Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਅੱਖਾਂ ਦਾਨ ਕਰਨ ਪੰਜਾਬ ਸੂਬਾ ਬਾਕੀ ਸੂਬਿਆਂ ਨਾਲੋਂ ਮੋਹਰੀ ਰਿਹੈ : ਭਾਈ ਬਰਿੰਦਰ ਸਿੰਘ ਮਸੀਤੀ

ਅੱਖਾਂ ਦਾਨ ਕਰਨ ਪੰਜਾਬ ਸੂਬਾ ਬਾਕੀ ਸੂਬਿਆਂ ਨਾਲੋਂ ਮੋਹਰੀ ਰਿਹੈ : ਭਾਈ ਬਰਿੰਦਰ ਸਿੰਘ ਮਸੀਤੀ

ਗੜ੍ਹਦੀਵਾਲਾ 3 ਫਰਵਰੀ (ਚੌਧਰੀ)

: ਅੱਖਾਂ ਦਾਨ ਕਰਨ ਸਬੰਧੀ ਪੰਜਾਬ ਸੂਬਾ ਬਾਕੀ ਸੂਬਿਆਂ ਨਾਲੋਂ  ਮੋਹਰੀ ਰਿਹਾ ਹੈ।ਦੁਨੀਆ ਵਿਚ ਜਿਊਂਦੇ ਜੀ ਖੂਨਦਾਨ,ਮਰਨ ਤੋਂ ਉਪਰੰਤ ਅੱਖਾਂ ਦਾਨ,ਸਰੀਰ ਦਾਨ ਕਰਨ ਸਬੰਧੀ,ਪੂਰੇ ਦੇਸ਼ ਦੇ ਅੰਦਰ ਇੱਕ ਜਾਗਰੂਕਤਾ ਲੋਕ ਲਹਿਰ ਬਣ ਗਈ ਹੈ। ਅੱਖਾਂ ਦਾਨ ਕਰਨ ਸਬੰਧੀ ਪੰਜਾਬ ਸੂਬਾ ਪਹਿਲੇ ਨੰਬਰ ‘ਤੇ ਅੱਖਾਂ ਦਾਨ ਕਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਬਿਆਨ ਰਾਹੀਂ ਕਰਦਿਆਂ ਆਈ ਡੋਨਰ ਇੰਚਾਰਜ ਟਾਂਡਾ ਸਰੀਰ ਦਾਨੀ ਭਾਈ ਬਰਿੰਦਰ ਸਿੰਘ ਮਸੀਤੀ ਨੇ ਕੀਤਾ। ਉਨ੍ਹਾਂ ਕਿਹਾ ਮਨੁੱਖਤਾ ਦੇ ਭਲੇ ਲਈ ਸਰੀਰ ਦਾਨ ਤੇ ਅੰਗ ਦਾਨ ਅਨਮੋਲ ਦਾਨ ਹੈ। ਸਮਾਜ ਸੇਵਕ ਮਸੀਤੀ ਨੇ ਕਿਹਾ ਨੇਤਰਦਾਨ ਮਹਾਦਾਨ ਹੈ। ਜਿਨ੍ਹਾਂ ਪ੍ਰਾਣੀਆਂ ਦੇ ਸਰੀਰ ਦੇ ਅੰਗ ਜਵਾਬ ਦੇ ਚੁੱਕੇ ਹਨ, ਉਨ੍ਹਾਂ ਪ੍ਰਾਣੀਆਂ ਨੂੰ ਦਾਨ ਕੀਤੇ ਅੰਗਾਂ ਨਾਲ ਇੱਕ ਨਵਾਂ ਜੀਵਨ ਦਾਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਮਨੁੱਖ ਆਪਣੀ ਇੱਛਾ ਦੇ ਅਨੁਸਾਰ ਅਤੇ ਮਨੁੱਖਤਾ ਦੇ ਭਲੇ ਲਈ ਆਪਣਾ ਸਰੀਰ ਦਾਨ ਅਤੇ ਅੰਗ ਦਾਨ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਰਨ ਤੋਂ ਉਪਰੰਤ ਅੱਖਾਂ ਦਾਨ, ਖੂਨਦਾਨ ਅਤੇ ਅੰਗ ਦਾਨ ਜ਼ਰੂਰ ਕਰਨ ਤਾਂ ਜੋ ਮਰਨ ਤੋਂ ਬਾਅਦ ਵੀ ਕਿਸੇ ਦੀ ਜ਼ਿੰਦਗੀ ਵਿਚ ‘ਰੌਸ਼ਨੀ ਦਿੱਤੀ ਜਾਵੇ ਤੇ ਹਨੇਰੇ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਮੌਤ ਤੋਂ ਬਾਅਦ 4 ਤੋਂ 6 ਘੰਟਿਆਂ ਬਾਅਦ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ।