Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 2 ਫਰਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸਦੀ ਪ੍ਰਧਾਨਗੀ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕੀਤੀ। ਇਸ ਸੈਮੀਨਾਰ ਵਿੱਚ ਐਨ.ਆਰ.ਆਈ ਸੰਨੀ ਸਿੰਘ ਧੂੜ ਚੇਅਰਮੈਨ ਅਤੇ ਚੀਫ਼ ਐਡਵਾਈਜ਼ਰ ਡੇਮੋਕ੍ਰੇਟਿਵ ਪਾਰਟੀ ਮਿਸ਼ੀਗਨ, ਯੂ.ਐਸ.ਏ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਭਾਰਤ ਦੀ ਆਜ਼ਾਦੀ ਪ੍ਰਾਪਤ ਕਰਨ ਵਿੱਚ ਮਹਾਤਮਾ ਗਾਂਧੀ, ਸਰਦਾਰ ਵੱਲਭ ਭਾਈ ਪਟੇਲ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ਼੍ਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਉੱਘਾ ਯੋਗਦਾਨ ਸੀ। ਮਹਾਤਮਾ ਗਾਂਧੀ ਜੀ ਨੇ 1942 “ਅੰਗੇਰਜੋ ਭਾਰਤ ਛੱਡੋ” ਦਾ ਵੀ ਅੰਦੋਲਨ ਚਲਾਇਆ ਸੀ। ਇਸ ਮੌਕੇ ਤੇ ਉਹਨਾ ਨੇ ਸਮੁੱਚੇ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਭ ਨੂੰ ਸਿੱਖਿਆ ਅਤੇ ਮੈਡੀਕਲ ਸੁਵਿਧਾ ਵੱਧ ਵਿਸ਼ੇਸ਼ ਧਿਆਨ ਦਿੰਦੇ ਹੋਏ ਆਪਣੀ ਸਮਰੱਥਾ ਦੇ ਮੁਤਾਬਿਕ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾ ਤੋ ਪ੍ਰੇਰਿਤ ਹੋ ਕੇ ਐਨ.ਆਰ.ਆਈ ਸੰਨੀ ਸਿੰਘ ਧੂੜ ਚੇਅਰਮੈਨ ਅਤੇ ਚੀਫ਼ ਐਡਵਾਈਜ਼ਰ ਡੇਮੋਕ੍ਰੇਟਿਵ ਪਾਰਟੀ ਮਿਸ਼ੀਗਨ, ਯੂ.ਐਸ.ਏ ਨੇ ਕੇ.ਐਮ.ਐਸ ਕਾਲਜ ਦੀਆਂ ਗਰੀਬ ਅਤੇ ਲੋੜਵੰਦ ਲੜਕੀਆਂ ਦੀ ਪੜ੍ਹਾਈ ਪੂਰੀ ਕਰਵਾਉਣ ਲਈ 2 ਲੱਖ ਰੁਪਏ ਦੀ ਦਾਨ ਰਾਸ਼ੀ ਭੇਂਟ ਕੀਤੀ। ਇਸ ਉਪਰੰਤ ਸੰਨੀ ਸਿੰਘ ਧੂੜ ਨੂੰ (ਵਿੱਦਿਆ ਦਾਨ ਉੱਤਮ ਦਾਨ) ਕੇ.ਐਮ.ਐਸ ਕਾਲਜ ਵੱਲੋਂ ਬੈਸਟ ਡੋਨਰ ਅਵਾਰਡ ਦਿੱਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ ਓ ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਰਾਜਨਦੀਪ ਕੌਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ, ਗਰੀਸ਼ ਫਲੋਰਾ, ਲਵਦੀਪ ਸਿੰਘ ਅਤੇ ਗੌਰਵ ਕੁਮਾਰ ਆਦਿ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਹੋਰ ਫੈਕਲਟੀ ਮੈਂਬਰ ਸੰਨੀ ਸਿੰਘ ਧੂੜ ਨੂੰ ਸਨਮਾਨਿਤ ਕਰਦੇ ਹੋਏ।