Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *01 ਦੇਸੀ ਪਿਸਤੌਲ 315 ਬੋਰ ਤੇ 01ਰੋਂਦ ਜਿੰਦਾ ਸਮੇਤ ਇੱਕ ਦੋਸ਼ੀ ਆਇਆ ਪੁਲਿਸ ਅੜਿੱਕੇ* 

*01 ਦੇਸੀ ਪਿਸਤੌਲ 315 ਬੋਰ ਤੇ 01ਰੋਂਦ ਜਿੰਦਾ ਸਮੇਤ ਇੱਕ ਦੋਸ਼ੀ ਆਇਆ ਪੁਲਿਸ ਅੜਿੱਕੇ* 

ਹੁਸ਼ਿਆਰਪੁਰ 28 ਜਨਵਰੀ (PPT NEWS) 

: 01 ਦੇਸੀ ਪਿਸਤੌਲ 315 ਬੋਰ ਤੇ 01 ਰੋਂਦ ਜਿੰਦਾ ਸਮੇਤ ਇੱਕ ਦੋਸ਼ੀ ਨੂੰ ਹੁਸ਼ਿਆਰਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਮੇਸ਼ ਕੁਮਾਰ ਪੁੱਤਰ ਫੁਲ ਚੰਦ ਮੁਖਿਆ ਵਾਸੀ ਮਕਾਨ ਨੰਬਰ ਭ-25, ਗੁਰੂ ਗੋਬਿੰਦ ਸਿੰਘ ਨਗਰ ਜਿਲਾ ਹੁਸ਼ਿਆਰਪੁਰ ਹਾਲ ਵਾਸੀ ਗਲੀ ਨੰਬਰ 01, ਨਿਊ ਦਸ਼ਮੇਸ਼ ਨਗਰ ਥਾਣਾ ਮਾਡਲ ਟਾਊਨ ਜਿਲਾ ਹੁਸ਼ਿਆਰਪੁਰ ਪੱਕਾ ਪਤਾ ਪਿੰਡ ਬਰਦੋਨੀ ਥਾਣਾ ਬਿਥਾਨ ਜਿਲਾ ਸਮਸਤੀਪੁਰ ਸਟੇਟ ਬਿਹਾਰ ਵਜੋਂ ਹੋਈ ਹੈ।

ਮਾਨਯੋਗ ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ  ਪਰਮਿੰਦਰ ਸਿੰਘ ਪੀਪੀਐਸ ਉਂਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ 01 ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 01 ਦੇਸੀ ਪਿਸਤੌਲ 315 ਬੋਰ ਸਮੇਤ 01 ਰੋਂਦ ਜਿੰਦਾ 315 ਬੋਰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਪ੍ਰੈਸ ਨੂੰ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਕੱਲ ਮਿਤੀ 27.01.2024 ਨੂੰ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਵਿੱਚ ਤਾਇਨਾਤ ਐਸ.ਆਈ ਨਵਜੋਤ ਸਿੰਘ ਦੀ ਟੀਮ ਵਲੋਂ ਨਿਊ ਦਸ਼ਮੇਸ਼ ਨਗਰ ਥਾਣਾ ਮਾਡਲ ਟਾਊਨ ਜਿਲਾ ਹੁਸ਼ਿਆਰਪੁਰ ਤੋਂ ਮੁੱਖਬਰ ਖਾਸ ਦੀ ਇਤਲਾਹ ਤੇ ਰਮੇਸ਼ ਕੁਮਾਰ ਪੁੱਤਰ ਫੁਲ ਚੰਦ ਮੁਖਿਆ ਵਾਸੀ ਮਕਾਨ ਨੰਬਰ ਭ-25, ਗੁਰੂ ਗੋਬਿੰਦ ਸਿੰਘ ਨਗਰ ਜਿਲਾ ਹੁਸ਼ਿਆਰਪੁਰ ਹਾਲ ਵਾਸੀ ਗਲੀ ਨੰਬਰ 01,ਨਿਊ ਦਸ਼ਮੇਸ਼ ਨਗਰ ਥਾਣਾ ਮਾਡਲ ਟਾਊਨ ਜਿਲਾ ਹੁਸ਼ਿਆਰਪੁਰ ਪੱਕਾ ਪਤਾ ਪਿੰਡ ਬਰਦੋਨੀ ਥਾਣਾ ਬਿਥਾਨ ਜਿਲਾ ਸਮਸਤੀਪੁਰ ਸਟੇਟ ਬਿਹਾਰ ਨੂੰ ਕਾਬੂ ਕਰਕੇ ਉਸ ਪਾਸੋਂ 01 ਦੇਸੀ ਪਿਸਤੌਲ 315 ਬੋਰ ਸਮੇਤ 01 ਰੋਂਦ ਜਿੰਦਾ 315 ਬਰਾਮਦ ਕਰਕੇ ਦੋਸ਼ੀ ਖਿਲਾਫ ਮੁੱਕਦਮਾ ਨੰਬਰ 17 ਮਿਤੀ 27-01-2024 ਅ.ਧ. 25-54-59 ਅਸਲਾ ਐਕਟ ਥਾਣਾ ਮਾਡਲ ਟਾਊਨ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਉਕਤ ਪਾਸੋਂ ਅਗਲੇਰੀ ਪੁੱਛ ਗਿੱਛ ਕੀਤੀ ਜਾ ਰਹੀ ਹੈ।

ਦੋਸ਼ੀ ਖਿਲਾਫ ਪਹਿਲਾਂ ਦਰਜ ਮੁੱਕਦਮੇ:-

1. ਮੁੱਕਦਮਾ ਨੰਬਰ 135 ਮਿਤੀ 02.09.2018 ਅ.ਧ. 61-1-14 Excise Act ਥਾਣਾ ਮਾਡਲ ਟਾਊਨ ਜਿਲ੍ਹਾ ਹੁਸ਼ਿਆਰਪੁਰ