Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਲੀਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤਾ ਯਾਦ

ਬਲੀਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤਾ ਯਾਦ

ਹੁਸ਼ਿਆਰਪੁਰ, 30 ਜਨਵਰੀ (ਬਿਊਰੋ) 

–ਡਿਪਟੀ ਕਮਿਸ਼ਨਰ ਕੋਮਲ ਮਿੱਤਲ ਸਮੇਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਰਧਾਂਜ਼ਲੀ ਕੀਤੀ ਭੇਂਟ

 : ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ’ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦਿਵਿਆ ਪੀ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਹਾਤਮਾ ਗਾਂਧੀ ਜੀ ਦੀ ਤਸਵੀਰ ਨੂੰ ਫੁੱਲ ਭੇਟ ਕੀਤੇ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਇਸ ਉਪਰੰਤ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਦੇ ਬਲੀਦਾਨ ਨੂੰ ਯਾਦ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਹੋਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਵਲੋਂ ਦਰਸਾਏ ਸੱਚ, ਪ੍ਰੇਮ ਅਤੇ ਅਹਿੰਸਾ ਦੇ ਰਸਤੇ ’ਤੇ ਚੱਲਦੇ ਹੋਏ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਅਹਿਮ ਯੋਗਦਾਨ ਦੇਣ ਦੇ ਨਾਲ-ਨਾਲ ਅਹਿੰਸਾ ਅਤੇ ਸਤਿਆਗ੍ਰਹਿ ਦੇ ਮਾਰਗ ’ਤੇ ਚੱਲਦੇ ਹੋਏ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਹੋਰ ਮਹਾਨ ਦੇਸ਼ ਭਗਤਾਂ, ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੁਆਰਾ ਦਿੱਤੇ ਗਏ ਬਲੀਦਾਨਾਂ ਕਰਕੇ ਹੀ ਅਸੀਂ ਅੱਜ ਸਾਰੇ ਆਜ਼ਾਦੀ ਦਾ ਸੁੱਖ ਮਾਣ ਰਹੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇਨ੍ਹਾਂ ਮਹਾਨ ਸ਼ਖਸੀਅਤਾਂ ਦੁਆਰਾ ਸੰਜੋਏ ਗਏ ਸਪਨਿਆਂ ਦੀ ਪੂਰਤੀ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।