Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦਸੂਹਾ ਹਲਕੇ ਵਿਚ ਪੰਜਵੇਂ ਬਹੁਮੰਤਵੀ ਖੇਡ ਪਾਰਕ ਦਾ ਹੋਇਆ ਉਦਘਾਟਨ

ਦਸੂਹਾ ਹਲਕੇ ਵਿਚ ਪੰਜਵੇਂ ਬਹੁਮੰਤਵੀ ਖੇਡ ਪਾਰਕ ਦਾ ਹੋਇਆ ਉਦਘਾਟਨ

ਦਸੂਹਾ / ਹੁਸ਼ਿਆਰਪੁਰ, 30 ਜਨਵਰੀ(ਚੌਧਰੀ) 

–ਵਿਧਾਇਕ ਘੁੰਮਣ ਨੇ ਦਸੂਹਾ ਦੇ ਪਿੰਡ ਬੰਗਾਲੀਪੁਰ ਵਿਚ ਨਵਾਂ ਬਣਿਆ ਖੇਡ ਮੈਦਾਨ ਲੋਕਾਂ ਨੂੰ ਕੀਤਾ ਸਮਰਪਿਤ

–ਕਰੀਬ 8 ਲੱਖ ਦੀ ਲਾਗਤ ਨਾਲ ਵਾਲੀਬਾਲ ਮੈਦਾਨ , ਬੱਚਿਆਂ ਦਾ ਪਾਰਕ ਅਤੇ ਓਪਨ ਜਿੰਮ ਬਣਕੇ ਹੋਇਆ ਤਿਆਰ

–ਹਲਕਾ ਵਾਸੀਆਂ ਵੱਲੋਂ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਕੀਤਾ  ਗਿਆ ਧੰਨਵਾਦ

: ਦਸੂਹਾ ਦੇ ਪਿੰਡ ਬੰਗਾਲੀਪੁਰ ਵਿਖੇ ਨਵੇਂ ਬਣੇ ਖੇਡ ਪਾਰਕ, ਵਾਲੀਬਾਲ ਮੈਦਾਨ ਅਤੇ ਓਪਨ ਜਿੰਮ ਦਾ ਉਦਘਾਟਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਚ ਕੀਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਇਸ ਖੇਡ ਮੈਦਾਨ ‘ਤੇ ਕਰੀਬ 8 ਲੱਖ ਖ਼ਰਚ ਕੀਤਾ ਗਿਆ ਹੈ। ਇਸ ਵਿਚ ਵਾਲੀਬਾਲ ਦਾ ਖੇਡ ਮੈਦਾਨ ,ਸੈਰ ਕਰਨ ਨੂੰ ਪਾਰਕ ਟਰੈਕ ਅਤੇ ਬੱਚਿਆਂ ਵਾਸਤੇ ਝੂਲੇ,ਨੋਜਵਾਨਾ ਵਾਸਤੇ ਓਪਨ ਜਿੰਮ ਬਣਾਇਆ ਗਿਆ ਹੈ ਅਤੇ ਦਸੂਹਾ ਹਲਕੇ ਵਿਚ ਇਹ ਪੰਜਵਾਂ ਖੇਡ ਪਾਰਕ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਪਾਰਕ ਵੀ ਤਿਆਰ ਹੋ ਰਹੇ ਹਨ, ਜੋ ਜਲਦ ਹੀ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ ਤਾਂ ਜੋ ਇਹਨਾਂ ਖੇਡ ਮੈਦਾਨਾਂ ਚ ਖੇਡਣ ਨਾਲ ਨੋਜਵਾਨ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਹਿਲੀ ਵਾਰ ਕੋਈ ਸਰਕਾਰ ਗਲੀਆਂ-ਨਾਲ਼ੀਆਂ ਤੋਂ ਹੱਟ ਕੇ ਕੰਮ ਕਰ ਰਹੀ ਹੈ ਅਤੇ ਇਸ ਪਾਰਕ ਦੇ ਬਨਣ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਇਸ ਮੌਕੇ ਬੀ ਡੀ ਪੀ ੳ ਧਨਵੰਤ ਸਿੰਘ ਰੰਧਾਵਾ. ਸਰਪੰਚ ਅਮਰਜੀਤ ਕੌਰ, ਹੈਪੀ ਬੰਗਾਲੀਪੁਰ, ਬਲਕਾਰ ਸਿੰਘ ਸਾਬਕਾ ਚੇਅਰਮੈਨ, ਕਾਲੀ ਬੰਗਾਲੀਪੁਰ, ਗੁਰਪ੍ਰੀਤ ਲਵਲੀ,ਕੇਪੀ ਸੰਧੂ, ਮਨਸ਼ਾ ਸਿੰਘ, ਸੰਦੀਪ ਸਿੰਘ ਢਿਲੋਂ, ਗਗਨ ਚੀਮਾ ਤੇ ਹੋਰ ਹਾਜ਼ਰ ਸਨ।