Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਸੁਭਾਸ਼ ਚੰਦਰ ਬੋਸ ਜੀ ਦੇ 128ਵੇਂ ਜਨਮ ਦਿਵਸ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਸੁਭਾਸ਼ ਚੰਦਰ ਬੋਸ ਜੀ ਦੇ 128ਵੇਂ ਜਨਮ ਦਿਵਸ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 24 ਜਨਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੇ 128ਵੇਂ ਜਨਮ ਦਿਵਸ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ। ਇਹ ਭਾਸ਼ਣ ਪ੍ਰਤੀਯੋਗਿਤਾ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਕਰਵਾਈ ਗਈ। ਇਸ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨੇਤਾ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਅੱਜ ਤੋਂ 3 ਸਾਲ ਪਹਿਲਾ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੇ 125ਵੇਂ ਜਨਮ ਦਿਵਸ ਦੇ ਮੌਕੇ ਤੇ ਕੇ.ਐਮ.ਐਸ ਕਾਲਜ ਵੱਲੋਂ ਨਵੇਂ ਬਣੇ ਕੁਮਾਰ ਆਡੀਟੋਰੀਅਮ ਨੂੰ ਸੁਭਾਸ਼ ਚੰਦਰ ਬੋਸ ਨੂੰ ਸਮਰਪਿਤ ਕੀਤਾ ਗਿਆ ਸੀ। ਉਹਨਾ ਦੱਸਿਆ ਕਿ ਸੁਭਾਸ਼ ਚੰਦਰ ਬੋਸ ਜੀ ਨੇ ਆਪਣੇ ਜੀਵਨ ਵਿੱਚ ਬਹੁਤ ਉਪਲੱਬਧੀਆਂ ਹਾਸਲ ਕੀਤੀਆਂ ਅਤੇ ਦੇਸ਼ ਦੀ ਅਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਇਆ। ਉਹਨਾ ਅਜ਼ਾਦੀ ਦੀ ਲੜਾਈ ਲਈ ਇੰਡੀਅਨ ਨੈਸ਼ਨਲ ਆਰਮੀ (ਆਈ.ਐਨ.ਏ) ਜਿਸਨੂੰ ਆਜ਼ਾਦ ਹਿੰਦ ਫੌਜ ਦੇ ਨਾਮ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਗਠਨ ਕੀਤਾ। ਮੋਹਣ ਸਿੰਘ ਤੁੜ ਇੰਡੀਅਨ ਨੈਸ਼ਨਲ ਆਰਮੀ ਦੇ ਪਹਿਲੇ ਜਨਰਲ ਸਨ ਜੋ ਕਿ ਇੰਡੀਅਨ ਨੈਸ਼ਨਲ ਆਰਮੀ ਦੇ ਕਾਰਕੁੰਨ ਦੇ ਨਾਲ ਨਾਲ ਇਕ ਮਹਾਨ ਯੋਧੇ ਵੀ ਸਨ, ਨੇ ਸੁਭਾਸ਼ ਚੰਦਰ ਬੋਸ ਜੀ ਦਾ ਅਜ਼ਾਦੀ ਦੀ ਲੜਾਈ ਵਿੱਚ ਪੂਰਾ ਸਾਥ ਦਿੱਤਾ। ਉਹਨਾ ਦੇ ਨਾਲ ਅਜੀਤ ਸੈਣੀ ਨੇ ਵੀ ਸੁਭਾਸ਼ ਚੰਦਰ ਬੋਸ ਜੀ ਦਾ ਸਾਥ ਦਿੱਤਾ। ਅਜੀਤ ਸੈਣੀ ਨੇ ਇਸ ਤੋਂ ਬਾਅਦ ਅਜੀਤ ਅਖਬਾਰ ਵਿੱਚ ਮੈਨੇਜਰ ਦੇ ਰੂਪ ਵਿੱਚ ਵੀ ਆਪਣੀ ਸੇਵਾ ਦਿੱਤੀ। ਚੇਅਰਮੈਨ ਚੌਧਰੀ ਕੁਮਾਰ ਸੈਣੀ (82) ਨੂੰ ਇਹਨਾ ਦੋਨੋ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਇਸ ਮੁਲਾਕਾਤ ਦੌਰਾਨ ਉਹਨਾ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੀਆਂ ਅਨੇਕਾਂ ਕਹਾਣੀਆਂ ਸੁਣਾਈਆਂ। ਇਸ ਤੋਂ ਬਾਅਦ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨਾਲ “ਸੁਭਾਸ਼ ਚੰਦਰ ਬੋਸ ਅਮਰ ਰਹੇ” ਅਤੇ “ਇੰਡੀਅਨ ਨੈਸ਼ਨਲ ਆਰਮੀ ਜਿੰਦਾਬਾਦ” ਦੇ ਨਾਅਰੇ ਲਗਾਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜੋਤੀ, ਅਨੀਤਾ ਰਾਣੀ, ਜਗਰੂਪ ਕੌਰ, ਪਲਵਿੰਦਰ ਕੌਰ , ਪ੍ਰਿਯੰਕਾ ਦੇਵੀ, ਰੀਮਾ ਸਿੰਘ, ਸੋਨਮ ਸਲਾਰੀਆ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਮਲਕੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।

error: copy content is like crime its probhihated