Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉੁਣ ਦੀ ਮੁਹਿੰਮ ਜਾਰੀ

ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉੁਣ ਦੀ ਮੁਹਿੰਮ ਜਾਰੀ

ਬਟਾਲਾ, 2 ਫਰਵਰੀ (ਅਵਿਨਾਸ਼ ਸ਼ਰਮਾ )

🔶🔶 ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਤੱਕ ਬਜਾਰ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ

:  ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਬਜਾਰ ਵਿੱਚ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ।
ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਵਿੱਢੀ ਗਈ ਹੈ,ਜਿਸ ਦੇ ਚੱਲਦਿਆਂ ਅੱਜ ਇਹ ਕਾਰਵਾਈ ਕੀਤੀ ਗਈ।
ਐਸਡੀਐਮ ਨੇ ਅੱਗੇ ਦੱਸਿਆ ਕਿ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਕਿਸਮ ਦੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
ਉਨਾਂ ਸਮੂਹ ਦਕਾਨਦਾਰਾਂ/ਰੇਹੜੀ ਵਾਲਿਆਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਸਮਾਨ ਨੂੰ ਸੜਕ ਦੇ ਕਿਨਾਰੇ ਤੇ ਨਾ ਰੱਖਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।