਆਂ ਜਿਹਨਾਂ ਨੇ 90 ਫੀਸਦੀ ਅੰਕ ਹਾਸਲ ਕੀਤੇ ਹੋਣ ਉਹਨਾ ਲਈ 100 ਫੀਸਦੀ ਟਿਊਸ਼ਨ ਫੀਸ ਰਹਿਤ ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਚਲਾਈ ਜਾ ਰਹੀ ਹੈ। ਇਸ ਮੌਕੇ ਤੇ ਮੁੱਖ ਸੇਵਾਦਾਰਾਂ ਵਿੱਚੋਂ ਚੌਧਰੀ ਕੁਮਾਰ ਸੈਣੀ ਚੇਅਰਮੈਨ, ਡਾ. ਮਾਨਵ ਸੈਣੀ ਡਾਇਰੈਕਟਰ, ਡਾ. ਦਿਲਬਾਗ ਸਿੰਘ ਹੁੰਦਲ, ਵਿਪਨ ਕੁਮਾਰ ਗੰਭੀਰ, ਸੁਰਿੰਦਰ ਨਾਥ ਸ਼ਰਮਾ, ਬੰਟੀ ਹਲਵਾਈ, ਕ੍ਰਿਸ਼ਨ ਚੰਦ, ਮਹਿੰਦਰ ਕੁਮਾਰ ਚੌਧਰੀ, ਭੋਲਾ ਸ਼ਰਮਾ, ਰੂਪਾ ਰਾਣੀ, ਸਤੀਸ਼ ਕਾਲੀਆ ਅਤੇ ਮਾਸਟਰ ਰਮੇਸ਼ ਸ਼ਰਮਾ ਆਦਿ ਹਾਜ਼ਰ ਸਨ।
ਫੋਟੋ : ਤਸਵੀਰ ਵਿੱਚ ਚੌਧਰੀ ਕੁਮਾਰ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਵਿਪਨ ਗੰਭੀਰ ਅਤੇ ਸੁਰਿੰਦਰ ਨਾਥ ਸ਼ਰਮਾ ਲੰਗਰ ਵਿੱਚ ਸੇਵਾ ਕਰਦੇ ਹੋਏ।