Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਨੈਸ਼ਨਲ ਹਾਈਵੇ ਤੇ ਵਾਪਰੇ ਦਰਦਨਾਕ ਹਾਦਸੇ ‘ਚ 4 ਲੋਕਾਂ ਦੀ ਮੌ+ਤ, ਦੋ ਗੰਭੀਰ ਜਖਮੀ

ਨੈਸ਼ਨਲ ਹਾਈਵੇ ਤੇ ਵਾਪਰੇ ਦਰਦਨਾਕ ਹਾਦਸੇ ‘ਚ 4 ਲੋਕਾਂ ਦੀ ਮੌ+ਤ, ਦੋ ਗੰਭੀਰ ਜਖਮੀ

ਦਸੂਹਾ 27 ਜਨਵਰੀ (ਚੌਧਰੀ)

: ਦਸੂਹਾ ਪਠਾਨਕੋਟ ਨੈਸ਼ਨਲ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਚ 4 ਲੋਕਾਂ ਦੀ ਮੌਕੇ ਤੇ ਹੀ ਮੌ+ਤ ਤੇ 2 ਲੋਕਾਂ ਦੇ ਗੰ+ਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ 09 ਵਜੇ ਦੇ ਕਰੀਬ ਕਾਰ ਤੇ ਟਰੱਕ ਨਾਲ ਹੋਏ ਐਕਸੀਡੈਂਟ ਹੋਣ ਕਾਰਨ ਉੱਚੀ ਬੱਸੀ ਤੇ ਐਮਾਂ ਦੇ ਵਿਚਕਾਰ ਵਾਪਰਿਆ। ਕਾਰ ਨੰਬਰ ਪੀ ਬੀ 08 DY 1900 ਵਿੱਚ ਪੰਜ ਲੋਕ ਸਵਾਰ ਸਨ। ਐਕਸੀਡੈਂਟ ਹੋਣ ਤੋਂ ਇਨੋਵਾ ਗੱਡੀ ਨੂੰ ਭਿਆਨਕ ਅੱਗ ਲੱਗ ਗਈ।ਜਿਸ ਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ ਸਥਾਨਕ ਲੋਕਾਂ ਨੇ ਦਸੂਹਾ ਪੁਲਿਸ ਨੂੰ ਫੋਨ ਤੇ ਸੂਚਨਾ ਦਿੱਤੀ। ਦਸੂਹਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਖਮੀਆਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੰਚਾਇਆ ਤੇ ਬਾਕੀ ਲੋਕਾਂ ਦੀਆਂ ਲਾ+ਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕਾ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ। ਜਖਮੀ ਟੱਰਕ ਡਰਾਈਵਰ ਦੀ ਪਹਿਚਾਣ ਸ਼ੁਸ਼ੀਲ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਨੇੜੇ ਗਿਰਦੀ ਵਾਲ ਕੁੰਆਂ ਕਰਨਾਲ ਦੱਸੀ ਜਾ ਰਹੀ ਹੈ। ਹਾਦਸਾ ਕਿੰਨਾ ਕਾਰਨਾਂ ਕਰਕੇ ਹੋਇਆ ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ।