Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਭਾਰਤੀ ਅਖ਼ਬਾਰ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਭਾਰਤੀ ਅਖ਼ਬਾਰ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 29 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਭਾਰਤੀ ਅਖ਼ਬਾਰ ਦਿਵਸ’ ਮਨਾਇਆ ਗਿਆ। ਇਸ ਮੋਕੇ ਸ੍ਰੀ ਦਵਿੰਦਰ ਕੁਮਾਰ ਲਾਇਬ੍ਰੇਰੀਅਨ ਨੇ ਦੱਸਿਆ ਕਿ ਭਾਰਤ ਵਿੱਚ ਸਭ ਤੋਂ ਪਹਿਲਾਂ ਇਕ ਆਇਰਿਸ਼ ਜੇਮਜ਼ ਅਗਸਟਸ ਹਿਕੀ ਦੁਆਰਾ ਬੰਗਾਲ ਗਜ਼ਟ ਅਖ਼ਬਾਰ 1780 ਵਿੱਚ ਕੱਢਿਆ ਗਿਆ। ਭਾਰਤ ਵਿੱਚ ਇਹ ਦਿਨ ਪਹਿਲੀ ਅੰਗਰੇਜ਼ੀ ਅਖ਼ਬਾਰ ਦੇ ਪਬਲੀਕੇਸ਼ਨ ਨੁੰ ਸਮਰਪਿਤ ਕਰਕੇ ਮਨਾਇਆ ਜਾਂਦਾ ਹੈ। ਇਹ ਏਸ਼ੀਆ ਅਤੇ ਭਾਰਤ ਦਾ ਪਹਿਲਾ ਸਪਤਾਹਿਕ ਪ੍ਰਕਾਸ਼ਿਤ ਅਖ਼ਬਾਰ ਸੀ, ਜਿਹੜਾ ਕਿ ਕਲਕੱਤਾ ਤੋਂ ਪ੍ਰਕਾਸ਼ਿਤ ਹੋਇਆ ਸੀ। ਉਹਨਾ ਨੇ ਦੱਸਿਆ ਕਿ ਇਹ ਦਿਵਸ ਲੋਕਾਂ ਦੀਆ ਭਾਵਨਾਵਾਂ, ਵਿਚਾਰ ਅਤੇ ਉਹਨਾਂ ਨੁੰ ਜਾਗਰੂਕ ਕਰਨ ਦਾ ਕਾਰਜ ਕਰਦਾ ਹੈ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਭਾਰਤੀ ਅਖ਼ਬਾਰ ਦਿਵਸ ਬੋਲਣ ਦੀ ਅਜ਼ਾਦੀ ਅਤੇ ਪਾਰਦਰਸ਼ਿਤਾ ਦੇ ਮਹੱਤਵ ਨੁੰ ਉਜਾਗਰ ਕਰਦਾ ਹੈ। ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਖ਼ਬਾਰ ਨੁੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਕਿਉਂਕਿ ਅਖ਼ਬਾਰ ਆਲੋਚਨਾਤਮਕ ਵਿਚਾਰ ਦੇ ਸੰਚਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।