Prime Punjab Times

Latest news
ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ
ADVERTISEMENT
You are currently viewing ਡਾ.ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਨੇਕ ਕਾਰਜ ਸ਼ਲਾਘਾਯੋਗ : SSP ਅਸ਼ਵਿਨੀ ਗੋਟਿਆਲ

ਡਾ.ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਨੇਕ ਕਾਰਜ ਸ਼ਲਾਘਾਯੋਗ : SSP ਅਸ਼ਵਿਨੀ ਗੋਟਿਆਲ

ਬਟਾਲਾ 25 ਜਨਵਰੀ (ਅਵਿਨਾਸ਼ ਸ਼ਰਮਾ) 

ਸੜਕ ਹਾਦਸੇ ਰੋਕਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਨੇ ਵਾਹਨਾਂ ਤੇ ਲਗਾਏ ਰਿਫਲੈਕਟਰ

: ਸੰਘਣੀ ਧੁੰਦ ਦੇ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀ ਰੋਕਥਾਮ ਕਰਨ ਦੇ ਮਕਸਦ ਨਾਲ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਦੀ ਯੋਗ ਸਰਪ੍ਰਸਤੀ ਹੇਠ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਵੱਲੋਂ ਵੱਖ-ਵੱਖ ਵਾਹਨਾਂ ਦੇ ਉੱਪਰ ਰਿਫਲੈਕਟਰ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਪੁਲਿਸ ਜ਼ਿਲਾ ਬਟਾਲਾ ਦੇ ਆਈ ਪੀ ਐਸ ਐਸ ਐਸ ਪੀ ਅਸ਼ਵਿਨੀ ਗੋਟਿਆਲ ਵੱਲੋਂ ਕੀਤੀ ਗਈ। ਜਦ ਕਿ ਉਹਨਾਂ ਦੇ ਨਾਲ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਛੋਟੇ ਭਰਾ ਤਰਨਪ੍ਰੀਤ ਸਿੰਘ ਕਲਸੀ , ਨਗਰ ਸੁਧਾਰ ਟਰਸਟ ਬਟਾਲਾ ਦੇ ਚੇਅਰਮੈਨ ਨਰੇਸ਼ ਗੋਇਲ, ਪੁਲਿਸ ਜ਼ਿਲਾ ਬਟਾਲਾ ਦੇ ਐਸ ਪੀ ਹੈਡ ਕੁਆਰਟਰ ਜਗਵਿੰਦਰਜੀਤ ਸਿੰਘ, ਡੀ ਐਸ ਪੀ ਟਰੈਫਿਕ ਰਵਿੰਦਰ ਸਿੰਘ ਅਤੇ ਟਰੈਫਿਕ ਪੁਲਿਸ ਇੰਚਾਰਜ ਇੰਸਪੈਕਟਰ ਰਵਿੰਦਰ ਪਾਲ ਸਿੰਘ ਗਰੇਵਾਲ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਇਸ ਦੌਰਾਨ ਐਸ ਐਸ ਪੀ ਅਸ਼ਵਿਨੀ ਗੋਟੀਆਲ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਟਰਸਟ ਦੇ ਟੀਮ ਮੈਂਬਰਾਂ ਵੱਲੋਂ ਵੱਖ-ਵੱਖ ਵਾਹਨਾਂ ਦੇ ਉੱਪਰ ਰਿਫਲੈਕਟਰ ਲਗਾਏ ਗਏ । ਇਸ ਮੌਕੇ ਐਸ ਐਸ ਪੀ ਅਸ਼ਵਿਨੀ ਗੋਟਿਆਲ ਤੇ ਐਸ ਪੀ ਹੈਡ ਕੁਆਰਟਰ ਜਗਵਿੰਦਰਜੀਤ ਸਿੰਘ ਅਤੇ ਡੀ ਐਸ ਪੀ ਰਵਿੰਦਰ ਸਿੰਘ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੁੱਖੀ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਬਹੁਤ ਹੀ ਸ਼ਲਾਘਾਯੋਗ ਯੋਗ ਤੇ ਨੇਕ ਕਾਰਜ ਕੀਤੇ ਜਾ ਰਹੇ ਹਨ। ਜਦਕਿ ਮਨੁੱਖਤਾ ਨੂੰ ਬਚਾਉਣ ਦੇ ਲਈ ਡਾਕਟਰ ਉਬਰਾਏ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਜਿਨਾਂ ਦੀ ਜਿੰਨੀ ਵੀ ਸਲਾਘਾ ਕੀਤੀ ਜਾ ਸਕੇ , ਉਨੀ ਥੋੜੀ ਹੈ । ਐਸ ਐਸ ਪੀ ਅਸ਼ਵਿਨੀ ਗੋਟਿਆਲ ਨੇ ਡਾਕਟਰ ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਟਰਸਟ ਦੇ ਜ਼ਿਲ੍ਹਾ ਤੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ, ਵਿੱਤ ਸੈਕਟਰੀ ਰਜਿੰਦਰ ਸਿੰਘ ਰਾਜੂ ਸਰਪੰਚ, ਇੰਦਰਪ੍ਰੀਤ ਸਿੰਘ ਰਿਕੀ, ਰੋਹਿਤ ਕੁਮਾਰ, ਹਰਵਿੰਦਰ ਸਿੰਘ ਟਿੰਕੂ, ਜੋਧਵੀਰ ਸਿੰਘ, ਤੇਜਪਾਲ ਸਿੰਘ ਪਾਲ, ਏ ਐਸ ਆਈ ਮਨਜਿੰਦਰ ਸਿੰਘ , ਏ ਐਸ ਆਈ ਰਣਜੀਤ ਸਿੰਘ, ਏ ਐਸ ਆਈ ਸੁਖਵਿੰਦਰ ਸਿੰਘ, ਏ ਐਸ ਆਈ ਕਮਲ ਕੁਮਾਰ, ਸਬ ਇੰਸਪੈਕਟਰ ਗੁਰਦੇਵ ਸਿੰਘ, ਹਰਮਨਵੀਰ ਸਿੰਘ ਅਤੇ ਹੋਰ ਵੀ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਕੈਪਸ਼ਨ….
ਸਰਬੱਤ ਦਾ ਭਲਾ ਟਰਸਟ ਵੱਲੋਂ ਰਿਫਲੈਕਟਰ ਲਗਾਉਂਦੇ ਹੋਏ ਐਸ ਐਸ ਪੀ ਅਸ਼ਵਿਨੀ ਗੋਟਿਆਲ,ਐਸ ਪੀ ਜਗਵਿੰਦਰਜੀਤ ਸਿੰਘ, ਡੀ ਐਸ ਪੀ ਰਵਿੰਦਰ ਸਿੰਘ, ਚੇਅਰਮੈਨ ਨਰੇਸ਼ ਗੋਇਲ ਤੇ ਟਰਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਮੈਂਬਰ।

error: copy content is like crime its probhihated