Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰ ਆਸਰਾ ਸੇਵਾ ਘਰ ਵਿਖੇ ਸਲਾਨਾ ਕੀਰਤਨ ਦਰਬਾਰ 26 ਜਨਵਰੀ ਨੂੰ 

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰ ਆਸਰਾ ਸੇਵਾ ਘਰ ਵਿਖੇ ਸਲਾਨਾ ਕੀਰਤਨ ਦਰਬਾਰ 26 ਜਨਵਰੀ ਨੂੰ 

ਗੜ੍ਹਦੀਵਾਲਾ 24 ਜਨਵਰੀ (ਚੌਧਰੀ / ਯੋਗੇਸ਼ ਗੁਪਤਾ) 

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਐਂਬੁਲੈਂਸ, ਫਾਇਰ ਬ੍ਰਿਗੇਡ ਅਤੇ ਸ਼ਵ ਵਾਹਨ ਦੀਆਂ ਸਹੂਲਤਾਂ ਇਲਾਕੇ ਨੂੰ ਹੋਣਗੀਆਂ ਉਪਲੱਬਧ : ਪ੍ਰਧਾਨ ਤਲਵੰਡੀ

ਫਰੀ ਅੱਖਾਂ ਦਾ ਚੈੱਕਅਪ ਅਤੇ ਅਪਰੇਸ਼ਨ ਕੈਂਪ ਸ਼ਾਮ 4 ਵਜੇ ਤੋਂ 6 ਵਜੇ ਤੱਕ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ  ਲਗਾਇਆ ਜਾਵੇਗਾ

: ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਸਲਾਨਾ ਕੀਰਤਨ ਦਰਬਾਰ 26 ਜਨਵਰੀ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਕਰਵਾਇਆ ਜਾ ਰਿਹਾ ਹੈ।

ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉੱਕਤ ਸੰਸਥਾ 2015 ਵਿਚ ਹੋਂਦ ‘ਚ ਆਈ ਸੀ ਅਤੇ ਰਾਸ਼ਨ ਵੰਡ ਸਮਾਗਮਾਂ ਦੇ ਨਾਲ-ਨਾਲ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਬਾਹਗਾ ਵਿਖੇ 2017 ਵਿਚ ਗੁਰੂ ਆਸਰਾ ਸੇਵਾ ਘਰ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਦੱਸਿਆ ਕਿ ਬਾਬਾ ਦੀਪ ਸਿੰਘ ਸੇਵਾਦਲ ਜਥੇਬੰਦੀ ਦੇ 9 ਸਾਲ ਅਤੇ ਗੁਰੂ ਆਸਰਾ ਸੇਵਾ ਘਰ ਦੇ 7 ਸਾਲ ਪੂਰੇ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਹਰੇਕ ਸਾਲ ਗੁਰੂ ਆਸਰਾ ਸੇਵਾ ਘਰ ਵਿਖੇ ਮਨਾਇਆ ਜਾਂਦਾ ਹੈ। ਇਸ ਵਾਰ ਵੀ 26 ਜਨਵਰੀ ਨੂੰ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥੇ, ਕਵੀਸ਼ਰੀ ਜਥੇ, ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਨਾਲ ਨਿਹਾਲ ਕਰਨਗੇ।

ਉਨਾਂ ਦੱਸਿਆ ਕਿ ਇਸ ਮੌਕੇ ਫਰੀ ਅੱਖਾਂ ਦਾ ਚੈੱਕਅਪ ਅਤੇ ਅਪਰੇਸ਼ਨ ਕੈਂਪ ਸ਼ਾਮ 4 ਵਜੇ ਤੋਂ 6 ਵਜੇ ਤੱਕ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ  ਲਗਾਇਆ ਜਾਵੇਗਾ। ਜਿਸ ਵਿਚ ਵੇਵਸ ਹਸਪਤਾਲ ਦੀ ਟੀਮ ਡਾ. ਲਵਪ੍ਰੀਤ ਪਾਬਲਾ ਅਤੇ ਡਾ. ਗੁਰਜੋਤ ਪਾਬਲਾ ਵੱਲੋਂ ਮੁਫ਼ਤ ਚੈੱਕਅੱਪ ਕੀਤਾ ਜਾਵੇਗਾ ਅਤੇ ਲੈਂਸ ਵੀ ਪਾਵੇ ਜਾਣਗੇ

ਉਨ੍ਹਾਂ  ਅੱਗੇ ਦੱਸਿਆ ਕਿ ਇਸ ਮੌਕੇ ਗੜ੍ਹਦੀਵਾਲਾ ਇਲਾਕੇ ਨੂੰ ਤਿੰਨ ਬਹੁਤ ਲੋੜੀਂਦੀਆਂ ਸਹੂਲਤਾਂ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਸ਼ਵ ਵਾਹਨ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਸਥਾ ਦੀਆਂ ਪਹਿਲਾਂ ਤੋਂ ਦੋ ਐਂਬੂਲੈਸ ਮੌਜੂਦ ਹਨ ਪਰ ਗੁਰੂ ਆਸਰਾ ਸੇਵਾ ਘਰ ਤੋਂ ਗੜ੍ਹਦੀਵਾਲਾ ਤੱਕ ਦੀ ਦੂਰੀ ਕਰ ਕੇ ਲੋੜਵੰਦ ਕੋਲ ਪਹੁੰਚਣ ‘ਚ ਜ਼ਿਆਦਾ ਸਮਾਂ ਲੱਗਦਾ ਸੀ । ਜਦਕਿ ਘਟਨਾ ਵਾਲੀ ਜਗ੍ਹਾ ਪਹੁੰਚਣ ਲਈ ਇਕ-ਇਕ ਮਿੰਟ ਬਹੁਤ ਜ਼ਰੂਰੀ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਮਾਸਟਰ ਗੁਰਿੰਦਰ ਜੀਤ ਸਿੰਘ ਜੀਆ ਸਹੋਤਾ ਵੱਲ ਸੰਸਥਾ ਨੂੰ ਗੜ੍ਹਦੀਵਾਲਾ ਵਿਖੇ ਜ਼ਮੀਨ ਦਾਨ ਕੀਤੀ ਗਈ ਸੀ।ਜਿਸ ਜਗ੍ਹਾ ਇਹ ਤਿੰਨੋ ਗੱਡੀਆਂ ਖੜ੍ਹੀਆਂ ਕੀਤੀਆਂ ਜਾਣਗੀਆਂ ਤਾਕਿ ਘਟਨਾ ਵਾਲੀ ਜਗ੍ਹਾ ਜਲਦੀ ਪਹੁੰਚਿਆ ਜਾ ਸਕੇ।

ਉਨਾਂ ਕਿਹਾ ਕਿ ਗੜ੍ਹਦੀਵਾਲਾ ਨੂੰ ਫਾਇਰ ਬ੍ਰਿਗੇਡ ਦੀ ਵੀ ਬਹੁਤ ਵੱਡੀ ਲੋੜ ਸੀ।ਜਿਸ ਲਈ ਦਸੂਹਾ ਤੋਂ ਫਾਇਰ ਬ੍ਰਿਗੇਡ ਮੰਗਵਾਈ ਜਾਂਦੀ ਜਦ ਤੱਕ ਦਸੂਹਾ ਤੋਂ ਗੜ੍ਹਦੀਵਾਲਾ ਸੀ ਪਰ ਫਾਇਰ ਬ੍ਰਿਗੇਡ ਪਹੁੰਚਦੀ ਸੀ,ਬਹੁਤ ਨੁਕਸਾਨ ਹੋ ਚੁੱਕਾ ਹੁੰਦਾ ਸੀ।

ਇਸ ਲਈ ਇਕ ਟਰੈਕਟਰ ਨਾਲ ਚੱਲਣ ਵਾਲੀ ਵਾਇਰ ਬ੍ਰਿਗੇਡ ਵੀ ਉਪਲੱਭਦ ਕਾਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੜ੍ਹਦੀਵਾਲਾ ਸ਼ਹਿਰ ਵਾਸੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਅੰਤਿਮ ਯਾਤਰਾ ਵੱਲੋਂ ਸ਼ਵ ਨੂੰ ਸ਼ਮਸ਼ਾਨ ਭੂਮੀ ਤੱਕ ਲਿਜਾਣ ਲਈ ਸ਼ਵ ਵਾਹਨ ਬਣਾਇਆ ਜਾਵੇ। ਇਸ ਲਈ ਇਹ ਤੀਜੀ ਲੋੜੀਂਦੀ ਸਹੂਲਤ ਵੀ ਸੰਸਥਾ ਵੱਲੋਂ ਉਪਲੱਬਧ ਕਾਰਵਾਈ ਜਾ ਰਹੀ ਹੈ । ਜਿਸ ਨਾਲ ਅੰਤਿਮ ਯਾਤਰਾ ਦੌਰਾਨ ਮ੍ਰਿਤਕ ਦੇਹ ਨੂੰ ਸ਼ਮਸ਼ਾਨ ਭੂਮੀ ਤੱਕ ਲਿਜਾਣ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਉਨਾਂ ਕਿਹਾ ਕਿ ਐਂਬੂਲੇਸ, ਫਾਇਰ ਬ੍ਰਿਗੇਡਅਤੇ ਸ਼ਵ ਵਾਹਨ ਇਹ ਤਿੰਨੇ ਗੱਡੀਆਂ ਗੜ੍ਹਦੀਵਾਲਾ ਵਿਖੇ ਖੜ੍ਹੀਆਂ ਕੀਤੀਆਂ ਜਾਣਗੀਆਂ, ਜਿਸ ਨਾਲ ਕਿਸੇ ਘਟਨਾ ਵਾਲੀ ਜਗ੍ਹਾ ਸਮੇਂ ਸਿਰ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੇ ਆਸ਼ਰੀਵਾਦ ਨਾਲ ਅਤੇ ਦੇਸ਼-ਵਿਦੇਸ਼ ਵਿਚ ਵਸਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੀ ਸੰਸਥਾ ਵੱਲੋਂ ਇਹ ਉਪਰਾਲੇ ਕੀਤੇ ਜਾ ਰਹੇ ਹਨ।

error: copy content is like crime its probhihated